ਮੁੱਖ ਮੰਤਰੀ ਸਿਹਤ ਯੋਜਨਾ ਦੀ ਕੀਤੀ ਸ਼ਲਾਘਾ
ਪੰਜਾਬ ਦੇ ਹਰ ਪਰਿਵਾਰ ਨੂੰ ਮਿਲੇਗੀ ਸੰਜੀਵਨੀ : ‘ਆਪ’ ਆਗੂ
Publish Date: Sun, 01 Feb 2026 04:36 PM (IST)
Updated Date: Mon, 02 Feb 2026 04:05 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ‘ਨਸ਼ਾ ਮੁਕਤੀ ਮੋਰਚਾ’ ਮੁਹਿੰਮ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਤੇ ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ਆਮ ਆਦਮੀ ਪਾਰਟੀ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ਆਮ ਆਦਮੀ ਪਾਰਟੀ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਅਤੇ ਆਮ ਆਦਮੀ ਪਾਰਟੀ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਸੰਦੀਪ ਸਿੰਘ ਬਰਾੜ ਨੰਬਰਦਾਰ ਰੋੜੀਕਪੂਰਾ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕਦੇ ਹੋਏ ਦੇਸ਼ ਦੀ ਸਭ ਤੋਂ ਵੱਡੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯੋਜਨਾ ਪੰਜਾਬ ਦੀ ਆਮ ਜਨਤਾ ਨੂੰ ਗੁਣਵੱਤਾਪੂਰਨ ਤੇ ਸੁਲਭ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗੀ। ‘ਆਪ’ ਆਗੂਆਂ ਨੇ ਦੱਸਿਆ ਕਿ ਇਸ ਮਹੱਤਵਾਕਾਂਕਸ਼ੀ ਯੋਜਨਾ ਤਹਿਤ ਹੁਣ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾਵੇਗਾ। ਯੋਜਨਾ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਨਾਗਰਿਕ ਨੂੰ ਬਿਮਾਰੀ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਨਾ ਹੀ ਇਲਾਜ ਦੀ ਘਾਟ ਕਾਰਨ ਕਿਸੇ ਦੀ ਜ਼ਿੰਦਗੀ ਖ਼ਤਰੇ ਵਿੱਚ ਪਏ। ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਗਰੀਬ, ਮੱਧ ਵਰਗ ਅਤੇ ਜ਼ਰੂਰਤਮੰਦ ਪਰਿਵਾਰਾਂ ਲਈ ਇੱਕ ਮਜ਼ਬੂਤ ਸੁਰੱਖਿਆ ਕਵਚ ਹੈ। ਇਸ ਯੋਜਨਾ ਅਧੀਨ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਇਲਾਜ ਦੀ ਸੁਵਿਧਾ ਮਿਲੇਗੀ, ਜਿਸ ਨਾਲ ਮਰੀਜ਼ਾਂ ਨੂੰ ਸਮੇਂ-ਸਿਰ ਅਤੇ ਬਿਹਤਰ ਚਿਕਿਤਸਾ ਸੇਵਾਵਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸੂਬੇ ਵਿੱਚ ਨਾਗਰਿਕਾਂ ਦੀ ਸਿਹਤ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਹ ਯੋਜਨਾ ਲੋਕਾਂ ਨੂੰ ਆਰਥਿਕ ਰਾਹਤ ਦੇਣ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕਤਾ ਵੀ ਵਧਾਏਗੀ।