ਜਿਲ੍ਹਾ ਰੁਜ਼ਗਾਰ ਦਫ਼ਤਰ ਵੱਲੋਂ 12 ਨੂੰ ਸਿਰਫ ਲੜਕਿਆਂ ਲਈ ਪਲੇਸਮੈਂਟ ਡਰਾਈਵ
ਜਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ 12 ਫਰਵਰੀ ਨੂੰ ਕੇਵਲ ਲੜਕਿਆਂ ਲਈ ਪਲੇਸਮੈਂਟ ਡਰਾਈਵ
Publish Date: Wed, 11 Feb 2026 05:48 PM (IST)
Updated Date: Wed, 11 Feb 2026 05:50 PM (IST)

ਚਾਨਾ, ਪੰਜਾਬੀ ਜਾਗਰਣ, ਫ਼ਰੀਦਕੋਟ : ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਰੁਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਫ਼ਰੀਦਕੋਟ ਵੱਲੋਂ 12 ਫਰਵਰੀ ਨੂੰ ਸਵੇਰੇ 10 ਵਜੇ ਸਿਰਫ ਲੜਕਿਆਂ ਲਈ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਡਰਾਈਵ ਦੌਰਾਨ ਪ੍ਰਾਈਵੇਟ ਨਿਯੋਜਕਾਂ ਵੱਲੋਂ ਵੱਖ-ਵੱਖ ਆਸਾਮੀਆਂ ਲਈ ਇੰਟਰਵਿਊ ਲੈ ਕੇ ਯੋਗ ਪ੍ਰਾਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਤੇਜ ਸਿੰਘ, ਜ਼ਿਲ੍ਹਾ ਰੁਜ਼ਗਾਰ ਅਫ਼ਸਰ, ਫ਼ਰੀਦਕੋਟ ਨੇ ਦੱਸਿਆ ਕਿ ਪੈਰਡਾਈਮ ਆਈ ਟੀ ਟੈਕਨਾਲੋਜੀ ਸਰਵਿਸਸ ਲਿਮਟਿਡ (ਪੰਜਾਬ ਸੇਵਾ ਕੇਂਦਰ ਪ੍ਰੋਜੈਕਟ) ਵੱਲੋਂ ਡਾਟਾ ਐਂਟਰੀ ਆਪ੍ਰੇਟਰ ਦੀਆਂ 15 ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਇਨ੍ਹਾਂ ਆਸਾਮੀਆਂ ਲਈ ਯੋਗਤਾ +2 ਪਾਸ (ਸਿਰਫ ਲੜਕੇ) ਅਤੇ ਕੰਪਿਊਟਰ ਕੋਰਸ ਲਾਜ਼ਮੀ ਹੈ। ਫਰੈਸ਼ਰ ਅਤੇ ਤਜਰਬੇਕਾਰ ਦੋਵੇਂ ਪ੍ਰਾਰਥੀ ਅਰਜ਼ੀ ਦੇ ਸਕਦੇ ਹਨ। ਤਨਖਾਹ ₹10,000 ਪ੍ਰਤੀ ਮਹੀਨਾ ਹੋਵੇਗੀ ਅਤੇ ਕੰਮ ਦਾ ਸਥਾਨ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਹੋਵੇਗਾ। ਇੰਟਰਵਿਊ 12 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਗ੍ਰੈਂਡ ਵਿਲਾ (ਪੁਰਾਣਾ ਸੰਧੂ ਪੈਲੇਸ), ਤਲਵੰਡੀ ਬਾਈਪਾਸ, ਰੈੱਡ ਕਰਾਸ ਬਿਰਧ ਆਸ਼ਰਮ ਦੀ ਪਹਿਲੀ ਮੰਜ਼ਿਲ, ਫ਼ਰੀਦਕੋਟ ਵਿਖੇ ਹੋਵੇਗਾ। ਪ੍ਰਾਰਥੀ ਆਪਣੇ ਅਸਲ ਦਸਤਾਵੇਜ਼, ਫੋਟੋਕਾਪੀਆਂ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ ਰੀਜ਼ਿਊਮ ਨਾਲ ਹਾਜ਼ਰ ਹੋਣ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 99883-50193 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਦੇ ਬੇਰੁਜ਼ਗਾਰ ਪ੍ਰਾਰਥੀ ਪੰਜਾਬ ਸਰਕਾਰ ਦੇ ਪੋਰਟਲ www.pgrkam.com ’ਤੇ ਆਪਣੇ ਆਪ ਨੂੰ ਰਜਿਸਟਰ ਕਰਨ ਅਤੇ ਦਫ਼ਤਰ ਵਿਖੇ ਹਾਜ਼ਰ ਹੋ ਕੇ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ, ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਦਾ ਸਮੇਂ ਸਿਰ ਲਾਭ ਮਿਲ ਸਕੇ।