ਡਰੀਮਲੈਂਡ ਪਬਲਿਕ ਸਕੂਲ ਦੀ ਵਿਦਿਆਰਥਣ ਸਨਮਾਨਿਤ
ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਸਨਮਾਨਿਤ।
Publish Date: Mon, 09 Feb 2026 03:41 PM (IST)
Updated Date: Tue, 10 Feb 2026 03:59 AM (IST)
ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਗੁਰੂ ਨਾਨਕ ਮਲਟੀਵਰਸਿਟੀ ਵੱਲੋਂ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਇਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ‘ਰੰਘਰੇਟਾ ਗੁਰੂ ਦਾ ਬੇਟਾ’ ਬਖਸ਼ਿਸ਼ ਦਿਵਸ ਦੇ 350 ਸਾਲਾ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਵੱਖ—ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ‘ਗੁਰਮਤਿ ਮੁਕਾਬਲੇ 2025’ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਚੌਥੀ ਜਮਾਤ ਦੀ ਵਿਦਿਆਰਥਣ ਕੀਰਤਲੀਨ ਕੌਰ ਸਪੁੱਤਰੀ ਜਗਦੀਸ਼ ਸਿੰਘ ਨੇ ਭਾਗ ਲਿਆ ਅਤੇ ਪਹਿਲਾ ਸਥਾਨ ਹਾਸਿਲ ਕੀਤਾ।ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਜੀ ਨੇ ਦੱਸਿਆ ਕਿ ‘ਗੁਰੂ ਨਾਨਕ ਮਲਟੀਵਰਸਿਟੀ’ ਵੱਲੋਂ ਇਸ ਵਿਦਿਆਰਥਣ ਨੂੰ ਵੱਖ—ਵੱਖ ਉਪਹਾਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸੰਸਥਾ ਦੇ ਸੰਸਥਾਪਕ ਜਸਵਿੰਦਰ ਸਿੰਘ ਖਾਲਸਾ ਅਤੇ ਹਰਮੰਦਰ ਸਿੰਘ ਵੱਲੋਂ ਵਿਦਿਆਰਥਣ ਨੂੰ ਸ਼ੀਲਡ, ਦੀਵਾਰ ਘੜੀ, ਕੈਟਲ ਅਤੇ ਸਮਾਰਟ ਵਾਚ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਪ੍ਰਾਪਤੀ ਤੇ ਮੈਡਮ ਨਵਪ੍ਰੀਤ ਸ਼ਰਮਾ ਨੇ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।