ਖੇਡਾਂ ’ਚ ਡਰੀਮਲੈਂਡ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਜਿੱਤੇ ਗੋਲਡ ਮੈਡਲ ਖੇਡਾਂ ‘ਚ ਡਰੀਮਲੈਂਡ ਪਬਲਿਕ ਸੀੇਨੀਅਰ ਸੈਕੰਡਰੀ ਕੋਟਕਪੂਰਾ ਦੀਆਂ ਲੜਕੀਆਂ ਨੇ ਜ਼ਿਲ੍ਹਾ ਪੱਧਰ ਤੇ ਜਿੱਤੇ ਗੋਲਡ ਮੈਡਲ
Publish Date: Wed, 02 Sep 2026 03:52 PM (IST)
Updated Date: Wed, 02 Sep 2026 03:55 PM (IST)
ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਹੋਣਹਾਰ ਵਿਦਿਆਰਥੀਆਂ ਨੇ ਚਮਕਾਇਆ ਨਾਂ ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸੰਗਤ ਸਾਹਿਬ ਭਾਈ ਫੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਕਰਵਾਈਆਂ ਗਈਆਂ। ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰ ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਜੀ ਨੇ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਨੇ ਚੱਲ ਰਹੇ ਜ਼ਿਲ੍ਹਾ ਖੇਡ ਮੁਕਾਬਲੇ ਕਿੱਕ ਬਾਕਸਿੰਗ, ਤਾਈਕਵਾਂਡੋ, ਸ਼ਤਰੰਜ, ਜੂਡੋ ਅਤੇ ਕੁਰਾਸ਼ ਵਿੱਚ ਵੱਧ ਚੜ੍ਹ ਦੇ ਹਿੱਸਾ ਲਿਆ ਤੇ ਪੁਜੀਸ਼ਨਾਂ ਹਾਸਿਲ ਕੀਤੀਆਂ।ਜੂਡੋ ਖੇਡ ਮੁਕਾਬਲੇ ਵਿੱਚ ਅੰਡਰ—14 ਵਿੱਚ ਅਰਪਨਪ੍ਰੀਤ ਕੌਰ, ਰਾਜਦੀਪ ਕੌਰ, ਪ੍ਰਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ, ਅੰਡਰ—17 ਵਿੱਚ ਅਰੂਸ਼ੀ, ਤਮੰਨਾ, ਚੰਨਪ੍ਰੀਤ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਅਤੇ ਅੰਡਰ—19 ਵਿੱਚ ਵਰਲੀਨ ਕੌਰ ਅਤੇ ਰਵਨੀਸ਼ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ। ਕਮਲਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤੇ।ਕੁਰਾਸ਼ ਖੇਡ ਮੁਕਾਬਲੇ ਵਿੱਚ ਅੰਡਰ—14 ਵਿੱਚ ਮਨਸੁੱਖ ਕੌਰ, ਭਾਵਿਕਾ, ਸੁਖਮਨ ਕੌਰ, ਹਰਗੁਣ ਕੌਰ ਨੇ ਗੋਲਡ ਮੈਡਲ ਅਤੇ ਪ੍ਰਨੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤੇ। ਅੰਡਰ—17 ਵਿੱਚ ਤਮੰਨਾ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਅਤੇ ਅਰੂਸ਼ੀ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤੇ। ਅੰਡਰ—19 ਵਿੱਚ ਵਰਲੀਨ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਅਤੇ ਰਵਨੀਸ਼ ਕੌਰ, ਕਮਲਪ੍ਰੀਤ ਕੌਰ, ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤੇ।ਸਕੇਟਿੰਗ ਖੇਡ ਮੁਕਾਬਲੇ ਵਿੱਚ ਅੰਡਰ—14 ਵਿੱਚ ਪ੍ਰਭਮੀਤ ਕੌਰ ਅਤੇ ਗੁਰਨੂਰ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ।ਸਤਰੰਜ਼ ਵਿੱਚ ਲੜਕੀਆਂ ਦੇ ਖੇਡ ਮੁਕਾਬਲੇ ਵਿੱਚ ਅੰਡਰ ੑ19 ਵਰਗ ਵਿੱਚ ਖੁਸ਼ਪ੍ਰੀਤ ਕੌਰ, ਸਿਮਰਨ, ਮਨੀਸ਼ਾ ਅਤੇ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕਰਕੇ ਬਰਾਊਜ਼ ਮੈਡਲ ਪ੍ਰਾਪਤ ਕੀਤੇ। ਕਿੱਕ ਬਾਕਸਿੰਗ ਖੇਡ ਮੁਕਾਬਲੇ ਵਿੱਚ ਅੰਡਰ—14 ਵਿੱਚ ਗੁਰਸੀਰਤ ਕੌਰ, ਹਰਗੁਣ ਕੌਰ, ਭਾਵਨਾ, ਗੁਰਸੀਰਤ ਕੌਰ ਅਤੇ ਏਕਮਨੂਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਊਜ਼ ਮੈਡਲ ਪ੍ਰਾਪਤ ਕੀਤੇ।ਅੰਡਰ—17 ਵਿੱਚ ਜਸਵੀਰ ਕੌਰ ਅਤੇ ਰਮਨਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ। ਅੰਡਰ—19 ਵਿੱਚ ਇਸ਼ਨੀਤ ਕੌਰ ਨੇ ਦੂਜਾ ਸਥਾਨ ਹਾਸਿਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ।ਤਾਈਕਵਾਂਡੋ ਖੇਡ ਮੁਕਾਬਲੇ ਅੰਡਰ—17 ਵਿੱਚ ਸਹਿਜਪ੍ਰੀਤ ਕੌਰ, ਬਲਜੀਤ ਕੌਰ, ਅਰਸ਼ਦੀਪ ਕੌਰ, ਪ੍ਰਭਜੀਤ ਕੌਰ, ਸੁਖਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਊਜ਼ ਮੈਡਲ ਪ੍ਰਾਪਤ ਕੀਤਾ। ਅੰਡਰ—19 ਵਿੱਚ ਨਿਸ਼ੂ, ਗੁਰਲੀਨ ਕੌਰ ਅਤੇ ਨਵਨੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਅਤੇ ਇਸ਼ਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਸ੍ਰੀ ਰਾਕੇਸ਼ ਸ਼ਰਮਾ ਜੀ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।ਮੈਡਮ ਨਵਪ੍ਰੀਤ ਸ਼ਰਮਾ ਨੇ ਜੇਤੂ ਖਿਡਾਰਣਾਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਹੋਰ ਅੱਗੇ ਵਧਣ ਲਈ ਪੇ੍ਰਰਿਤ ਕੀਤਾ। ਇਸ ਮੌਕੇ ਸਕੂਲ ਦੇ ਕੋਚ ਹਰਵਿੰਦਰ ਸਿੰਘ, ਕੰਵਲਜੀਤ ਕੌਰ, ਅਧਿਆਪਕ ਪ੍ਰਦੀਪ ਕੁਮਾਰ ਅਤੇ ਰਾਜਵਿੰਦਰ ਕੌਰ ਹਾਜ਼ਰ ਸਨ।