- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਵੱਲੋਂ ਕਨਵੈਨਸ਼ਨ ਅੱਜ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਫਰੀਦਕੋਟ ਦੇ ਆਗੂਆਂ ਪ੍ਰੇਮ ਚਾਵਲਾ, ਇੰਦਰਜੀਤ ਸਿੰਘ ਖੀਵਾ, ਵੀਰਇੰਦਰਜੀਤ ਸਿੰਘ ਪੁਰੀ ਆਦਿ ਵੱਲੋਂ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਨਾਂ ਇੱਕ ਰੋਸ ਪੱਤਰ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਪ੍ਰਤੀਨਿਧ ਪੁਨੀਤ ਸ਼ਰਮਾ ਉੱਪ ਮੰਡਲ ਮਜਿਸਟਰੇਟ ਫਰੀਦਕੋਟ ਨੂੰ ਦਿੱਤਾ ਗਿਆ। ਰੋਸ ਪੱਤਰ ਵਿੱਚ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਅਧਿਕਾਰੀ ਵੱਲੋਂ ਇਹ ਰੋਸ ਪੱਤਰ ਜਲਦੀ ਹੀ ਪੰਜਾਬ ਸਰਕਾਰ ਨੂੰ ਭੇਜਣ ਦਾ ਵਿਸ਼ਵਾਸ ਦਿਵਾਇਆ ਗਿਆ। ਆਗੂਆਂ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਫਰੀਦਕੋਟ ਵੱਲੋਂ ਕੱਲ੍ਹ 20 ਜੂਨ ਨੂੰ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਕਨਵੈਨਸ਼ਨ ਦੌਰਾਨ ਫੈਸਲਾ ਕਰਕੇ ਫਰੀਦਕੋਟ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ, ਸਪੀਕਰ ਪੰਜਾਬ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਪਿੰਡ ਸੰਧਵਾਂ ਵਿਖੇ, ਫਰੀਦਕੋਟ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਦੇ ਘਰਾਂ ਸਾਹਮਣੇ ਰੋਸ ਧਰਨੇ ਦੇਣ ਤੋਂ ਬਾਅਦ ਘੜੇ ਭੰਨ ਮੁਜ਼ਾਹਰੇ ਕਰਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਇਹਨਾਂ ਸਾਰਿਆਂ ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰੋਸ ਪੱਤਰ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਪੰਜਾਬ ਸਰਕਾਰ ਤੁਰੰਤ ਸਾਂਝੇ ਫਰੰਟ ਦੀ ਲੀਡਰਸ਼ਿਪ ਨਾਲ ਪੈਨਲ ਮੀਟਿੰਗ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲਮਕ ਅਵਸਥਾ ਵਿੱਚ ਪਏ ਸਾਰੇ ਮਸਲੇ ਤੁਰੰਤ ਹੱਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ 18 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ 6 ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੈਨਸ਼ਨਰਾਂ ਲਈ 2 .59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਸਮੂਹ ਕੱਚੇ ਅਤੇ ਠੇਕਾ ਆਧਾਰਤ ਮੁਲਾਜ਼ਮਾਂ ਨੂੰ ਤੁਰੰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਆਸ਼ਾ ਵਰਕਰਾਂ, ਮਿਡ ਡੇਅ ਮੀਲ ਵਰਕਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਮੰਨਕੇ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਮਾਨਯੋਗ ਅਦਾਲਤਾਂ ਵੱਲੋਂ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਵਿੱਚ ਕੀਤੇ ਗਏ ਸਾਰੇ ਫੈਸਲੇ ਤੁਰੰਤ ਲਾਗੂ ਕੀਤੇ ਜਾਣ, ਸਾਝੇ ਫਰੰਟ ਦੇ ਮੰਗ ਪੱਤਰ ਵਿੱਚ ਸ਼ਾਮਲ ਸਮੂਹ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।