- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰੰਡ ਵਾੜਾ ਭਾਈਕਾ ਅਤੇ ਵਾੜਾ ਭਾਈਕਾ ਖੁਰਦ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਭੋਲਾ ਸ਼ਰਮਾ (ਪੱਤਰ ਪ੍ਰੇਰਕ) ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਅਧੀਨ ਪੈਂਦੇ ਪਿੰਡ ਵਾੜਾ ਭਾਈਕਾ ਅਤੇ ਵਾੜਾ ਭਾਈਕਾ ਖੁਰਦ ਵਿਖੇ ਹਲਕਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋੜਵੰਦ ਅਤੇ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਰਪੰਚ ਮੈਂਗਲ ਸਿੰਘ ਵਾੜਾ ਭਾਈਕਾ, ਸਰਪੰਚ ਟੇਕ ਸਿੰਘ ਵਾੜਾ ਭਾਈਕਾ ਖੁਰਦ ਅਤੇ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਲੱਬੀ ਧਾਲੀਵਾਲ ਵੱਲੋਂ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਭੇਟ ਕਰਕੇ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਘਰ-ਘਰ ਤੱਕ ਪਹੁੰਚਾਉਣ ਦਾ ਸੰਦੇਸ਼ ਦਿੱਤਾ ਗਿਆ। ਵੰਡੀਆਂ ਗਈਆਂ ਰਾਸ਼ਨ ਕਿੱਟਾਂ ਵਿੱਚ 2 ਕਿਲੋ ਚਨਾ ਦਾਲ, 2 ਕਿਲੋ ਚੀਨੀ (ਖੰਡ), 1 ਕਿਲੋ ਆਇਓਡੀਨ ਯੁਕਤ ਨਮਕ, 1 ਲੀਟਰ ਸਰੋਂ ਦਾ ਤੇਲ ਅਤੇ 200 ਗ੍ਰਾਮ ਹਲਦੀ ਪਾਊਡਰ ਸ਼ਾਮਲ ਸੀ। ਰਾਸ਼ਨ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਹਾਇਤਾ ਯੋਜਨਾਵਾਂ ਮਹਿੰਗਾਈ ਦੇ ਦੌਰ ਵਿੱਚ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਲਾਭਪਾਤਰੀ ਪਰਿਵਾਰ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਵਿਅਕਤੀ ਹਾਜ਼ਰ ਰਹੇ। ਸਮਾਗਮ ਦੌਰਾਨ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਲੱਬੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਗਰੀਬ, ਮਜ਼ਦੂਰ, ਕਿਸਾਨ, ਮਹਿਲਾਵਾਂ, ਨੌਜਵਾਨਾਂ ਅਤੇ ਹੋਰ ਲੋੜਵੰਦ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਲੋਕ-ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਵੱਖ-ਵੱਖ ਸਿਹਤ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਰਾਹੀਂ ਹਜ਼ਾਰਾਂ ਪਰਿਵਾਰ ਲਾਭ ਪ੍ਰਾਪਤ ਕਰ ਰਹੇ ਹਨ। ਇਸ ਮੌਕੇ ਸਰਪੰਚ ਟੇਕ ਸਿੰਘ ਅਤੇ ਸਰਪੰਚ ਮੈਂਗਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਸਿੱਧਾ ਲਾਭ ਪਿੰਡਾਂ ਦੇ ਲੋੜਵੰਦ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਸਮਾਜ ਦੇ ਕਮਜ਼ੋਰ ਵਰਗ ਨੂੰ ਆਰਥਿਕ ਰਾਹਤ ਮਿਲਦੀ ਹੈ ਅਤੇ ਲੋਕਾਂ ਦਾ ਸਰਕਾਰ ’ਤੇ ਭਰੋਸਾ ਹੋਰ ਮਜ਼ਬੂਤ ਹੁੰਦਾ ਹੈ। ਲਾਭਪਾਤਰੀ ਪਰਿਵਾਰਾਂ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਸਮੂਹ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਉਨ੍ਹਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਭਲਾਈ ਸਕੀਮਾਂ ਲਗਾਤਾਰ ਜਾਰੀ ਰਹਿਣਗੀਆਂ। ਇਸ ਮੌਕੇ ਕੋਆਪਰੇਟਿਵ ਸੁਸਾਇਟੀ ਵਾੜਾ ਭਾਈਕਾ ਦੇ ਪ੍ਰਧਾਨ ਗੁਰਮੇਲ ਸਿੰੰਘ ਮੇਲਾ, ਮੀਤ ਪ੍ਰਧਾਨ ਜਸਵੰਤ ਸਿੰਘ ਮਾਨ, ਯੂਥ ਕੋਆਰਡੀਨੇਟਰ ਗੁਰਜੀਤ ਸਿੰਘ, ਪ੍ਰਧਾਨ ਕੁਲਦੀਪ ਸਿੰਘ ਗਿੱਲ, ਪੰਚਾਇਤ ਮੈਂਬਰ ਰਣਜੀਤ ਸਿੰਘ ਗੋਗਾ ਵਾੜਾ ਭਾਈਕਾ ਖੁਰਦ, ਬਲਵਿੰਦਰ ਸਿੰਘ ਮੱਲ੍ਹੀ, ਰਾਮ ਸਿੰਘ, ਠਾਣਾ ਸਿੰਘ, ਡਿਪੂ ਹੋਲਡਰ ਰੇਸ਼ਮ ਸਿੰਘ, ਡਿਪੂ ਹੋਲਡਰ ਜਸਵੀਰ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।