ਡੈਮੋਕ੍ਰੇਟਿਕ ਪੈਨਸ਼ਨਰਜ਼ ਫਰੰਟ ਦੀ ਮੀਟਿੰਗ ਹੋਈ
ਡੈਮੋਕਰੇਟਿਕ ਪੈਨਸ਼ਨਰਜ ਫਰੰਟ ਬਲਾਕ ਕੋਟਕਪੂਰਾ ਅਤੇ ਫਰੀਦਕੋਟ ਦੀ ਮੀਟਿੰਗ ਮਿਉਂਸੀਪਲ ਪਾਰਕ ਵਿਖੇ ਹੋਈ
Publish Date: Sat, 14 Feb 2026 05:09 PM (IST)
Updated Date: Sun, 15 Feb 2026 04:03 AM (IST)

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਕੋਟਕਪੂਰਾ : ਡੈਮੋਕਰੇਟਿਕ ਪੈਨਸ਼ਨਰਜ ਫਰੰਟ ਬਲਾਕ ਕੋਟਕਪੂਰਾ ਅਤੇ ਫਰੀਦਕੋਟ ਦੀ ਮੀਟਿੰਗ ਕਨਵੀਨਰ ਸੁਖਮੰਦਰ ਸਿੰਘ ਸੰਧਵਾਂ ਦੀ ਪ੍ਰਧਾਨਗੀ ਹੇਠ ਸਥਾਨਕ ਮਿਉਂਸੀਪਲ ਪਾਰਕ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਕੋ-ਕਨਵੀਨਰ ਕੁਲਵਿੰਦਰ ਸਿੰਘ ਮੌੜ ਨੇ ਦੱਸਿਆ ਕਿ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੇਵਾਮੁਕਤ ਲੈਕਚਰਾਰ ਬਲਵਿੰਦਰ ਸਿੰਘ ਨੂੰ ਸਰਧਾਂਜਲੀ ਭੇਟ ਕੀਤੀ ਗਈ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਇਸ ਤੋਂ ਇਲਾਵਾ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਸਾਮਰਾਜੀ ਅਤੇ ਵੱਡੇ ਕਾਰੋਬਾਰੀਆਂ ਦੇ ਪੱਖੀ ਲਿਆਂਦੀਆਂ ਜਾ ਰਹੀਆਂ ਨੀਤੀਆਂ ਦੀ ਨਿਖੇਧੀ ਕੀਤੀ ਗਈ ਜਿਸ ਨਾਲ ਕਿਸਾਨ, ਮਜ਼ਦੂਰ, ਮੁਲਾਜ਼ਮ, ਪੈਨਸ਼ਨਰ, ਦੁਕਾਨਦਾਰ ਅਤੇ ਹੋਰ ਆਮ ਲੋਕ ਪ੍ਰਭਾਵਿਤ ਹੋ ਰਹੇ ਹਨ। ਇਹਨਾਂ ਨੀਤੀਆਂ ਦਾ ਵਿਰੋਧ ਕਰ ਰਹੇ ਵੱਖ-ਵੱਖ ਵਰਗਾਂ ਉੱਪਰ ਤਸ਼ੱਦਦ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਅਤੇ ਜੇਲ੍ਹੀ ਡੱਕਿਆ ਜਾ ਰਿਹਾ ਹੈ । ਪੰਜਾਬ ਸਰਕਾਰ ਵੱਲੋਂ ਸਾਰੇ ਨਾਗਰਿਕਾਂ ਨੂੰ ਜੋ 10 ਲੱਖ ਰੁਪਈਏ ਦੀ ਮੁਫਤ ਮੈਡੀਕਲ ਸਹੂਲਤ ਦੇਣ ਦਾ ਐਲਾਨ ਕੀਤਾ ਗਿਆ ਇਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੀ ਫ਼ਾਇਦਾ ਜਾਂ ਨੁਕਸਾਨ ਹੋਵੇਗਾ ਉੱਪਰ ਵੀ ਕਾਫ਼ੀ ਵਿਚਾਰ ਚਰਚਾ ਕੀਤੀ ਗਈ । 1/1/16 ਤੋਂ ਬਾਅਦ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਨਵੀਂ ਸੋਧੀ ਹੋਈ ਪੈਨਸ਼ਨ ਅਨੁਸਾਰ ਅਪ੍ਰੈਲ 2026 ਤੋਂ ਬਣਨ ਵਾਲੇ ਬਕਾਇਆਂ ਨੂੰ ਸਮੇਂ ਸਿਰ ਜਾਰੀ ਕਰਾਉਣ ਲਈ ਰੂਪ ਰੇਖਾ ਉਲੀਕੀ ਗਈ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੇਂਦਰੀ ਸਰਕਾਰ ਅਨੁਸਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀ ਏ ਜਾਰੀ ਕੀਤਾ ਜਾਵੇ ਅਤੇ ਪੈਨਸ਼ਨਰਾਂ ਦੀ 2.59 ਗੁਣਾਂਕ ਅਨੁਸਾਰ ਪੈਨਸ਼ਨ ਫਿਕਸ ਕੀਤੀ ਜਾਵੇ। ਮੀਟਿੰਗ ਵਿੱਚ ਸਰਬਸੰਮਤੀ ਨਾਲ ਸੁਖਮੰਦਰ ਸਿੰਘ ਸੰਧਵਾਂ ਨੂੰ ਕਨਵੀਨਰ, ਕੁਲਵਿੰਦਰ ਸਿੰਘ ਮੌੜ ਨੂੰ ਕੋ-ਕਨਵੀਨਰ, ਗੁਰਚਰਨ ਸਿੰਘ ਸਿੱਖਾਂ ਵਾਲਾ ਨੂੰ ਖ਼ਜ਼ਾਨਚੀ ਚੁਣਿਆ ਗਿਆ। ਮੀਟਿੰਗ ਵਿੱਚ ਪਰਮਜੀਤ ਸਿੰਘ ਸੰਧੂ, ਪੂਰਨ ਸਿੰਘ ਸਰਾਵਾਂ, ਗੁਰਮੇਲ ਸਿੰਘ, ਜਗਸੀਰ ਸਿੰਘ ਸੇਖੋਂ, ਸੁਰਜੀਤ ਸਿੰਘ ਭੱਟੀ, ਜੋਗਿੰਦਰ ਸਿੰਘ ਸੁਰਗਾਪੁਰੀ, ਰਾਜਿੰਦਰ ਸਿੰਘ, ਗਿਆਨ ਸਿੰਘ, ਮਲਕੀਤ ਸਿੰਘ ਭਾਣਾ, ਜੰਗੀਰ ਸਿੰਘ, ਗੁਰਮੀਤ ਸਿੰਘ ਮੌੜ, ਗੁਰਬਖਸ ਸਿੰਘ, ਸੁਖਦਰਸ਼ਨ ਸਿੰਘ, ਜਗਰੂਪ ਸਿੰਘ, ਸਵਰਨ ਸਿੰਘ ਅਤੇ ਸ਼ਿਦਰਪਾਲ ਸਿੰਘ ਆਦਿ ਹਾਜ਼ਰ ਸਨ।