ਦਰਜਾ ਚਾਰ ਮੁਲਾਜ਼ਮ ਯੂਨੀਅਨ ਦੇ ਅਹੁਦੇਦਾਰਾਂ ਦੀ ਚੋਣ ਹੋਈ
ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਦੇ ਦਰਜਾ ਚਾਰ ਮੁਲਾਜ਼ਮਾਂ ਦੇ ਅਹੁਦੇਦਾਰਾਂ ਦੀ ਹੋਈ ਚੋਣ
Publish Date: Sun, 11 Jan 2026 03:50 PM (IST)
Updated Date: Mon, 12 Jan 2026 04:00 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸਥਾਨਕ ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਰੈਗੂਲਰ ਅਤੇ ਕੱਚੇ ਤੌਰ ਤੇ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਦੀ ਇੱਕ ਮੀਟਿੰਗ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ 1680 ਸੈਕਟਰ 22ਬੀ, ਚੰਡੀਗੜ੍ਹ ਇਕਾਈ ਜ਼ਿਲ੍ਹਾ ਫਰੀਦਕੋਟ ਦੇ ਚੇਅਰਮੈਨ ਨਛੱਤਰ ਸਿੰਘ ਭਾਣਾ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਢੁੱਡੀ, ਜਨਰਲ ਸਕੱਤਰ ਬਲਕਾਰ ਸਿੰਘ ਸਹੋਤਾ ਤੇ ਰਮੇਸ਼ ਢੈਪਈ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ੍ਹ ਦੇ ਸੂਬਾਈ ਆਗੂ ਪ੍ਰੇਮ ਚਾਵਲਾ ਅਤੇ ਅਸ਼ੋਕ ਕੌਸ਼ਲ ਦੀ ਮੌਜੂਦਗੀ ਵਿੱਚ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਦੇ ਅਹੁਦੇਦਾਰਾਂ ਦੀ ਚੋਣ ਕਰਵਾਈ ਗਈ ਜਿਸ ਵਿੱਚ ਪਰਮਜੀਤ ਸਿੰਘ ਪੰਮਾ ਪ੍ਰਧਾਨ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ, ਮੀਤ ਪ੍ਰਧਾਨ ਬਾਬਾ ਗੁਰਲਾਲ ਸਿੰਘ , ਖਜਾਨਚੀ ਰਵੀ ਕੁਮਾਰ, ਪ੍ਰੈਸ ਸਕੱਤਰ ਰਣਜੀਤ ਸਿੰਘ ਗਿੱਲ, ਮੁੱਖ ਸਲਾਹਕਾਰ ਰੇਸ਼ਮ ਸਿੰਘ, ਮੀਤ ਸਕੱਤਰ ਸੰਜੇ ਕੁਮਾਰ, ਜਥੇਬੰਦਕ ਸਕੱਤਰ ਨਰਿੰਦਰ ਸਿੰਘ, ਪ੍ਰਚਾਰ ਸਕੱਤਰ ਚਰਨਜੀਤ ਕੌਰ ਅਤੇ ਨਛੱਤਰ ਸਿੰਘ ਭਾਣਾ ਚੇਅਰਮੈਨ ਚੁਣੇ ਗਏ। ਸਮੂਹ ਆਗੂਆਂ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ। ਸਰਵ ਸੰਮਤੀ ਨਾਲ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀਆਂ ਪੰਜ ਕਿਸਤਾਂ ਤੁਰੰਤ ਦਿੱਤੀਆਂ ਜਾਣ ਅਤੇ ਸਮੂਹ ਮੁਲਾਜ਼ਮਾਂ ਦੇ ਲਮਕ ਰਹੇ ਮਸਲੇ ਤੁਰੰਤ ਹੱਲ ਕੀਤੇ ਜਾਣ।