ਮੰਚ ਸੰਚਾਲਕ ਜਸਬੀਰ ਜੱਸੀ ਨੂੰ ਸਨਮਾਨਿਤ ਕੀਤਾ
ਬਾਬਾ ਸ਼ੈਦੂ ਸ਼ਾਹ ਖੇਡ ਤੇ ਸੱਭਿਆਚਾਰਕ ਮੇਲੇ ’ਚ ਮੰਚ ਸੰਚਾਲਕ ਜਸਬੀਰ ਜੱਸੀ ਨੂੰ ਸਨਮਾਨਿਤ ਕੀਤਾ
Publish Date: Mon, 09 Mar 2026 03:30 PM (IST)
Updated Date: Tue, 10 Mar 2026 04:00 AM (IST)
ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ, -ਪਿੰਡ ਕੰਮੇਆਣਾ ਵਿਖੇ ਬਾਬਾ ਸ਼ੈਦੂ ਸ਼ਾਹ ਸਪੋਰਟਸ ਤੇ ਸੱਭਿਆਚਾਰਕ ਕਲੱਬ ਕੰਮੇਆਣਾ ਵੱਲੋਂ ਕਰਵਾਏ 4 ਰੋਜ਼ਾ ਖੇਡ ਅਤੇ ਸੱਭਿਆਚਾਰਕ ਮੇਲੇ ਦੇ ਅੰਤਿਮ ਦਿਨ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਨੂੰ ਫ਼ਰੀਦਕੋਟ ਅੰਦਰ ਵੱਖ-ਵੱਖ ਸਮਾਗਮਾਂ ’ਚ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ਼ਾਨਦਾਰ ਢੰਗ ਨਾਲ ਨਿਭਾਉਣ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮੇਲੇ ਦੇ ਮੁੱਖ ਪ੍ਰਬੰਧਕ ਬਿਕਰਮਜੀਤ ਮੱਮੂ ਸ਼ਰਮਾ, ਪ੍ਰਧਾਨ ਜਸਪਾਲ ਸਿੰਘ ਰਾਜਾ, ਕਮਲਜੀਤ ਸ਼ਰਮਾ, ਕੁਲਬੀਰ ਸਿੰਘ ਗੱਗੀ, ਦੇਬਾ ਸੰਧੂ, ਬਿੰਦਾ ਰੋਮਾਣਾ, ਸਮਾਜ ਸੇਵੀ ਕਰਮ ਸਿੰਘ,ਠੇਕੇਦਾਰ ਬੋਹੜ ਸਿੰਘ, ਕਲੱਬ ਅੁਹਦੇਦਾਰਾਂ ਤੇ ਮੈਂਬਰਾਂ ਨੇ ਰਲ ਕੇ ਕੀਤਾ। ਇਸ ਮੌਕੇ ਮੰਚ ਸੰਚਾਲਕ ਜਸਬੀਰ ਸਿੰਘ ਜੱਸੀ ਨੇ ਮੇਲੇ ਦੇ ਸਮੂਹ ਪ੍ਰਬੰਧਕਾਂ ਅਤੇ ਕਲੱਬ, ਅੁਹਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ।