ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ
ਮਹਾਂ ਕਾਲ ਸਵਰਗ ਧਾਮ ਸੇਵਾ ਸੋਸਾਇਟੀ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਮਨਾਇਆ
Publish Date: Sat, 24 Jan 2026 03:35 PM (IST)
Updated Date: Sun, 25 Jan 2026 04:01 AM (IST)

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ, ਫਰੀਦਕੋਟ : ਮਹਾਂ ਕਾਲ ਸਵਰਗ ਧਾਮ ਸੇਵਾ ਸੋਸਾਇਟੀ ਰਜਿ ਫਰੀਦਕੋਟ ਦੇ ਸਮੂਹ ਮੈਂਬਰਾਂ ਨੇ ਪ੍ਰਧਾਨ ਡਾਕਟਰ ਬਲਜੀਤ ਸ਼ਰਮਾ ਗੋਲੇ ਵਾਲਾ ਦੀ ਅਗਵਾਈ ਹੇਠ ਇਕੱਤਰ ਹੋ ਕੇ ਅੱਜ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ 130ਵਾਂ ਜਨਮ ਦਿਨ ਮਨਾਉਂਦੇ ਹੋਏ ਸਥਾਨਕ ਕੋਤਵਾਲੀ ਚੌਂਕ ਵਿਖੇ ਉਹਨਾਂ ਦੇ ਬੁੱਤ ਤੇ ਫੁੱਲ ਮਾਲਾਵਾਂ ਪਹਿਨਾਈਆਂ ਅਤੇ ਉਹਨਾਂ ਦੁਆਰਾ ਦੇਸ਼ ਦੀ ਆਜ਼ਾਦੀ ਪ੍ਰਤੀ ਕੀਤੀਆਂ ਗਈਆਂ ਕੁਰਬਾਨੀਆਂ ਨੂੰ ਯਾਦ ਕੀਤਾ।। ਇਸ ਮੌਕੇ ਤੇ ਬੋਲਦੇ ਹੋਏ ਪ੍ਰਧਾਨ ਡਾਕਟਰ ਬਲਜੀਤ ਸ਼ਰਮਾ ਗੋਲੇ ਵਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਰਿਟਾਇਰ ਡੀਐਸਪੀ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਕਿ ਕਿਸ ਤਰਾਂ ਦੇਸ਼ਾਂ ਵਿਦੇਸ਼ਾਂ ਵਿੱਚ ਘੁੰਮ ਕੇ ਆਪਣੀ ਆਜ਼ਾਦ ਹਿੰਦ ਫੌਜ ਚ ਬਣਾ ਕੇ ਅੰਗਰੇਜ਼ੀ ਸਾਮਰਾਜ ਦੇ ਨਾਲ ਟੱਕਰ ਲਈ, ਅਤੇ ਦੇਸ਼ ਦੀ ਆਜ਼ਾਦੀ ਦਾ ਰਾਹ ਪੱਧਰਾ ਕੀਤਾ।ਉਹਨਾਂ ਵੱਲੋਂ ਪਰਾਪਤ ਕੀਤੀ ਆਪਣੀ ਵਿਦਿਅਕ ਯੋਗਤਾ ਭਾਰਤੀ ਸਿਵਿਲ ਸੇਵਾਵਾਂ,( ਆਈਸੀਐਸ) ਡਿਗਰੀ ਦੀ ਵਰਤੋਂ ਕਿਸੇ ਨੌਕਰੀ ਦੇ ਲਈ ਨਾ ਕਰਕੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਕੁੱਦਣਾ ਆਪਣਾ ਫਰਜ਼ ਸਮਝਿਆ ਅਤੇ ਹੋਰ ਦੇਸ਼ ਭਗਤਾਂ ਨਾਲ ਰਲ ਕੇ ਆਜ਼ਾਦੀ ਦੇ ਸੰਘਰਸ਼ ਨੂੰ ਤੇ ਤਿੱਖਾ ਕੀਤਾ। ਇਸ ਮੌਕੇ ਤੇ ਮੀਤ ਪ੍ਰਧਾਨ ਗੁਰਮੀਤ ਸਿੰਘ ਬੱਗੂ, ਜੁਆਇੰਟ ਸਕੱਤਰ ਗੁਰਮੀਤ ਸਿੰਘ ਗਿੱਲ, ਪ੍ਰੈਸ ਸਕੱਤਰ ਇੰਦਰਜੀਤ ਸਿੰਘ ਬਰਾੜ, ਸਰਪਰਸਤ ਸੁਰਿੰਦਰ ਸਿੰਘ ਕੋਹਲੀ, ਪੀਆਰਓ ਡਾਕਟਰ ਪਰਸ਼ੋਤਮ ਗੁਪਤਾ, ਕਾਰਜ ਕਰਨੀ ਤੇ ਮੈਂਬਰ ਰਿਟਾਇਰਡ ਈਐਸਆਈ ਅਸ਼ੋਕ ਸ਼ਰਮਾ, ਅਸ਼ੋਕ ਸ਼ਰਮਾ ਕੇਬਲ ਵਾਲੇ,ਲਖਵੀਰ ਸਿੰਘ ਤੇ ਮਨਦੀਪ ਸਿੰਘ ਆਦਿ ਹਾਜ਼ਰ ਸਨ। ਅਖੀਰ ਵਿੱਚ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਬਰਾੜ ਨੇ ਸਭਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਨੇਤਾ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਦੇਸ਼ ਭਗਤੀ ਅਤੇ ਸਮਾਜ ਸੇਵਾ ਲਈ ਸਦਾ ਤਤਪਰ ਰਹਿਣਾ ਚਾਹੀਦਾ ਹੈ।