ਲੋਕਤੰਤਰ ਦੀ ਮਜ਼ਬੂਤੀ ਹੀ ਲੋਕਾਂ ਦਾ ਭਵਿੱਖ ਤਹਿ ਕਰੇਗੀ : ਸਿੰਪੀ ਸੰਧੂ
ਉਨ੍ਹਾਂ ਕਿਹਾ ਕਿ ਜਾਗਰੂਕ ਵੋਟਰ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੁੰਦਾ ਹੈ।ਸਾਦਿਕ ਖੇਤਰ ਦੇ ਲੋਕਾਂ ਨੇ ਵੀ ਇਸ ਮੁਹਿੰਮ ਵਿੱਚ ਸਹਿਯੋਗ ਦਿੱਤਾ ਅਤੇ ਵੋਟਰ ਜਾਗਰੂਕਤਾ ਸੰਬੰਧੀ ਜਾਣਕਾਰੀ ਨੂੰ ਸਕਾਰਾਤਮਕ ਢੰਗ ਨਾਲ ਸਵੀਕਾਰਿਆ।
Publish Date: Wed, 01 Jul 2026 03:27 PM (IST)
Updated Date: Wed, 01 Jul 2026 05:18 PM (IST)
ਅਰਸ਼ਦੀਪ ਸੋਨੀ, ਪੰਜਾਬੀ ਜਾਗਰਣ ਸਾਦਿਕ : ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸਿੰਪੀ ਸੰਧੂ ਨੇ ਸਾਦਿਕ ਬਲਾਕ ਵਿੱਚ ਚੱਲ ਰਹੀ ਐੱਸਆਈਆਰ ਮੁਹਿੰਮ ਦੌਰਾਨ ਬੀਐੱਲਓ ਨਾਲ ਮਿਲ ਕੇ ਵੋਟਰ ਸੂਚੀ ਸੁਧਾਈ ਦੇ ਕੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਈ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਅਤੇ ਵੇਰਵੇ ਸਹੀ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸਿੰਪੀ ਸੰਧੂ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਦਰਜ ਹੋਣਾ ਅਤੇ ਆਪਣੇ ਮਤਾਧਿਕਾਰ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਸੁਧਾਈ ਵਿੱਚ ਪੂਰਾ ਸਹਿਯੋਗ ਦੇਣ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਸਿੰਪੀ ਸੰਧੂ ਨੇ ਕਿਹਾ ਕਿ ਲੋਕ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ ਅਤੇ ਉਹ ਸਮਾਜ ਦੇ ਹਰ ਵਰਗ ਨਾਲ ਮਿਲ ਕੇ ਜਨੑਹਿੱਤ ਦੇ ਕੰਮਾਂ ਵਿੱਚ ਆਪਣੀ ਭੂਮਿਕਾ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਾਗਰੂਕ ਵੋਟਰ ਹੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੁੰਦਾ ਹੈ।ਸਾਦਿਕ ਖੇਤਰ ਦੇ ਲੋਕਾਂ ਨੇ ਵੀ ਇਸ ਮੁਹਿੰਮ ਵਿੱਚ ਸਹਿਯੋਗ ਦਿੱਤਾ ਅਤੇ ਵੋਟਰ ਜਾਗਰੂਕਤਾ ਸੰਬੰਧੀ ਜਾਣਕਾਰੀ ਨੂੰ ਸਕਾਰਾਤਮਕ ਢੰਗ ਨਾਲ ਸਵੀਕਾਰਿਆ।