
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸਪੀ (ਇਨਵੈਸਟੀਗੇਸ਼ਨ) ਨਰਿੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਸਵੇਰੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਵੀਂ ਅਨਾਜ ਮੰਡੀ 'ਚ ਪਿਛਲੇ ਕਾਫ਼ੀ ਸਮੇਂ ਤੋਂ ਲਾਵਾਰਿਸ ਹਾਲਤ 'ਚ ਰਹਿ ਰਹੀ ਲਗਪਗ 65 ਸਾਲਾ ਮਹਿਲਾ ਦੀ ਕਿਸੇ ਨੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਹੈ।

ਜਾਗਰਣ ਸੰਵਾਦਦਾਤਾ, ਫਰੀਦਕੋਟ : ਸਥਾਨਕ ਨਵੀਂ ਅਨਾਜ ਮੰਡੀ 'ਚ ਪਿਛਲੇ 15 ਤੋਂ 20 ਸਾਲਾਂ ਤੋਂ ਲਾਵਾਰਸ ਹਾਲਤ 'ਚ ਰਹਿ ਰਹੀ ਬਜ਼ੁਰਗ ਔਰਤ ਦਾ ਬੁੱਧਵਾਰ ਰਾਤ ਬੇਰਹਿਮੀ ਨਾਲ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।
ਮੰਡੀ 'ਚ ਮਜ਼ਦੂਰੀ ਕਰਨ ਵਾਲੇ ਵਿਅਕਤੀ ਨੇ ਨਸ਼ੇ ਦੀ ਹਾਲਤ ਵਿੱਚ ਪਹਿਲਾਂ ਮਹਿਲਾ ਨਾਲ ਜਬਰ-ਜਨਾਹ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਉਸ ਦੇ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸਪੀ (ਇਨਵੈਸਟੀਗੇਸ਼ਨ) ਨਰਿੰਦਰ ਸਿੰਘ ਨੇ ਦੱਸਿਆ ਕਿ ਵੀਰਵਾਰ ਸਵੇਰੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਵੀਂ ਅਨਾਜ ਮੰਡੀ 'ਚ ਪਿਛਲੇ ਕਾਫ਼ੀ ਸਮੇਂ ਤੋਂ ਲਾਵਾਰਿਸ ਹਾਲਤ 'ਚ ਰਹਿ ਰਹੀ ਲਗਪਗ 65 ਸਾਲਾ ਮਹਿਲਾ ਦੀ ਕਿਸੇ ਨੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਹੈ।
ਇਸ ਤੋਂ ਬਾਅਦ ਐੱਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਔਰਤ ਦੀ ਲਾਸ਼ ਪੁਲਿਸ ਨੂੰ ਅਰਧ-ਨਗਨ ਹਾਲਤ 'ਚ ਮਿਲੀ ਸੀ। ਪੁਲਿਸ ਵੱਲੋਂ ਕੀਤੀ ਗਈ ਤਫ਼ਤੀਸ਼ ਦੇ ਆਧਾਰ 'ਤੇ ਸੀਸੀਟੀਵੀ ਕੈਮਰਿਆਂ ਅਤੇ ਤਕਨੀਕੀ ਡੇਟਾ ਦੀ ਮਦਦ ਨਾਲ 24 ਘੰਟਿਆਂ ਦੇ ਅੰਦਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਜਾਂਚ ਦੌਰਾਨ ਹੱਤਿਆ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਛਾਣ ਸਥਾਨਕ ਜੋਤ ਰਾਮ ਕਾਲੋਨੀ ਵਾਸੀ ਰਾਜੂ ਪੁੱਤਰ ਬਿਹਾਰੀ ਲਾਲ ਵਜੋਂ ਹੋਈ ਹੈ। ਮੁਲਜ਼ਮ ਦੀ ਉਮਰ ਵੀ ਕਰੀਬ 50 ਸਾਲ ਹੈ ਅਤੇ ਉਹ ਮੰਡੀ ਵਿੱਚ ਹੀ ਮਜ਼ਦੂਰੀ ਕਰਦਾ ਸੀ।
ਪੁਲਿਸ ਅਨੁਸਾਰ ਮੁਲਜ਼ਮ ਨੇ ਨਸ਼ੇ ਦੀ ਹਾਲਤ ਵਿੱਚ ਉਕਤ ਮਹਿਲਾ ਨਾਲ ਪਹਿਲਾਂ ਜਬਰ-ਜਨਾਹ ਕੀਤਾ ਤੇ ਉਸ ਵੱਲੋਂ ਵਿਰੋਧ ਕਰਨ 'ਤੇ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਅੰਗਾਂ 'ਤੇ ਇੱਟ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਮ੍ਰਿਤਕ ਮਹਿਲਾ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।