ਹੈਲਥ ਇੰਪਲਾਈਜ਼ ਯੂਨੀਅਨ ਨੇ ਸੌਂਪਿਆ ਮੰਗ ਪੱਤਰ
ਐਸ.ਸੀ/ਬੀ.ਸੀ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਵਿੱਤ ਮੰਤਰੀ ਨਾਲ ਮੀਟਿੰਗ
Publish Date: Wed, 08 Apr 2026 03:59 PM (IST)
Updated Date: Thu, 09 Apr 2026 04:00 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅੱੈਸ.ਸੀ/ਬੀ.ਸੀ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਨੇ ਤਰੱਕੀਆਂ ਦੇ ਬੈਕਲਾਗ ਲਈ ਚੱਲ ਰਹੇ ਸੰਘਰਸ਼ ਤਹਿਤ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ। ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਈਸੜੂ ਦੀ ਅਗਵਾਈ ’ਚ ਕੀਤੀ ਗਈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਖਡਿਆਲ ਵੱਲੋਂ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਆਪਣੇ ਕੇਡਰ ਦੀਆਂ ਮੰਗਾਂ ਤੋਂ ਜਾਣੂੰ ਕਰਵਾਇਆ ਗਿਆ। ਜਿਵੇਂ ਕਿ ਮੰਗਾਂ ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀਆਂ ਤਰੱਕੀਆਂ ਵਿਚ ਸਿਹਤ ਵਿਭਾਗ ਵੱਲੋਂ ਰਾਖਵਾਂਕਰਨ ਨੀਤੀ ਨੂੰ ਲਾਗੂ ਨਾ ਕਰਨਾ ਤੇ ਵਿਭਾਗਾਂ ਵਿਚ ਰੋਸਟਰ ਰਜਿਸਟਰਾਂ ਨੂੰ ਈ-ਪੋਰਟਲ ’ਤੇ ਅਪਲੋਡ ਕਰਨ ਸਬੰਧੀ ਗੱਲਬਾਤ ਕੀਤੀ ਗਈ। ਜਥੇਬੰਦੀ ਦੇ ਸੂਬਾ ਆਗੂ ਯਾਦਵਿੰਦਰ ਸਿੰਘ ਰੱਤੂ ਨੇ ਦੱਸਿਆ ਗਿਆ ਕਿ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਥੇਬੰਦੀ ਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ ਅਤੇ ਜਲਦ ਹੀ ਜਥੇਬੰਦੀ ਦੀ ਮੀਟਿੰਗ ਡਾ. ਬਲਜੀਤ ਕੌਰ (ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ) ਨਾਲ ਮੀਟਿੰਗ ਕਰਵਾ ਕੇ ਜਥੇਬੰਦੀ ਦੀਆਂ ਮੰਗਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਤਾਂ ਜੋ ਕਿਸੇ ਵੀ ਵਰਗ ਦੇ ਮੁਲਾਜ਼ਮਾਂ ਦੇ ਸੰਵਿਧਾਨਕ ਹੱਕਾਂ ’ਤੇ ਡਾਕਾ ਨਾ ਵੱਜ ਸਕੇ ਅਤੇ ਸਭ ਵਰਗ ਦੀਆਂ ਸਮੇਂ-ਸਿਰ ਤਰੱਕੀਆਂ ਹੋ ਸਕਣ। ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਜਸਪਾਲ ਸਿੰਘ ਜਗੇੜਾ ਹੈਲਥ ਇੰਸਪੈਕਟਰ, ਬਲਜੀਤ ਸਿੰਘ ਹੈਲਥ ਇੰਸਪੈਕਟਰ, ਗੁਰਪ੍ਰੀਤ ਸਿੰਘ ਈ.ਸੀ, ਹਰਪ੍ਰੀਤ ਸਿੰਘ ਸਰਾਭਾ, ਗੁਰਜੰਟ ਸਿੰਘ ਪਟਿਆਲਾ, ਨਰਿੰਦਰ ਮਾਨ ਮੁਹਾਲੀ, ਹਰਮਿੰਦਰ ਸਿੰਘ ਭਾਗਸਰ, ਮਨਜੀਤ ਸਿੰਘ ਲੱਡਾ, ਜਗਮੇਲ ਸਿੰਘ ਤੁੰਗਾਂ ਆਦਿ ਹਾਜ਼ਰ ਸਨ।