- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ-10 ਜੈਤੋ ਵਿੱਚ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਅਤੇ ਜਨ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਜੈਤੋ ਦੇ ਵਾਰਡ ਨੰਬਰ-10 ਵਿੱਚ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਰਸਮੀ ਸ਼ੁਰੂਆਤ ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ ਅੰਕੁਸ਼ ਬਾਂਸਲ ਅਤੇ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਅਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ‘ਆਪ’ ਬਲਾਕ ਪ੍ਰਧਾਨ ਜੈਤੋ ਅੰਕੁਸ਼ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਹੱਕਦਾਰ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਪ੍ਰਣਾਲੀ ਨਾਲ ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਅਤੇ ਸੁਚਾਰੂ ਪ੍ਰਬੰਧਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਨਵੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗੋਬਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਿਤ ਕਈ ਲੋਕ-ਹਿਤੈਸ਼ੀ ਫੈਸਲੇ ਲਏ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਰਟ ਰਾਸ਼ਨ ਕਾਰਡਾਂ ਰਾਹੀਂ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਸਬੰਧਤ ਵਿਭਾਗ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕ-ਭਲਾਈ ਨਾਲ ਜੁੜੀਆਂ ਹੋਰ ਵਿਕਾਸ ਯੋਜਨਾਵਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਗੋਬਿੰਦਰ ਸਿੰਘ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਲਗਾਤਾਰ ਪੂਰਾ ਕਰ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਨਵੀਆਂ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਸਮਾਜਿਕ ਸੁਰੱਖਿਆ ਨਾਲ ਸਬੰਧਿਤ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚ ਰਿਹਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਮਾਰਟ ਰਾਸ਼ਨ ਕਾਰਡਾਂ ਰਾਹੀਂ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ’ਤੇ ਸਬੰਧਤ ਵਿਭਾਗ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕ-ਭਲਾਈ ਨਾਲ ਜੁੜੇ ਹੋਰ ਵਿਕਾਸ ਕਾਰਜ ਅਤੇ ਯੋਜਨਾਵਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਇਸ ਮੌਕੇ ਸਮਾਰਟ ਰਾਸ਼ਨ ਕਾਰਡ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਸਰਕਾਰੀ ਸਹੂਲਤਾਂ ਦਾ ਲਾਭ ਹੋਰ ਵੀ ਆਸਾਨੀ ਨਾਲ ਪ੍ਰਾਪਤ ਹੋਵੇਗਾ। ਸਮਾਗਮ ਦੌਰਾਨ ਲੋਕਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਹਾਜ਼ਰ ਲੋਕਾਂ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਜਨ-ਕਲਿਆਣਕਾਰੀ ਯੋਜਨਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਮਾਂ ਚਿੰਤਪੁਰਨੀ ਆਇਲ ਮਿਲਜ਼ (ਕੋਠੇ ਸੰਪੂਰਨ ਸਿੰਘ ਵਾਲੇ) ਬਿਸ਼ਨੰਦੀ ਰੋਡ ਜੈਤੋ ਦੇ ਐੱਮ.ਡੀ. ਤੇ ਸ਼੍ਰੀ ਅਗਰਵਾਲ ਸਮਾਜ ਸਭਾ (ਰਜਿ:) ਜੈਤੋ ਦੇ ਪ੍ਰਧਾਨ ਸੱਤਪਾਲ ਜਿੰਦਲ, ਸ਼੍ਰੀ ਬਾਲਾ ਜੀ ਟ੍ਰੇਡਰਜ, ਆਇਲ ਮਿਲਜ਼ (ਨੇੜੇ ਸ਼ਿਆਮ ਸੇਵਾ ਮੰਡਲ) ਪੰਚਾਇਤੀ ਗੁਊਸ਼ਾਲਾ ਰੋਡ ਜੈਤੋ ਦੇ ਐੱਮ.ਡੀ. ਭੀਮ ਸੈਨ ਜਿੰਦਲ, ਸ਼੍ਰੀ ਬਾਲਾ ਜੀ ਆਇਲ ਮਿਲਜ਼ (ਨੇੜੇ ਜਿੰਦਲ ਕਲੋਨੀ) ਜੈਤੋ ਦੇ ਐੱਮਡੀ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉਪ ਪ੍ਰਧਾਨ ਤੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜੈਤੋ ਦੇ ਚੇਅਰਮੈਨ ਨਰੇਸ਼ ਜਿੰਦਲ, ਡੀਪੂ ਹੋਲਡਰ ਰਾਜੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਵਾਸੀ, ਲਾਭਪਾਤਰੀ ਪਰਿਵਾਰ, ਸਮਾਜਸੇਵੀ ਅਤੇ ਸ਼ਹਿਰ ਦੇ ਪਤਵੰਤੇ ਵਿਅਕਤੀ ਮੌਜੂਦ ਸਨ।