ਹੈਰੋਇਨ, ਅਫੀਮ ਤੇ ਕਾਰ ਸਮੇਤ ਇੱਕ ਕਾਬੂ
*ਫਰੀਦਕੋਟ ਪੁਲਿਸ ਵੱਲੋਂ ਚੈਕਿੰਗ ਦੌਰਾਨ 100 ਗ੍ਰਾਮ ਹੈਰੋਇਨ, 50 ਗਰਾਮ ਅਫੀਮ ਤੇ ਕਾਰ ਸਮੇਤ ਕੀਤਾ ਕਾਬੂ
Publish Date: Wed, 10 Dec 2025 06:04 PM (IST)
Updated Date: Wed, 10 Dec 2025 06:06 PM (IST)

ਫਰੀਦਕੋਟ : ਡਾ. ਪ੍ਰਗਿਆ ਜੈਨ ਐੱਸਐੱਸਪੀ ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜੋਗੇਸ਼ਵਰ ਸਿੰਘ ਗੁਰਾਇਆ ਐੱਸਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਚੈਕਿੰਗ ਦੌਰਾਨ 01 ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਪਾਸੋਂ 100 ਗ੍ਰਾਮ ਹੈਰੋਇਨ ਸਮੇਤ ਆਈ-20 ਕਾਰ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਮਲਕ ਸਿੰਘ ਪੁੱਤਰ ਲਛਮਣ ਸਿੰਘ ਵਜੋ ਹੋਈ ਹੈ, ਜੋ ਕਿ ਪਿੰਡ ਦੀਪ ਸਿੰਘ ਵਾਲਾ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਮੁਲਜ਼ਮ ਪਾਸੋਂ 100 ਗ੍ਰਾਮ ਹੈਰੋਇਨ ਤੇ 50 ਗ੍ਰਾਮ ਅਫੀਮ ਸਮੇਤ ਆਈ-20 ਕਾਰ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਤੇਜ ਸਿੰਘ ਫਰੀਦਕੋਟ ਥਾਣਾ ਸਿਟੀ ਫਰੀਦਕੋਟ ਸਮੇਤ ਪੁਲਿਸ ਪਾਰਟੀ ਦੇ ਬਰਾਏ ਕਰਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿੱਚ ਨੇੜੇ ਰੇਲਵੇ ਬ੍ਰਿਜ ਤਲਵੰਡੀ ਰੋਡ ਫਰੀਦਕੋਟ ਮੌਜੂਦ ਸੀ ਤਾਂ ਕਾਊਂਟਰ ਇੰਟੈਲੀਜੈਂਸੀ ਫਰੀਦਕੋਟ ਦੇ ਕਰਮਚਾਰੀ ਮਲਾਕੀ ਹੋਏ, ਜਿਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਮਲਕ ਸਿੰਘ ਜੋ ਕੇਂਦਰੀ ਜੇਲ੍ਹ ਫਰੀਦਕੋਟ ਵਿਖੇ ਪੈਸਕੋ ਕਰਮਚਾਰੀ ਹੈ, ਜੋ ਜੇਲ੍ਹ ਵਿੱਚ ਨਸ਼ਾ ਸਪਲਾਈ ਕਰਨ ਦਾ ਆਦੀ ਹੈ, ਜੋ ਆਪਣੀ 1-20 ਕਾਰ ’ਤੇ ਸਵਾਰ ਹੋ ਕੇ ਫਰੀਦਕੋਟ ਨੂੰ ਆ ਰਿਹਾ ਹੈ, ਜਿਸ ’ਤੇ ਸ:ਥ: ਤੇਜ ਸਿੰਘ ਫਰੀਦਕੋਟ ਵੱਲੋਂ ਸਮੇਤ ਪੁਲਿਸ ਪਾਰਟੀ ਨੇੜੇ ਰੇਲਵੇ ਬ੍ਰਿਜ ਨਾਕੇਬੰਦੀ ਕੀਤੀ ਗਈ ਤਾਂ ਆਈ-20 ਕਾਰ ਆਈ ਜਿਸ ਨੂੰ ਵਰਦੀਧਾਰੀ ਮੁਲਾਜ਼ਮ ਚਲਾ ਰਿਹਾ ਸੀ, ਜਿਸ ਨੂੰ ਰੋਕ ਕੇ ਗੱਡੀ ਦੀ ਜਾਬਤਾ ਤਲਾਸ਼ੀ ਕੀਤੀ ਤਾਂ ਜਿਸ ਵਿੱਚ 100 ਗ੍ਰਾਮ ਹੈਰੋਇਨ ਤੇ 50 ਗ੍ਰਾਮ ਅਫੀਮ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐੱਨਡੀਪੀਐੱਸ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਕਤ ਮੁਕੱਦਮੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਮੁਲਜ਼ਮ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।