ਸੜਕ ਹਾਦਸੇ 'ਚ ਬਜ਼ੁਰਗ ਦੀ ਦਰਦਨਾਕ ਮੌਤ: ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਪੁਲਿਸ ਨੇ ਮਹਿਲਾ ਚਾਲਕ ਨੂੰ ਕੀਤਾ ਨਾਮਜ਼ਦ
ਇਸ ਸਬੰਧੀ ਪਿੰਡ ਸੰਧਵਾਂ ਦੇ ਰਹਿਣ ਵਾਲੇ ਸੰਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਬੀਤੀ 25 ਨਵੰਬਰ ਨੂੰ ਉਸ ਦੇ ਪਿਤਾ ਬਚਿੱਤਰ ਸਿੰਘ ਸੜਕ ਪਾਰ ਕਰਨ ਲਈ ਸੜਕ ਕਿਨਾਰੇ ਖੜ੍ਹੇ ਸਨ ਅਤੇ ਉਹ ਵੀ ਉਨ੍ਹਾਂ ਤੋਂ ਕੁਝ ਦੂਰੀ 'ਤੇ ਖੜ੍ਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਤੋਂ ਥੋੜ੍ਹਾ ਪਿੱਛੇ ਖੜ੍ਹੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਇੱਕ ਹੋਰ ਮੋਟਰਸਾਈਕਲ ਸਵਾਰ ਨਾਲ ਵੀ ਟਕਰਾ ਗਈ।
Publish Date: Fri, 27 Nov 2026 04:41 PM (IST)
Updated Date: Fri, 27 Nov 2026 04:45 PM (IST)
ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ। ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿੱਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕਾਰ ਚਲਾ ਰਹੀ ਮਹਿਲਾ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਪਿੰਡ ਸੰਧਵਾਂ ਦੇ ਰਹਿਣ ਵਾਲੇ ਸੰਦੀਪ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਬੀਤੀ 25 ਨਵੰਬਰ ਨੂੰ ਉਸ ਦੇ ਪਿਤਾ ਬਚਿੱਤਰ ਸਿੰਘ ਸੜਕ ਪਾਰ ਕਰਨ ਲਈ ਸੜਕ ਕਿਨਾਰੇ ਖੜ੍ਹੇ ਸਨ ਅਤੇ ਉਹ ਵੀ ਉਨ੍ਹਾਂ ਤੋਂ ਕੁਝ ਦੂਰੀ 'ਤੇ ਖੜ੍ਹਾ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਤੋਂ ਥੋੜ੍ਹਾ ਪਿੱਛੇ ਖੜ੍ਹੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਕਾਰ ਬੇਕਾਬੂ ਹੋ ਕੇ ਇੱਕ ਹੋਰ ਮੋਟਰਸਾਈਕਲ ਸਵਾਰ ਨਾਲ ਵੀ ਟਕਰਾ ਗਈ।
ਉਨ੍ਹਾਂ ਤੁਰੰਤ ਜ਼ਖ਼ਮੀ ਬਚਿੱਤਰ ਸਿੰਘ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਉੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।
ਇਸ ਸਬੰਧੀ ਏਐੱਸਆਈ ਹਰਬੰਸ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਕਾਰ ਚਾਲਕ ਮਹਿਲਾ ਅਨਮੋਲ ਕੌਰ ਪਤਨੀ ਸਵਰੀਤ ਸਿੰਘ, ਵਾਸੀ ਫਰੀਦਕੋਟ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।