ਪੱਤਰ ਪ੍ਰਰੇਰਕ, ਕੋਟਕਪੂਰਾ : ਸਰਕਾਰੀ ਪ੍ਰਰਾਇਮਰੀ ਸਕੂਲ ਸੁਰਗਾਪੂਰੀ ਵਿਖੇ ਵਿਦਿਅਕ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੀ ਸੁਰੂਆਤ ਡਿਪਟੀ ਡੀਈਓ ਧਰਮਵੀਰ ਸਿੰਘ ਪਿ੍ਰੰਸੀਪਲ ਕਾਂਤਾ ਰਾਣੀ ਨੇ ਸਾਂਝੇ ਤੌਰ 'ਤੇ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਡੀਈਓ ਧਰਮਵੀਰ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਵਿਚਲੀਆਂ ਪ੍ਰਤੀਭਾਵਾਂ ਨੂੰ ਨਿਖਾਰਨ ਦੇ ਮਕਸਦ ਤਹਿਤ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਦੀਪਕ ਕੁਮਾਰ ਦੀ ਦੇਖ ਰੇਖ 'ਚ ਬਲਾਕ ਪੱਧਰੀ ਵਿੱਦਿਅਕ-ਸਹਿ ਵਿੱਦਿਅਕ ਮੁਕਾਬਲੇ ਕਰਵਾਏ ਗਏ। ਇਸ ਮੌਕੇ 54 ਪ੍ਰਰਾਇਮਰੀ ਸਕੂਲ ਦੇ ਬੱਚਿਆਂ ਦੇ ਭਾਸ਼ਣ, ਵਿੱਦਿਅਕ, ਲਿਖਾਈ ਅਤੇ ਹੋਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਡਿਪਟੀ ਡੀਈਓ ਧਰਮਵੀਰ ਸਿੰਘ ਨੇ ਸੰਬੋਧਨ ਕਰਦਿਆਂ ਅਧਿਆਪਕਾਂ ਨੂੰ ਆਪਣਾ ਕੰਮ ਤਨਦੇਹੀ ਅਤੇ ਸਮਰਪਣ ਦੀ ਭਾਵਨਾ ਨਾਲ ਕਰਨ ਲਈ ਪ੍ਰਰੇਰਿਤ ਕੀਤਾ। ਇਸ ਮੌਕੇ ਜੇਤੂ ਬੱਚਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆ ਕਿਹਾ ਕਿ ਵਿਦਿਆਰਥੀਆਂ ਦੀ ਉਜਵਲੇ ਭਵਿੱਖ ਬਣਾਉਣ ਲਈ ਸਾਰੇ ਅਧਿਆਪਕਾਂ ਦਾ ਮੁਢਲਾ ਫਰਜ ਬਣਦਾ ਹੈ। ਪੜੋ੍ਹ ਪੰਜਾਬ-ਪੜ੍ਹਾਓ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਿਢੱਲੋਂ ਨੇ ਸਿੱਖਿਆ ਸੁਧਾਰਾਂ ਸਬੰਧੀ ਚੱਲ ਰਹੇ ਸੁਧਾਰਾਂ ਅਧਿਆਪਕਾਂ ਨੂੰ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਦੇ ਸਭ ਤੋਂ ਵਧੀਆ ਬਲਾਕ ਮੁਕਾਬਲਿਆਂ ਦਾ ਪ੍ਰਬੰਧ ਕਰਨ 'ਤੇ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਇਸ ਮੌਕੇ ਜਜਮੈਂਟ ਦੀ ਭੂਮੀਕਾ ਨਿਭਾ ਰਹੇ ਅਧਿਆਪਕ ਕਲਵਿੰਦਰ ਸਿੰਘ ਅਤੇ ਮਹੇਸ਼ ਜੈਨ ਨੇ ਮੁਕਾਬਲਿਆਂ ਦੌਰਾਨ ਜੇਤੂ ਬੱਚਿਆਂ, ਅਧਿਆਪਕਾਂ ਅਤੇ ਪਹੁੰਚੀਆਂ ਹੋਈਆਂ ਮੁੱਖ ਸ਼ਖਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਪ੍ਰਰੋਗਰਾਮ ਦੌਰਾਨ ਜਸਵੀਰ ਸਿੰਘ ਨਾਟੀ ਨੇ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਇਸ ਮੌਕੇ ਬੀਐਸਟੀ ਧਰਮਪਾਲ,ਜਸਵੀਰ ਪੂਰੀ ਅਤੇ ਹੋਰ ਪ੍ਰਬੰਧਕਾ ਵੱਲੋਂ ਡਿਪਟੀ ਡੀ.ਈ.ਓ ਧਰਮਵੀਰ ਸਿੰਘ ਨੇ ਮੁੱਖ ਅਧਿਆਪਕ ਪ੍ਰਵੀਨ ਕੁਮਾਰੀ ਦਾ ਸਨਮਾਨ ਕੀਤਾ। ਇਸ ਮੌਕੇ ਮੁੱਖ ਅਧਿਆਪਕ ਪ੍ਰਵੀਨ ਕੁਮਾਰੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।

08ਐਫਡੀਕੇ110:-ਪ੍ਰਰੋਗਰਾਮ ਦੌਰਾਨ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਸਟਾਫ ਦੇ ਆਗੂ।