ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਤੇ ਤਸਕਰ ਕਾਬੂ
ਫਰੀਦਕੋਟ ਪੁਲਿਸ ਵੱਲੋ ਭਾਰੀ ਮਾਤਰਾ ਵਿੱਚ ਨਜਾਇਜ ਸ਼ਰਾਬ ਤੇ ਤਸਕਰ ਕੀਤਾ ਕਾਬੂ*
Publish Date: Wed, 07 Jan 2026 04:34 PM (IST)
Updated Date: Thu, 08 Jan 2026 04:00 AM (IST)

07 ਐਫਡੀਕੇ : ਪੁਲਿਸ ਹਿਰਾਸਤ ’ਚ ਲਏ ਗਏ ਵੱਡੀ ਮਾਤਰਾਂ ’ਚ ਨਾਜਾਇਜ਼ ਸ਼ਰਾਬ ਤੇ ਤਸਕਰ। - ਦੋਸ਼ੀ ਵੱਲੋਂ ਸ਼ਰਾਬ ਤਸਕਰੀ ਲਈ ਵਰਤੀ ਜਾਣ ਵਾਲੀ ਕਾਰ ਨੂੰ ਵੀ ਲਿਆ ਗਿਆ ਕਬਜ਼ੇ ’ਚ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ ਫ਼ਰੀਦਕੋਟ : ਡਾ. ਪ੍ਰਗਿਆ ਜੈਨ ਆਈਪੀਐੱਸ ਐੱਸਐੱਸਪੀ ਫ਼ਰੀਦਕੋਟ ਦੀ ਅਗਵਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਇਕ ਸਖ਼ਤ ਤੇ ਅਹਿਮ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਹਿਤ ਪੁਲਿਸ ਵੱਲੋਂ ਸ਼ਰਾਬ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ 01 ਸ਼ਰਾਬ ਤਸਕਰ ਨੂੰ 60 ਪੇਟੀਆ ਨਾਜਾਇਜ਼ ਸ਼ਰਾਬ ਤੇ 90 ਲੀਟਰ ਖੁੱਲ੍ਹੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਮਨੋਜ ਕੁਮਾਰ ਉਰਫ ਸੋਨੂੰ ਪੁੱਤਰ ਜੀਤ ਰਾਮ ਵਜੋ ਹੋਈ ਹੈ, ਜੋ ਕਿ ਫ਼ਰੀਦਕੋਟ ਦੇ ਨਿਊ ਕੈਟ ਰੋਡ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ ਵੱਖ-ਵੱਖ ਕੰਪਨੀ ਦੀਆਂ ਸ਼ਰਾਬ ਦੀਆਂ 60 ਪੇਟੀਆਂ, ਜਿਨ੍ਹਾਂ ’ਚ 720 ਬੋਤਲਾਂ ਤੇ 02 ਡਰੰਮਾਂ ’ਚ ਪਾਈਆਂ ਹੋਈਆਂ 60/60 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਟੀਮਾਂ ਵੱਲੋਂ ਦੋਸ਼ੀ ਵੱਲੋਂ ਸ਼ਰਾਬ ਤਸਕਰੀ ਲਈ ਵਰਤੀ ਜਾ ਰਹੀ ਕਾਰ ਵੀ ਕਬਜ਼ੇ ’ਚ ਲਈ ਗਈ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਫ਼ਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਗਸ਼ਤ ਤੇ ਚੈਕਿੰਗ ਸਬੰਧੀ ਏਰੀਆ ’ਚ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਦੋਸ਼ੀ ਮਨੋਜ ਕੁਮਾਰ ਉਰਫ ਸੋਨੂੰ, ਜੋ ਕਿ ਬਾਹਰਲੇ ਜ਼ਿਲ੍ਹਿਆ ਤੋਂ ਸ਼ਰਾਬ ਸਸਤੇ ਭਾਅ ਲਿਆ ਕੇ ਮਹਿੰਗੇ ਭਾਅ ’ਚ ਵੇਚਣ ਦਾ ਆਦੀ ਹੈ ਤੇ ਜਿਸ ਦੇ ਖ਼ਿਲਾਫ਼ ਪਹਿਲਾ ਵੀ ਸ਼ਰਾਬ ਦੇ ਕਈ ਮਾਮਲੇ ਦਰਜ ਹਨ। ਜਿਸ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਮਨੋਜ ਕੁਮਾਰ ਉਰਫ ਸੋਨੂੰ ਨੂੰ ਗਿਆਨੀ ਜੈਲ ਸਿੰਘ ਐਵੀਨਿਊ, ਫ਼ਰੀਦਕੋਟ ’ਚ ਪਲਾਟ ’ਚ ਬਣੇ ਕਮਰੇ ਪਾਸੋ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦ ਉਹ ਗੱਡੀ ’ਚ ਸ਼ਰਾਬ ਲੋਡ ਕਰ ਕੇ ਕਿਤੇ ਹੋਰ ਜਗ੍ਹਾ ਲਿਜਾਣ ਦੀ ਤਿਆਰੀ ਕਰ ਰਿਹਾ ਸੀ। ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਮੌਕੇ ’ਤੇ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਇਹ ਸ਼ਰਾਬ ਬਾਹਰਲੇ ਜ਼ਿਲ੍ਹਿਆਂ ਤੋਂ ਸ਼ਰਾਬ ਸਸਤੇ ਭਾਅ ਲਿਆ ਕੇ ਮਹਿੰਗੇ ਭਾਅ ’ਚ ਅੱਗੇ ਵੇਚਦਾ ਸੀ, ਜਿਸ ਦੀ ਗ੍ਰਿਫ਼ਤਾਰੀ ਨਾਲ ਫ਼ਰੀਦਕੋਟ ਪੁਲਿਸ ਇਕ ਵੱਡੇ ਸ਼ਰਾਬ ਤਸਕਰੀ ਦੇ ਕਾਰੋਬਾਰ ਨੂੰ ਰੋਕਣ ’ਚ ਸਫਲ ਹੋਈ ਹੈ। ਦੱਸਣਯੋਗ ਹੈ ਕਿ ਜਦ ਦੋਸ਼ੀ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਸ ਖ਼ਿਲਾਫ਼ ਇਸ ਤੋਂ ਪਹਿਲਾ ਸ਼ਰਾਬ ਦੀ ਤਸਕਰੀ ਸਬੰਧੀ ਕਈ ਮਾਮਲੇ ਦਰਜ ਹਨ। ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਡ ਹਾਸਲ ਕੀਤਾ ਗਿਆ ਹੈ ਤੇ ਦੋਸ਼ੀ ਪਾਸੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਸ਼ਰਾਬ ਕਿੱਥੋ ਲੈ ਕੇ ਆਇਆ ਸੀ ਤੇ ਅੱਗੇ ਕਿਥੇ ਅੱਗੇ ਸਪਲਾਈ ਕਰਨੀ ਸੀ। ਇਸ ਸਬੰਧੀ ਥਾਣਾ ਸਿਟੀ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।