
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵੱਲੋਂ ਐੱਮ.ਜੀ.ਐੱਮ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖੁਰਾਕ’ ਸੰਬੰਧੀ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਹਾਜ਼ਿਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨਿਰਵੈਰ ਸਿੰਘ ਬਰਾੜ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਮਹੱਤਤਾ, ਪੰਜਾਬ ਦਾ ਡੇਅਰੀ ਕਿੱਤੇ ਵਿੱਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਗੁਰਲਾਲ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਦੁੱਧ ਦਾ ਮਨੁੱਖੀ ਜੀਵਨ ਵਿੱਚ ਰੋਲ, ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ। ਚਸ਼ਨਦੀਪ ਸਿੰਘ, ਮੈਨੇਜਰ ਮਾਰਕਿਟਿੰਗ ਮਿਲਕਫੈੱਡ ਵੱਲੋਂ ਕੈਂਪ ਵਿੱਚ ਸ਼ਾਮਿਲ ਸਿਖਿਆਰਥੀਆਂ ਨੂੰ ਦੁੱਧ ਪਦਾਰਥਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ। ਜਗਪਾਲ ਸਿੰਘ ਬਰਾੜ, (ਕੋਆ. ਇੰਸਪੈਕਟਰ (ਰਿਟਾ.)) ਵਲੋਂ ਸਿਖਿਆਰਥੀਆਂ ਨੂੰ ਫਾਸਟ ਫੂਡ ਦੀ ਜਗਾ ਦੁੱਧ ਨੂੰ ਮਨੁੱਖ ਜੀਵਨ ਵਿੱਚ ਅਪਨਾਉਣ ਲਈ ਸੇਧ ਦਿੱਤੀ ਗਈ। ਵਿੱਕੀ, ਜਿਲ੍ਹਾ ਰੋਜਗਾਰ ਦਫਤਰ ਵੱਲੋਂ ਬੱਚਿਆਂ ਨੂੰ ਕਰੀਅਰ ਗਾਈਡੈਂਸ ਦਿੱਤੀ ਗਈ। ਇਸ ਕੈਂਪ ਵਿੱਚ ਸਕੂਲ ਦੇ ਸਿਖਿਆਰਥਆਂ ਵੱਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਨੂੰ ਸ੍ਰੀ ਹਰਮਨਪ੍ਰੀਤ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਚੈਕ ਕੀਤਾ ਗਿਆ। ਦੁੱਧ ਦੇ ਕੁੱਲ 55 ਸੈਂਪਲਾਂ ਵਿੱਚੋਂ 32 ਸੈਂਪਲ ਮਿਆਰਾਂ ਅਨੁਸਾਰ ਅਤੇ 23 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ, ਕਿਸੇ ਵੀ ਸੈਂਪਲ ਵਿੱਚ ਹਾਨੀਕਾਰਕ ਤੱਤ ਦੀ ਪੁਸ਼ਟੀ ਨਹੀਂ ਹੋਈ।ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਗੁਰਲਾਲ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨਿਭਾਈ ਗਈ। ਅੰਤ ਵਿੱਚ ਸਕੂਲ ਦੇ ਸਮੂਹ ਸਟਾਫ ਵੱਲੋਂ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਫਰੀਦਕੋਟ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਕੈਂਪ ਲਗਾਉਣ ਲਈ ਬੇਨਤੀ ਕੀਤੀ ਗਈ।