- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੋਣ ਕਮਿਸ਼ਨ ਦੇ ਸਪਸ਼ਟੀਕਰਨ ਨਾਲ ਕਾਂਗਰਸ ਦੀ ‘ਭੰਬਲਭੂਸੇ ਦੀ ਰਾਜਨੀਤੀ’ ’ਤੇ ਉੱਠੇ ਸਵਾਲ : ਸੰਦੀਪ ਬਰਾੜ

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਸੰਦੀਪ ਸਿੰਘ ਬਰਾੜ ਨੇ ਕਿਹਾ ਹੈ ਕਿ 26 ਸਤੰਬਰ ਨੂੰ ਚੋਣ ਕਮਿਸ਼ਨ ਦੀ ਪੂਰੀ ਕਮਿਸ਼ਨ ਮੀਟਿੰਗ ਤੋਂ ਬਾਅਦ ਜਾਰੀ ਸਾਂਝੇ ਬਿਆਨ ਨਾਲ ਐਸ. ਆਈ. ਆਰ. ਫਾਰਮ -6 ਅਤੇ ਕਮਿਸ਼ਨ ਦੇ ਅੰਦਰੂਨੀ ਪ੍ਰਸ਼ਾਸਨ ਨਾਲ ਜੁੜੇ ਕਈ ਮਾਮਲਿਆਂ ਬਾਰੇ ਸਥਿਤੀ ਸਪਸ਼ਟ ਹੋ ਗਈ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿਐਸ. ਆਈ. ਆਰ. ਨਾਲ ਸਬੰਧਤ ਹੁਕਮ ਅਤੇ ਇਸ ਦੇ ਵੱਖ-ਵੱਖ ਪੜਾਵਾਂ ਦੀ ਸਮਾਂ-ਸਾਰਣੀ ਕਮਿਸ਼ਨ ਦੀ ਸਰਬਸੰਮਤੀ ਨਾਲ ਮਨਜ਼ੂਰ ਕੀਤੀ ਗਈ ਸੀ। ਸੰਦੀਪ ਸਿੰਘ ਬਰਾੜ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਇਸ ਸਪਸ਼ਟੀਕਰਨ ਤੋਂ ਬਾਅਦ ਕਾਂਗਰਸ ਅਤੇ ਇੰਡੀ ਗਠਜੋੜ ਨੂੰ ਆਪਣਾ ਸਟੈਂਡ ਲੋਕਾਂ ਦੇ ਸਾਹਮਣੇ ਸਪਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨਾਲ ਸਬੰਧਤ ਮਾਮਲਿਆਂ ’ਤੇ ਤੱਥਾਂ ਦੀ ਥਾਂ ਸਿਆਸੀ ਬਿਆਨਬਾਜ਼ੀ ਕਾਰਨ ਵੋਟਰਾਂ ਵਿੱਚ ਬੇਲੋੜਾ ਭੰਬਲਭੂਸਾ ਪੈਦਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕੈਬਿਨੇਟ ਸਕੱਤਰ ਨੂੰ ਭੇਜੇ ਗਏ ਪੱਤਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਅਨੁਸਾਰ ਇਹ ਕਿਸੇ ਨੀਤੀਗਤ ਫੈਸਲੇ ਜਾਂ ਆਈ . ਟੀ . ਡਵੀਜ਼ਨ ਨਾਲ ਸਬੰਧਤ ਮਾਮਲਾ ਨਹੀਂ ਸੀ, ਸਗੋਂ ਡੈਪੂਟੇਸ਼ਨ ’ਤੇ ਤਾਇਨਾਤ ਇੱਕ ਅਧਿਕਾਰੀ ਦੇ ਕੰਮਕਾਜ ਨਾਲ ਜੁੜਿਆ ਪ੍ਰਸ਼ਾਸਨਿਕ ਮਾਮਲਾ ਸੀ। ਐਸ. ਆਈ. ਆਰ. ਫਾਰਮ 6 ਬਾਰੇ ਬਰਾੜ ਨੇ ਕਿਹਾ ਕਿ ਐਸ . ਆਈ. ਆਰ. ਦੌਰਾਨ ਵਰਤੀ ਜਾ ਰਹੀ ਫ਼ਾਰਮ 6 ਨਾਲ ਸਬੰਧਤ ਘੋਸ਼ਣਾ ਬਾਰੇ ਵੀ ਚੋਣ ਕਮਿਸ਼ਨ ਨੇ ਆਪਣਾ ਪੱਖ ਸਪਸ਼ਟ ਕੀਤਾ ਹੈ। ਚੋਣ ਕਮਿਸ਼ਨ ਦੇ ਅਧਿਕਾਰਤ ਦਸਤਾਵੇਜ਼ਾਂ ਅਨੁਸਾਰ ਐਸ ਆਈ ਆਰ ਦੌਰਾਨ ਨਿਰਧਾਰਤ ਘੋਸ਼ਣਾ ਦੇ ਨਾਲ ਫ਼ਾਰਮ-6 ਦੀ ਵਰਤੋਂ ਦੀ ਵਿਵਸਥਾ ਕੀਤੀ ਗਈ ਹੈ। ਬਰਾੜ ਨੇ ਕਿਹਾ ਕਿ ਹੁਣ ਸਾਰੀਆਂ ਸਿਆਸੀ ਪਾਰਟੀਆਂ ਨੂੰ ਤੱਥਾਂ ਦੇ ਆਧਾਰ ’ਤੇ ਚਰਚਾ ਕਰਨੀ ਚਾਹੀਦੀ ਹੈ, ਤਾਂ ਜੋ ਵੋਟਰਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਸਹੀ ਜਾਣਕਾਰੀ ਮਿਲ ਸਕੇ ਅਤੇ ਕਿਸੇ ਵੀ ਤਰ੍ਹਾਂ ਦਾ ਬੇਲੋੜਾ ਭੰਬਲਭੂਸਾ ਨਾ ਬਣੇ।