- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਫਰੀਦਕੋਟ ਵਿਖੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਸਿਹਤ ਵਿਭਾਗ ਵੱਲੋਂ ਡਾ. ਰਮਨਦੀਪ ਸਿੰਗਲਾ ਸਿਵਲ ਸਰਜਨ ਫਰੀਦਕੋਟ ਦੀ ਅਗਵਾਈ ਹੇਠ 25 ਅਗਸਤ ਤੋਂ 8 ਸਤੰਬਰ ਤੱਕ ਮਨਾਏ ਜਾ ਰਹੇ ਅੱਖਾਂ ਦਾਨ ਸਬੰਧੀ ਪੰਦਰਵਾੜੇ ਅਧੀਨ ਡਾ. ਅਵਤਾਰਜੀਤ ਸਿੰਘ ਗੋਂਦਾਰਾ ਐੱਸ. ਐਮ.ਓ. ਆਈ ਮੋਬਾਇਲ ਯੂਨਿਟ ਫਰੀਦਕੋਟ ਅਤੇ ਅੱਖਾਂ ਦੇ ਮਾਹਿਰ ਡਾ. ਪਰਮਿੰਦਰ ਕੌਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਵਿਖੇ ਅੱਖਾਂ ਦਾਨ ਕਰਨ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਪਰਮਿੰਦਰ ਕੌਰ ਅਤੇ ਅਪਥਾਲਮਿਕ ਅਫ਼ਸਰ ਹਰਲੀਨ ਕੌਰ ਨੇ ਕਿਹਾ ਕਿ ਅਚਨਚੇਤ ਕਿਸੇ ਹਾਦਸੇ ਕਾਰਨ ਆਪਣੀਆਂ ਅੱਖਾਂ ਗਵਾਉਣ ਵਾਲੇ ਜਾਂ ਬਚਪਨ ਤੋਂ ਅੰਨੇਪਣ ਦੇ ਸ਼ਿਕਾਰ ਲੱਖਾਂ ਲੋਕਾਂ ਨੂੰ ਅੱਖਾਂ ਦੀ ਲੋੜ ਹੈ ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ-ਘਰ ਤੱਕ ਪਹੁੰਚਾਈਏ ਅਤੇ ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਤਾਂ ਅਸੀਂ ਲੱਖਾਂ ਲੋਕਾਂ ਦੀ ਜਿੰਦਗੀ ਵਿੱਚ ਰੌਸ਼ਨੀ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮੋਬਾਇਲ ਫੋਨ ਅਤੇ ਕੰਪਿਊਟਰ ਦੀ ਲੋੜ ਅਨੁਸਾਰ ਹੀ ਵਰਤੋਂ ਕੀਤੀ ਜਾਵੇ ਅਤੇ ਹਨੇਰੇ ਵਿਚ ਮੋਬਾਇਲ ਫੋਨ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ, ਇਸ ਨਾਲ ਰੈਟੀਨਾ ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਜਿਸ ਦਾ ਬਾਅਦ ਵਿਚ ਕੋਈ ਇਲਾਜ ਨਹੀਂ ਹੈ। ਇਸ ਮੌਕੇ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਮੌਤ ਤੋਂ ਬਾਅਦ ਕਿਸੇ ਵੀ ਉਮਰ ਦਾ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ। ਚਾਹੇ ਉਸਦੇ ਐਨਕ ਲੱਗੀ ਹੋਵੇ, ਲੈਂਜ਼ ਪਾਇਆ ਹੋਵੇ ਤਾਂ ਵੀ ਉਹ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ। ਸਿਰਫ ਬਲੱਡ ਕੈਂਸਰ, ਏਡਜ, ਪੀਲੀਆ ਅਤੇ ਦਿਮਾਗੀ ਬੁਖਾਰ ਤੋਂ ਪੀੜਤ ਵਿਅਕਤੀ ਵੱਲੋਂ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਉਹਨਾਂ ਦੱਸਿਆ ਕਿ ਅੱਖਾਂ ਦਾਨ ਮੌਤ ਤੋਂ 4 ਤੋਂ 6 ਘੰਟੇ ਦੇ ਵਿੱਚ ਹੀ ਹੋਣੀਆਂ ਚਾਹੀਦੀਆਂ ਹਨ ਅਤੇ ਅੱਖਾਂ ਦਾਨ ਕਰਨ ਦੀ ਪ੍ਰਕਿਰਿਆ 10-15 ਮਿੰਟ ਵਿੱਚ ਹੀ ਕਰ ਲਈ ਜਾਂਦੀ ਹੈ। ਅੱਖਾਂ ਦਾਨ ਕਰਨ ਲਈ ਫਾਰਮ ਅਤੇ ਹੋਰ ਜਾਗਰੂਕਤਾ ਸਮੱਗਰੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਹਈਆ ਕਰਵਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਵਿਭਾਗ ਦੀ ਵੈਬਸਾਈਟ www.nhm.punjab.gov.in/eyedonation ਤੇ ਵੀ ਆਨਲਾਈਨ ਅੱਖਾਂ ਦਾਨ ਕਰਨ ਦੇ ਫਾਰਮ ਭਰ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਸੀਨੀਅਰ ਫਾਰਮੇਸੀ ਅਫ਼ਸਰ ਸੁਨੀਲ ਸਿੰਗਲਾ, ਪ੍ਰਗਟ ਸਿੰਘ, ਇੰਦਰਜੀਤ ਸਿੰਘ ਆਦਿ ਹਾਜਰ ਸਨ।