ਫਾਈਨਲ ਕ੍ਰਿਕਟ ਮੈਚ ਦਾ ਆਨੰਦ ਮਾਣਿਆ
ਕਰਵਾਉਣ ਸਮੇਂ ਅਤੇ ਲਾਈਫ਼ ਕੋਚ ਪ੍ਰੀਤੀ ਸਿੰਘ ਸੰਬੋਧਨ ਕਰਦੇ ਹੋਏ।
Publish Date: Mon, 09 Mar 2026 03:36 PM (IST)
Updated Date: Tue, 10 Mar 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਭਾਰਤ ਅਤੇ ਨਿਊਜ਼ੀਲੈਂਡ ਦਰਮਿਆਨ ਹੋਏ ਟੀ-20 ਵਿਸ਼ਵ ਕੱਪ ਕ੍ਰਿਕਟ ਦੇ ਫ਼ਾਈਨਲ ਮੈਚ ਦਾ ਸਿੱਧਾ ਪ੍ਰਸਾਰਣ ਇੱਥੇ ਰਾਮਲੀਲ੍ਹਾ ਗਰਾਉਂਡ ਅੰਦਰ ਵੱਡੀ ਸਕਰੀਨ ’ਤੇ ਪ੍ਰਸਾਰਿਤ ਕੀਤਾ ਗਿਆ। ਇਹ ਉਪਰਾਲਾ ਕਿ੍ਰਕਟ ਨੂੰ ਸ਼ਿੱਦਤ ਨਾਲ ਪਿਆਰ ਕਰਨ ਵਾਲੇ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਵੱਲੋਂ ਵਿਅਕਤੀਗਤ ਤੌਰ ’ਤੇ ਕੀਤਾ ਗਿਆ। ਇਸ ਮੌਕੇ ਕਲੈਰੀਕਲ ਯੂਨੀਅਨ ਜੈਤੋ ਦੇ ਪ੍ਰਧਾਨ ਤੇ ਪ੍ਰਸਿੱਧ ਕਿ੍ਰਕਟ ਖਿਡਾਰੀ ਕੋਮਲ ਸ਼ਰਮਾ ‘ਸੋਨੂੰ’, ਉੱਘੇ ਸਮਾਜ ਸੇਵੀ ਸ਼ੇਖਰ ਸ਼ਰਮਾ ਅਤੇ ਸਮਾਜ ਸੇਵਕ ਪ੍ਰਿੰਸ ਸੈਨ ਦੀ ਦੇਖ ਰੇਖ ਹੇਠ ਰਾਮਲੀਲ੍ਹਾ ਮੈਦਾਨ ਵਿਚ ਸੋਫ਼ੇ ਅਤੇ ਕੁਰਸੀਆਂ ਤੋਂ ਇਲਾਵਾ ਪਾਰਕਿੰਗ, ਦਰਸ਼ਕਾਂ ਦੀ ਖ਼ਾਤਰਦਾਰੀ, ਢੋਲ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਆਖਿਆ ਕਿ ਕੌਮੀ ਭਾਵਨਾ ਦੇ ਨਾਲ ਇਸ ਮੈਚ ’ਚ ਰਲ ਬੈਠਣ ਲਈ ਸਮਾਜ ਦੇ ਹਰ ਵਰਗ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ ਅਤੇ ਖ਼ੁਸ਼ੀ ਹੈ ਕਿ ਇਸ ਦਾਅਵਤ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮੌਕੇ ਭਾਰਤ ਦੀ ਸ਼ਨਦਾਰ ਜਿੱਤ ’ਤੇ ਰਾਮਲੀਲ੍ਹਾ ਗਰਾਉਂਡ ’ਚ ਪਟਾਕੇ ਚਲਾਏ ਅਤੇ ਮਠਿਆਈਆਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਸਮੂਹ ਦੇਸ਼ ਵਾਸੀਆਂ ਨੂੰ ਭਾਰਤ ਦੀ ਇਤਿਹਾਸਕ ਜਿੱਤ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਭੇਜ ਸਿੰਘ ਬਰਾੜ ਰੋਮਾਣਾ ਅਲਬੇਲ ਸਿੰਘ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਉਪ ਪ੍ਰਧਾਨ ਨਰੇਸ਼ ਜਿੰਦਲ, ‘ਆਪ’ ਬੀ.ਸੀ ਵਿੰਗ ਹਲਕਾ ਜੈਤੋ ਦੇ ਕੋਆਰਡੀਨੇਟਰ ਸੁਖਰੀਤ ਸਿੰਘ ਰੋਮਾਣਾ, ‘ਆਪ’ ਬਲਾਕ ਪ੍ਰਧਾਨ ਅਸ਼ੋਕ ਕੁਮਾਰ ਗਰਗ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰਨੀ ਮੈਂਬਰ ਸੰਦੀਪ ਕੁਮਾਰ ‘ਟੋਨੀ ਸ਼ਰਮਾ’, ਪ੍ਰਸਿੱਧ ਵਕੀਲ ਅਮਿਤ ਕੁਮਾਰ ‘ਗੋਲਡੂ ਮਿੱਤਲ’, ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ਕੋਮਲ ਸ਼ਰਮਾ ‘ਸੋਨੂੰ’, ਸ਼ੇਖਰ ਸ਼ਰਮਾ, ਪਿ੍ਰੰਸ ਸੈਨ, ਸੁਰਿੰਦਰ ਅਰੋੜਾ, ਸੰਦੀਪ ਕੁਮਾਰ ‘ਟੋਨੀ ਸ਼ਰਮਾ’, ਸ਼ੈਰੀ ਅਰੋੜਾ ਜੈਤੋ ਆਦਿ ਹਾਜ਼ਰ ਸਨ।