ਹੈਰੋਇਨ ਤੇ ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਵੱਖ-ਵੱਖ ਥਾਵਾਂ ਤੋਂ ਪੰਜ ਕਾਬੂ
ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਵੱਖ-ਵੱਖ ਥਾਵਾਂ ਤੋਂ ਪੰਜ ਪੁਲਿਸ ਅੜਿੱਕੇ
Publish Date: Tue, 17 Mar 2026 04:10 PM (IST)
Updated Date: Wed, 18 Mar 2026 04:04 AM (IST)

ਸ਼ਿਵ ਸ਼ਰਮਾ, ਪੰਜਾਬੀ ਜਾਗਰਣ ਫਰੀਦਕੋਟ : ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਪੰਜ ਵੱਖ ਵੱਖ ਥਾਵਾਂ ਤੋਂ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਸਮੇਤ ਪੰਜ ਲੜਕਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਸੀਆਈਏ ਸਟਾਫ ਜੈਤੋ ਦੇ ਏਐਸਆਈ ਦਰਸ਼ਨ ਸਿੰਘ ਨੇ ਨਾਇਬ ਸਿੰਘ ਵਾਸੀ ਕੋਟਕਪੂਰਾ ਨੂੰ 53 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਉਹਨਾ ਦੱਸਿਆ ਕਿ ਥਾਣਾ ਬਾਜਾਖਾਨਾ ਦੀ ਹਦੂਦ ਅੰਦਰ ਕਾਬੂ ਕੀਤੇ ਨਾਇਬ ਸਿੰਘ ਤੋਂ ਪ੍ਰਾਪਤ ਹੋਈ ਹੈਰੋਇਨ ਦੀ ਕੀਮਤ ਲੱਖਾਂ ਰੁਪਏ ਮੰਨੀ ਜਾ ਰਹੀ ਹੈ। ਇਸੇ ਤਰ੍ਹਾਂ ਏਐੱਸਆਈ ਤੇਜ ਸਿੰਘ ਨੇ ਗਸ਼ਤ ਦੌਰਾਨ ਵਿਜੈ ਵਾਸੀ ਬਲਬੀਰ ਬਸਤੀ ਫਰੀਦਕੋਟ ਦੀ ਸ਼ੱਕ ਦੀ ਬਿਨਾਅ ’ਤੇ ਕੀਤੀ ਤਲਾਸ਼ੀ ਦੌਰਾਨ ਛੇ ਗ੍ਰਾਮ ਹੈਰੋਇਨ ਅਤੇ ਸਾਦਿਕ ਥਾਣੇ ਦੇ ਹੌਲਦਾਰ ਗੁਰਦੇਵ ਸਿੰਘ ਨੇ ਧਰਮਪ੍ਰੀਤ ਸਿੰਘ ਉਰਫ ਧੰਮਾ ਵਾਸੀ ਪਿੰਡ ਦੀਪ ਸਿੰਘ ਵਾਲਾ ਕੋਲੋਂ 15 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ। ਸਥਾਨਕ ਸਦਰ ਥਾਣੇ ਦੇ ਏਐੱਸਆਈ ਸੁਖਵਿੰਦਰ ਸਿੰਘ ਲਵਲੀ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕਬਾਲ ਸਿੰਘ ਬੰਟੀ ਵਾਸੀ ਪਿੰਡ ਸੰਧਵਾਂ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਦੌਰਾਨ ਉਸ ਕੋਲੋਂ 7.21 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜੈਤੋ ਥਾਣੇ ਦੇ ਹੌਲਦਾਰ ਸੰਦੀਪ ਸਿੰਘ ਨੇ ਸ਼ੱਕ ਦੀ ਬਿਨਾਅ ’ਤੇ ਮੰਦਰ ਸਿੰਘ ਵਾਸੀ ਟਿੱਬੀ ਸਾਹਿਬ ਰੋਡ ਜੈਤੋ ਦੀ ਤਲਾਸ਼ੀ ਕੀਤੀ ਤਾਂ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਨੇ ਦੱਸਿਆ ਕਿ ਉਕਤਾਨ ਖ਼ਿਲਾਫ਼ ਪੰਜ ਵੱਖ ਵੱਖ ਥਾਣਿਆਂ ’ਚ ਪੰਜਾਂ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਮਾਮਲੇ ਦਰਜ ਕਰ ਲਏਹਨ।