- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਬਾ ਸਰਕਾਰ ਦੀ ਚਾਰ ਸਾਲਾਂ ਦੀ ਕਾਰਗੁਜਾਰੀ ਤੋਂ ਹਰ ਵਰਗ ਨਾਰਾਜ਼ : ਕਾਂਗਰਸੀ ਆਗੂ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ ਵਿਨੀਤ ਕੁਮਾਰ ‘ਆਸ਼ੂ ਮਿੱਤਲ’, ਪੰਚਾਇਤ ਯੂਨੀਅਨ ਵਿਧਾਨ ਸਭਾ ਹਲਕਾ ਜੈਤੋ ਦੇ ਸਾਬਕਾ ਪ੍ਰਧਾਨ, ਸੀਨੀਅਰ ਕਾਂਗਰਸੀ ਆਗੂ ਤੇ ਪਿੰਡ ਚੰਦਭਾਨ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ‘ਲਾਲੀ ਬਰਾੜ’, ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਦੇ ਪ੍ਰਧਾਨ ਮਨਜਿੰਦਰ ਸਿੰਘ ‘ਹੈਪੀ’ ਰੋਮਾਣਾ ਅਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਸੂਰਘੁਰੀ, ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਮੀਤ ਪ੍ਰਧਾਨ ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਸਕੱਤਰ ਬਲਵਿੰਦਰ ਸਿੰਘ ‘ਜੱਸੀ’ ਜੈਤੋ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ ਅਤੇ ਮੁਲਾਜ਼ਮ ਵਰਗ ਸਮੇਤ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੈ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਇਹ ਦਾਅਵਾ ਕੀਤਾ ਜਾਂਦਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿਚ ਕਿਸੇ ਨੂੰ ਵੀ ਧਰਨਾ ਦੇਣ ਦੀ ਲੋੜ ਨਹੀਂ ਪਵੇਗੀ, ਪਰ ਮੌਜੂਦਾ ਹਾਲਾਤ ਇਸਦੇ ਬਿਲਕੁਲ ਉਲਟ ਹਨ। ਅੱਜ ਹਰ ਵਰਗ ਆਪਣੇ ਹੱਕਾਂ ਲਈ ਸੜਕਾਂ ’ਤੇ ਉਤਰਣ ਲਈ ਮਜਬੂਰ ਹੈ, ਜੋ ਕਿ ਸਰਕਾਰ ਦੀ ਨਾਕਾਮੀ ਦਾ ਸਾਫ ਸਬੂਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਂਦਾ, ਤਾਂ ਇਹ ਹਾਲਾਤ ਪੈਦਾ ਨਾ ਹੁੰਦੇ, ਪਰ ਸਰਕਾਰ ਆਪਣੇ ਕੀਤੇ ਵਾਅਦਿਆਂ ਤੋਂ ਮੁਕਰ ਗਈ ਹੈ ਅਤੇ ਹੁਣ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਸਿਰਫ਼ ਬਿਆਨਬਾਜ਼ੀ ਤੱਕ ਸੀਮਿਤ ਰਹਿ ਗਈ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਵੱਲੋਂ ਸੂਬੇ ਵਿਚ ਥਾਂ-ਥਾਂ ’ਤੇ ਰੈਲੀਆਂ ਕਰਨਾ ਲੋਕਾਂ ਦੀਆਂ ਅਸਲ ਸਮੱਸਿਆਵਾਂ ਤੋਂ ਧਿਆਨ ਭਟਕਾਉਣ ਦੇ ਬਰਾਬਰ ਹੈ। ਰੈਲੀਆਂ ’ਤੇ ਵੱਡੇ ਪੱਧਰ ’ਤੇ ਸਰਕਾਰੀ ਪੈਸਾ ਖ਼ਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ’ਤੇ ਖ਼ਰਚਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਚਾਰ ਦੀ ਬਜਾਏ ਜ਼ਮੀਨੀ ਹਕੀਕਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਰੈਲੀਆਂ ਦੀ ਬਜਾਏ ਕੰਮਾਂ ’ਤੇ ਧਿਆਨ ਦੇਣ, ਤਾਂ ਸੂਬੇ ਦੇ ਹਾਲਾਤ ਸੁਧਰ ਸਕਦੇ ਹਨ, ਪਰ ਮੌਜੂਦਾ ਸਮੇਂ ਵਿਚ ਸਰਕਾਰ ਲੋਕ ਭਲਾਈ ਦੀ ਥਾਂ ਸਿਆਸੀ ਲਾਭ ਨੂੰ ਤਰਜੀਹ ਦੇ ਰਹੀ ਹੈ, ਜੋ ਕਿ ਬਹੁਤ ਹੀ ਚਿੰਤਾਜਨਕ ਗੱਲ ਹੈ। ਹੈ। ਕਾਂਗਰਸੀ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਵੱਲ ਧਿਆਨ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ, ਤਾਂ ਆਉਣ ਵਾਲੇ ਸਮੇਂ ਵਿਚ ਲੋਕ ਇਸਦਾ ਜਵਾਬ ਦੇਣ ਲਈ ਤਿਆਰ ਬੈਠੇ ਹਨ।