ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਦੀ ਕੀਤੀ ਤਿਆਰੀ
27 ਜਨਵਰੀ ਨੂੰ ਭਲਾਈ ਵਿਭਾਗ ਦੇ ਮੰਤਰੀ ਦੇ ਫੂਕੇ ਜਾਣਗੇ ਪੁਤਲੇ:- ਐਸ ਸੀ ਬੀ ਸੀ ਅਧਿਆਪਕ ਯੂਨੀਅਨ
Publish Date: Wed, 21 Jan 2026 03:19 PM (IST)
Updated Date: Thu, 22 Jan 2026 04:00 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਰੂਰੀ ਤੇ ਅਹਿਮ ਮੀਟਿੰਗ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਵਿਚ ਹੋਈ, ਜਿਸ ਵਿਚ ਫਰੀਦਕੋਟ ਤੋਂ ਯੂਨੀਅਨ ਮੈਬਰ ਵੱਡੀ ਗਿਣਤੀ ਵਿਚ ਪਹੁੰਚੇ। ਮੀਟਿੰਗ ਵਿਚ ਹੋਏ ਮਸਲਿਆਂ ਬਾਰੇ ਆਗੂਆਂ ਨੇ ਦੱਸਿਆ ਕਿ ਮੀਟਿੰਗ ਚ ਸਿੱਖਿਆ ਵਿਭਾਗ ਤੇ ਹੋਰ ਵਿਭਾਗਾਂ ਚ ਰਿਜ਼ਰਵੇਸ਼ਨ ਨੀਤੀ ਅਤੇ ਵੈਲਫੇਅਰ ਵਿਭਾਗ ਦੇ ਪੱਤਰਾਂ , ਕੋਰਟ ਦੇ ਆਏ ਫੈਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਦੇਖਣ ਵਿਚ ਆਇਆ ਹੈ ਕਿ ਮਾੜੀ ਮਾਨਸਿਕਤਾ ਤਹਿਤ ਐੱਸ ਸੀ /ਬੀ ਸੀ ਅਧਿਆਪਕਾਂ/ਮੁਲਾਜ਼ਮਾਂ ਦੇ ਹੱਕ ਵਿੱਚ ਆਏ ਫੈਸਲਿਆ, ਪੱਤਰਾਂ ਆਦਿ ਨੂੰ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਿਚ ਸਹੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ। ਇਹ ਸਭ ਕੁਝ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ। ਜਿਸ ਚ ਰਾਖਵਾਂਕਰਣ ਸੈੱਲ ਵਿਖੇ ਤਾਇਨਾਤ ਅਧਿਕਾਰੀ, ਜਿਨ੍ਹਾਂ ਨੇ ਇਹਨਾਂ ਪੱਤਰਾਂ ਨੂੰ ਸਹੀ ਰੂਪ ਵਿੱਚ ਲਾਗੂ ਕਰਵਾਉਣਾ ਹੁੰਦਾ ਹੈ,ਓਹ ਹੀ ਪੱਤਰਾਂ ਤੇ ਫੈਸਲਿਆ ਦੇ ਗਲਤ ਅਰਥ ਕੱਢ ਕੇ, ਬਿਨਾਂ ਸੀਨੀਆਰਤਾ ਸੂਚੀ, ਤਰੱਕੀ ਸੂਚੀਆਂ ਦੇਖਿਆਂ ਹੀ ਵਿਭਾਗਾਂ ਵੱਲੋਂ ਗਲਤ ਤਿਆਰ ਕੀਤੇ ਰੋਸਟਰ ਰਜਿਸਟਰਾਂ ਨੂੰ ਹੀ ਪ੍ਰਵਾਨ ਕਰ ਦਿੰਦੇ ਹਨ। ਤਰੱਕੀਆਂ ਕਰਨ ਸਮੇਂ ਬਣਦੀ ਰਿਜਰਵੇਸ਼ਨ ਐਸ ਸੀ ਤੇ ਅੰਗਹੀਣ ਕਰਮਚਾਰੀਆਂ ਨੂੰ ਨਹੀਂ ਦਿੱਤੀ ਜਾਂਦੀ। ਜਿਸ ਲਈ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀ , ਸਕੱਤਰ ਤੇ ਮੰਤਰੀ ਦੋਸ਼ੀ ਹਨ। ਇਸ ਸਬੰਧੀ ਵਾਰ ਵਾਰ ਸਮਾਜਿਕ ਨਿਆਂ ਅਧਿਕਾਰਤਾ ਤੇ ਘਟ ਗਿਣਤੀ ਵਿਭਾਗ ਦੇ ਡਾਇਰੈਕਟਰ , ਸਕੱਤਰ ਤੇ ਮੰਤਰੀ ਨੂੰ ਈ ਮੇਲ ਰਾਹੀਂ ਸਿਕਾਇਤਾਂ ਭੇਜ ਕੇ ਜਾਣੂੰ ਕਰਵਾਇਆ ਗਿਆ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਫਰੀਦਕੋਟ ਤੋਂ ਯੂਨੀਅਨ ਆਗੂਆ ਨੇ ਦੱਸਿਆ ਕਿ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾਕਟਰ ਬਲਜੀਤ ਕੌਰ ਨੂੰ ਮੀਟਿੰਗ ਲਈ ਜਥੇਬੰਦੀ ਵਲੋਂ ਸਮਾਂ ਮੰਗਿਆ ਗਿਆ। ਪਰ ਅਜੇ ਤੱਕ ਵੀ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ। ਇਸ ਸਭ ਕੁਝ ਨੂੰ ਵਿਚਾਰਦੇ ਹੋਏ ਜਥੇਬੰਦੀ ਨੇ ਭਰਾਤਰੀ ਜਥੇਬੰਦੀਆਂ ਦੇ ਸਹਯੋਗ ਨਾਲ 27 ਜਨਵਰੀ 2026 ਨੂੰ ਸਕੱਤਰ ਤੇ ਮੰਤਰੀ ਵਿਰੁੱਧ ਜਿਲਾ ਪੱਧਰ ਤੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਉਪਰੰਤ ਪੁਤਲੇ ਸਾੜਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੀਟਿੰਗ ਵਿੱਚ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ,ਸਕੱਤਰ ਜਨਰਲ ਬਲਵਿੰਦਰ ਸਿੰਘ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਬੇਅੰਤ ਭਾਂਬਰੀ,ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਵੀਰ ਸਿੰਘ ਮੋਗਾ, ਪਰਵਿੰਦਰ ਭਾਰਤੀ ,ਮੀਤ ਪ੍ਰਧਾਨ ਹਰਪਾਲ ਸਿੰਘ, ਲੈਕ. ਸੁਨੀਲ ਕੁਮਾਰ ਜਲੰਧਰ,ਦੇਵ ਰਾਜ ,ਸੁਖਰਾਜ ਮਾਹਲ, ਹਰਬੰਸ ਲਾਲ ਜਲੰਧਰ,ਨਰਿੰਦਰਜੀਤ ਕਪੂਰਥਲਾ, ਕੁਲਵਿੰਦਰ ਬਿੱਟੂ,ਜਗਤਾਰ ਜੱਗੀ, ਵਿਪਿਨ ਸਾਨਿਆਲ,ਸੁਰਿੰਦਰ ਮੋਗਾ, ਬਲਦੇਵ ਸਿੱਧੂ ,ਸ਼ਵਿੰਦਰ ਬਟਾਲਾ, ਬਲਵੀਰ ਸਿੰਘ ਤਰਨਤਾਰਨ,ਅਸ਼ੋਕ ਮੁਕੇਰੀਆਂ, ਕੁਲਵੀਰ ਫਾਜ਼ਿਲਕਾ, ਲਾਲ ਸਿੰਘ,ਕਰਮਜੀਤ ਖੰਨਾ ਤੇ ਹੋਰ ਆਗੂ ਸਾਹਿਬਾਨ ਸ਼ਾਮਿਲ ਹੋਏ।