- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ

ਹਰਪ੍ਰੀਤ ਸਿੰਘ ਚਾਨਾ : ਪੰਜਾਬੀ ਜਾਗਰਣ ਫਰੀਦਕੋਟ, ਸਿਹਤ ਵਿਭਾਗ ਫ਼ਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਵਿਖੇ ਹੈਲਥ ਫਾਰ ਆਲ ਸੁਸਾਇਟੀ, ਅਰੋਗਿਆ ਭਾਰਤੀ ਫਰੀਦਕੋਟ ਅਤੇ ਯੂਥ ਅਫੇਅਰ ਆਰਗੇਨਾਈਜੇਸ਼ਨ ਦੇ ਸਹਿਯੋਗ ਨਾਲ ਧੀਆਂ ਦੀ ਲੋਹੜੀ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਾਨਰ ਪੂਨਮਦੀਪ ਕੌਰ ਨੇ ਕਿਹਾ ਕਿ ਸਾਨੂੰ ਲੜਕੀਆਂ ਅਤੇ ਲੜਕਿਆਂ ਵਿੱਚ ਕੋਈ ਵੀ ਅੰਤਰ ਨਹੀਂ ਸਮਝਣਾ ਚਾਹੀਦਾ। ਅੱਜ-ਕੱਲ੍ਹ ਹਰ ਖੇਤਰ ਵਿੱਚ ਲੜਕੀਆਂ ਲੜਕਿਆਂ ਤੋਂ ਅੱਗੇ ਹਨ। ਲੜਕੀਆਂ ਦਾ ਪਾਲਣ ਪੋਸ਼ਣ ਅਤੇ ਵਿੱਦਿਆ ਲੜਕਿਆਂ ਦੇ ਬਰਾਬਰ ਹੀ ਕਰਵਾਉਣੀ ਚਾਹੀਦੀ ਹੈ। ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਤੋਂ ਘੱਟ ਨਹੀਂ ਹਨ, ਬਸ਼ਰਤੇ ਕਿ ਉਹਨਾਂ ਨੂੰ ਮੌਕਾ ਦਿੱਤਾ ਜਾਵੇ। ਮਾਪੇ ਲੜਕੀਆਂ ਨੂੰ ਬੋਝ ਨਾ ਸਮਝ ਕੇ ਸੁੰਦਰ ਦੁਨੀਆ ਦੇਖਣ ਦਾ ਮੌਕਾ ਜ਼ਰੂਰ ਦੇਣ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧੀਨ ਦੂਜੇ ਪੜਾਅ ਪਿੰਡਾਂ ਦੇ ਪਹਿਰੇਦਾਰ ਵਿੱਚ ਹਰ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ।
ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਹਿਲਾਂ ਦੇ ਮੁਕਾਬਲੇ ਲੜਕੇ-ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਹੋਇਆ ਹੈ। ਜੇਕਰ ਕੋਈ ਵਿਅਕਤੀ ਲਿੰਗ ਨਿਰਧਾਰਨ ਟੈਸਟ ਜਾਂ ਬੱਚੀ ਭਰੂਣ ਹੱਤਿਆ ਕਰਨ ਵਾਲੇ, ਕਰਵਾਉਣ ਵਾਲੇ ਜਾਂ ਇਸ ਵਿੱਚ ਸਹਿਯੋਗ ਦੇਣ ਵਾਲੇ ਵਿਅਕਤੀਆਂ ਸਬੰਧੀ ਸੂਚਨਾ ਦਿੰਦਾ ਹੈ ਅਤੇ ਦੋਸ਼ੀ ਫੜੇ ਜਾਂਦੇ ਹਨ ਤਾਂ ਪੰਜਾਬ ਸਰਕਾਰ ਵੱਲੋਂ ਸੂਚਨਾ ਦੇਣ ਵਾਲੇ ਨੂੰ ਇਨਾਮ ਵੀ ਦਿੱਤਾ ਜਾਂਦਾ ਦਿੱਤਾ ਜਾਂਦਾ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਸਾਨੂੰ ਸਮਾਜ ਵਿੱਚ ਦਾਜ ਵਰਗੀਆਂ ਕੁਰੀਤੀਆਂ ਨੂੰ ਖਤਮ ਕਰਨਾ ਚਾਹੀਦਾ ਹੈ। ਸਾਨੂੰ ਲੜਕਿਆਂ ਨੂੰ ਵੀ ਕੁੜੀਆਂ ਦੀ ਇੱਜ਼ਤ ਕਰਨ ਲਈ ਸਮਝਾਉਣਾ ਚਾਹੀਦਾ ਹੈ।
ਸਮਾਗਮ ਦੌਰਾਨ ਐਸ.ਐਮ.ਓ. ਡਾ. ਪਰਮਜੀਤ ਸਿੰਘ ਬਰਾੜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਮੈਡੀਕਲ ਅਫਸਰ ਮਨੋਰੋਗ ਮਾਹਿਰ ਡਾ. ਕਪਿਲ ਸ਼ਰਮਾ, ਡਾ. ਅਕਰਮਬੀਰ ਸਿੰਘ ਬਰਾੜ ਨੇ ਮਾਸ ਮੀਡੀਆ ਬਰਾਂਚ ਅਤੇ ਯੂਥ ਅਫੇਅਰ ਆਰਗੇਨਾਈਜੇਸ਼ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਨਸ਼ਿਆਂ ਵਿਰੋਧੀ ਜਾਗਰੂਕਤਾ ਲਗਾਈ ਪ੍ਰਦਰਸ਼ਨੀ ਦਾ ਮਹਿਮਾਨਾਂ ਅਤੇ ਹਾਜ਼ਰੀਨ ਨੂੰ ਦੌਰਾ ਕਰਵਾਇਆ। ਇਸ ਮੌਕੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਨਵ - ਜਨਮੀਆਂ ਬੱਚੀਆਂ ਨੂੰ ਤੋਹਫੇ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਜਿਲ੍ਹਾ ਪੱਧਰੀ ਸਮਾਗਮ ਵਿੱਚ ਯੂਥ ਅਫੇਅਰ ਆਰਗੇਨਾਈਜੇਸ਼ਨ ਤੋਂ ਰਣਬੀਰ ਸਿੰਘ ਬਤਾਨ, ਸੁਭਾਸ਼ ਕਬੋਤਰਾ, ਮੈਡੀਕਲ ਅਫਸਰ ਬੱਚਿਆਂ ਦੇ ਮਾਹਰ ਡਾ. ਦੀਪਕ ਗਰਗ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ, ਮੈਡਮ ਮੰਜੂ ਸੁਖੀਜਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫਸਰ ਡਾ. ਪ੍ਰਭਦੀਪ ਚਾਵਲਾ, ਫਾਰਮੇਸੀ ਅਫਸਰ ਕੁਲਦੀਪ ਚਾਹਲ, ਪ੍ਰਿੰਸੀਪਲ ਸੁਰੇਸ਼ ਅਰੋੜਾ, ਸ਼ਿਵਜੀਤ ਸਿੰਘ ਸੰਘਾ, ਵੀਰਪਾਲ ਕੌਰ ਫੈਸਿਲਟੀ ਮੈਨੇਜਰ, ਕੌਂਸਲਰ ਮੋਨਿਕਾ, ਮਨਪ੍ਰੀਤ ਕੌਰ ਡੀ.ਐਮ.ਸੀ. ਦਫਤਰ, ਵਿਜੇ ਸੂਰੀ ਆਦਿ ਹਾਜ਼ਰ ਸਨ।