ਰੱਤੀ ਰੋੜੀ ਸਕੂਲ ਵਿਖੇ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ ਰੱਤੀ ਰੋੜੀ ਸਕੂਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸਫਲਤਾਪੂਰਵਕ ਲਿਆ ਗਿਆ 'ਨੈਤਿਕ ਸਿੱਖਿਆ ਇਮਤਿਹਾਨ'
Publish Date: Fri, 28 Aug 2026 04:07 PM (IST)
Updated Date: Fri, 28 Aug 2026 04:10 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ ਦੀਆਂ ਹਦਾਇਤਾਂ ਤਹਿਤ ਅੱਜ ਸਰਕਾਰੀ ਸੈਕੰਡਰੀ ਸਕੂਲ ਰੱਤੀ ਰੋੜੀ ਡੱਗੋ ਰੋਮਾਣਾ ਵਿਖੇ ਨੈਤਿਕ ਸਿੱਖਿਆ ਇਮਤਿਹਾਨ ਬਹੁਤ ਹੀ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨੁਮਾਇੰਦੇ ਹਰਦੀਪ ਸਿੰਘ ਕੰਮਿਆਣਾ ਨੇ ਬਤੌਰ ਸੁਪਰਵਾਈਜ਼ਰ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ ਮਨਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਮੂਹ ਜਮਾਤ ਇੰਚਾਰਜਾਂ ਨੇ ਵਿਦਿਆਰਥੀਆਂ ਨੂੰ ਇਸ ਇਮਤਿਹਾਨ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਸਮਝਾਇਆ ਕਿ ਇਹ ਕੇਵਲ ਇੱਕ ਇਮਤਿਹਾਨ ਨਹੀਂ ਹੈ, ਸਗੋਂ ਸਾਰੇ ਧਰਮਾਂ ਦੀਆਂ ਅਧਿਆਤਮਿਕ ਸਿੱਖਿਆਵਾਂ ਨੂੰ ਅਪਣਾ ਕੇ ਆਪਣੀ ਪੂਰੀ ਸ਼ਖ਼ਸੀਅਤ ਨੂੰ ਘੜਨ ਦਾ ਇੱਕ ਉੱਤਮ ਸਾਧਨ ਹੈ। ਮਾਰਗ ਮੋਤੀ ਅਤੇ ਗੁਣਤਾਸ ਹਨ ਸਫ਼ਲ ਜੀਵਨ ਦੀਆਂ ਪੌੜੀਆਂ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਸ ਪ੍ਰੀਖਿਆ ਲਈ ਨਿਰਧਾਰਤ ਕੀਤੀਆਂ ਗਈਆਂ ਦੋ ਕਿਤਾਬਾਂ ਮਾਰਗ ਮੋਤੀ ਅਤੇ ਗੁਣਤਾਸ ਆਉਣ ਵਾਲੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਪੌੜੀਆਂ ਦਾ ਕੰਮ ਕਰਦੀਆਂ ਹਨ। ਇਨ੍ਹਾਂ ਕਿਤਾਬਾਂ ਤੋਂ ਪ੍ਰੇਰਿਤ ਹੋ ਕੇ 84 ਵਿਦਿਆਰਥੀਆਂ ਨੇ ਇਸ ਇਮਤਿਹਾਨ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਬਿਹਤਰ ਤਿਆਰੀ ਕਰਵਾਉਣ ਲਈ ਪ੍ਰਿੰਸੀਪਲ ਮਨਿੰਦਰ ਕੌਰ, ਲੈਕਚਰਾਰ ਹਰਪ੍ਰੀਤ ਸਿੰਘ ਅਤੇ ਰਾਜਿੰਦਰ ਕੌਰ ਨੇ ਬਹੁਤ ਮਿਹਨਤ ਕੀਤੀ ਅਤੇ ਉਪਰੋਕਤ ਦੋਵਾਂ ਪੁਸਤਕਾਂ ਵਿੱਚੋਂ ਯਾਦ ਰੱਖਣ ਯੋਗ ਸ਼ਾਨਦਾਰ ਨੋਟਸ ਤਿਆਰ ਕਰਨ ਵਿੱਚ ਬੱਚਿਆਂ ਦੀ ਪੂਰੀ ਮਦਦ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਮਨਿੰਦਰ ਕੌਰ ਨੇ ਸਕੂਲ ਕੇਂਦਰ ਵਿਖੇ ਇਸ ਇਮਤਿਹਾਨ ਨੂੰ ਅਮਨ-ਅੰਤ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਹਰਦੀਪ ਸਿੰਘ ਕੰਮਿਆਣਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।