- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਛੱਪੜਾਂ ਨੂੰ ਥਾਪਰ ਮਾਡਲ ਤਹਿਤ ਵਿਕਸਿਤ ਕੀਤਾ ਜਾ ਰਿਹੈ : ਵਿਧਾਇਕ ਅਮੋਲਕ ਸਿੰਘ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕੇਮਟੀ ਤੇ ਪੇਪਰ ਐਂਡ ਲਾਇਬ੍ਰੇਰੀ ਦੇ ਮੈਂਬਰ ਤੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਵਿਖੇ ਲਗਭਗ 33 ਲੱਖ ਰੁਪਏ ਦੀ ਲਾਗਤ ਨਾਲ ਥਾਪਰ ਮਾਡਲ ਅਧੀਨ ਨਵੀਨੀਕਰਨ ਕੀਤੇ ਛੱਪੜ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਪਿੰਡਾਂ ’ਚ ਰਹਿਣ ਵਾਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਿੰਡਾਂ ’ਚ ਛੱਪੜਾਂ ਦੀ ਸਾਫ਼ ਸਫ਼ਾਈ ਵਜੋਂ ਸਿੰਚਾਈ ਯੋਗ ਪਾਣੀ ਦੀ ਉਪਲਬਧਤਾ ਵੀ ਇੱਕ ਚੰਗੀ ਪ੍ਰਾਪਤੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜ ਇੱਕ ਤਰ੍ਹਾਂ ਨਾਲ ਸਾਡੀ ਵਿਰਾਸਤ ਹਨ, ਜਿਹੜੇ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵੱਲੋਂ ਧਿਆਨ ਨਾ ਦਿੱਤੇ ਜਾਣ ਕਾਰਨ ਗੰਦਗੀ ਦਾ ਘਰ ਬਣ ਚੁੱਕੇ ਸਨ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਨ੍ਹਾਂ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਵਿਕਸਿਤ ਕਰਨ ਦੇ ਨਾਲ ਇਨ੍ਹਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਅੱਗੇ ਕਿਹਾ ਕਿ ਜੈਤੋ ਹਲਕੇ ਦੇ ਹਰ ਪਿੰਡ ਅੰਦਰ ਬੁਨਿਆਦੀ ਢਾਂਚੇ ਅਤੇ ਬਿਹਤਰ ਸਹੂਲਤਾਂ ਨਾਲ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਹਲਕੇ ਦੇ ਚਹੁਪੱਖੀ ਵਿਕਾਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਸਰਬਪੱਖੀ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਹਨ ਅਤੇ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਇਸ ਮੌਕੇ ਸਰਪੰਚ ਹਰਦੀਪਕ ਸਿੰਘ ਢਿੱਲੋਂ ਨੇ ਇਸ ਕਾਰਜ ਲਈ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਤਹਿਦਿਲੋਂ ਧੰਨਵਾਦ ਕੀਤਾ। ਇਸ ਮੌਕੇ ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ, ਜ਼ਿਲ੍ਹਾ ਟਰਾਂਸਪੋਰਟ ਵਿੰਗ ਫ਼ਰੀਦਕੋਟ ਦੇ ਪ੍ਰਧਾਨ ਤੇ ਦੀ ਟਰੱਕ ਆਪ੍ਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ‘ਆਪ’ ਕਿਸਾਨ ਵਿੰਗ ਪੰਜਾਬ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਪਿੰਡ ਫਤਿਹਗੜ੍ਹ (ਦਬੜ੍ਹੀਖਾਨਾ) ਦੇ ਸਾਬਕਾ ਸਰਪੰਚ ਪਰਮਜੀਤ ਕੌਰ ਗੋਲੇਵਾਲੀਆ ਪਤਨੀ ਸੁਰਜੀਤ ਸਿੰਘ ਗੋਲੇਵਾਲੀਆ, ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਪੰਚ ਮੰਦਰ ਸਿੰਘ, ਪੰਚ ਤਲਵਿੰਦਰ ਸਿੰਘ, ਪੰਚ ਸੱਤਪਾਲ ਸਿੰਘ, ਪੰਚ ਨਛੱਤਰ ਸਿੰਘ, ਪੰਚ ਕਰਮਜੀਤ ਕੌਰ, ਪੰਚ ਗੁਰਮੀਤ ਕੌਰ, ਪੰਚ ਰਵਿੰਦਰ ਕੌਰ, ਰੁਪਿੰਦਰ ਸਿੰਘ ਢਿੱਲੋਂ ਦਬੜ੍ਹੀਖਾਨਾ, ਸ਼ਿਵਰਾਜ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।