166 ਗ੍ਰਾਮ ਹੈਰੋਇਨ ਵਿਅਕਤੀ ਕਾਬੂ, ਮਾਮਲਾ ਦਰਜ
ਫਰੀਦਕੋਟ ਪੁਲਿਸ ਵੱਲੋਂ 166 ਗ੍ਰਾਮ ਹੈਰੋਇਨ ਤੇ ਕਾਰ ਸਮੇਤ ਇਕ ਨਸ਼ਾ ਤਸਕਰ ਕੀਤਾ ਕਾਬੂ*
Publish Date: Mon, 05 Jan 2026 04:04 PM (IST)
Updated Date: Tue, 06 Jan 2026 04:00 AM (IST)

ਸ਼ਿਵ ਸ਼ਰਮਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਫਰੀਦਕੋਟ ਜਿਲ੍ਹੇ ਅੰਦਰ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਲਗਾਤਾਰ ਨਸ਼ਾ ਤਸਕਰਾ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਸੀ.ਆਈ.ਏ ਸਟਾਫ ਵੱਲੋਂ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ 01 ਦੋਸ਼ੀ ਨੂੰ 166 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਨਿਰਮਲ ਸਿੰਘ ਉਰਫ ਸਿੰਮਾ ਵਜੋ ਹੋਈ ਹੈ, ਜੋ ਕਿ ਫਰੀਦਕੋਟ ਦੇ ਬਲਵੀਰ ਬਸਤੀ ਗਲੀ ਨੰ.08 ਦਾ ਰਿਹਾਇਸ਼ੀ ਹੈ, ਜੋ ਕਿ ਹੁਣ ਡੋਗਰ ਬਸਤੀ ਗਲੀ ਨੰ.09 ਵਿਖੇ ਰਹਿ ਰਿਹਾ ਸੀ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਮੌਜੂਦ ਆਈ-20 ਕਾਰ ਨੂੰ ਵੀ ਕਬਜੇ ਵਿੱਚ ਲਿਆ ਗਿਆ ਹੈ। ਕਾਰਵਾਈ ਦੇ ਵੇਰਵਿਆ ਮੁਤਾਬਿਕ ਥਾਣੇਦਾਰ ਚਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਜੈਤੋ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਦੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਚੌਕ ਤੋ ਰੇਲਵੇ ਫਾਟਕ ਦੀ ਤਰਫ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਰਾਜਾ ਮਾਈਨਰ ਪਾਸ ਪੁੱਜੀ ਤਾਂ ਸੜਕ ਦੇ ਖੱਬੇ ਹੱਥ ਵਾਲੀ ਜਗ੍ਹਾ ਪਰ ਇੱਕ ਚਿੱਟੇ ਰੰਗ ਦੀ ਕਾਰ ਸ਼ੱਕੀ ਹਾਲਤ ਵਿੱਚ ਖੜੀ ਦਿਖਾਈ ਦਿੱਤੀ ਜਿਸ ਨੂੰ ਸ਼ੱਕ ਦੀ ਬਿਨਾਅ ਪਰ ਰੋਕ ਕੇ ਕਾਰ ਡਰਾਇਵਰ ਨਿਰਮਲ ਸਿੰਘ ਉਰਫ ਨਿੰਮਾ ਅਤੇ ਕਾਰ ਦੀ ਤਲਾਸ਼ੀ ਕੀਤੀ ਤਾਂ ਕਾਰ ਵਿੱਚੋ 166 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ 6 ਦਰਜ ਕੀਤਾ ਗਿਆ ਹੈ।