- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ਪ੍ਰਸ਼ਾਸ਼ਨ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਉਸਾਰੀ ਨੂੰ ਢਾਇਆ

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਜਿਲ੍ਹੇ ਦੇ ਅਰਾਈਆ ਵਾਲਾ ਕਲਾ ਵਿੱਚ ਪ੍ਰਸ਼ਾਸ਼ਨ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਉਸਾਰੀ ਨੂੰ ਢਾਇਆ ਗਿਆ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਫਰੀਦਕੋਟ ਦੀ ਹੱਦ ਅੰਦਰ ਆਉਦੇ ਅਰਾਈਆ ਵਾਲਾ ਕਲਾ ਦੇ ਵਸਨੀਕ ਦੀਪਕ ਸਿੰਘ ਉਰਫ ਦੀਪੂ ਵੱਲੋ ਨਜਾਇਜ ਉਸਾਰੀ ਕੀਤੀ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਸ ਨਜਾਇਜ ਉਸਾਰੀ ਨੂੰ ਢਾਹ ਦਿੱਤਾ ਗਿਆ। ਉਹਨਾ ਦੱਸਿਆ ਕਿ ਇੱਥੋ ਦੇ ਰਿਹਾਇਸ਼ੀ ਦੀਪਕ ਸਿੰਘ ਉਰਫ ਦੀਪੂ ਪੁੱਤਰ ਰੂਪ ਸਿੰਘ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਦੀਪਕ ਸਿੰਘ ਦੇ ਖਿਲਾਫ ਨਸ਼ੇ ਦੀ ਤਸਕਰੀ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਦੋ ਮੁਕੱਦਮੇ ਦਰਜ ਹੈ, ਇਸ ਦੇ ਨਾਲ ਹੀ ਐਕਸਾਈਜ ਐਕਟ ਅਤੇ ਹੋਰ ਧਾਰਾਵਾ ਤਹਿਤ ਚਾਰ ਹੋਰ ਮਾਮਲੇ ਵੀ ਦਰਜ ਹਨ। ਇਸ ਮੌਕੇ ਬਤੌਰ ਡਿਊਟੀ ਮੈਜਿਸਟ੍ਰੇਟ, ਹਰਸ਼ਵੀਰ ਗੋਇਲ, ਨਾਇਬ ਤਹਿਸੀਲਦਾਰ, ਫਰੀਦਕੋਟ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਫਰੀਦੋਕਟ ਸਮੇਤ ਸਿਵਲ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਵੀ ਮੌਕੇ ਤੇ ਮੌਜੂਦ ਸਨ। ਇਸ ਮੌਕੇ ਮੌਜੂਦ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਫਰੀਦਕੋਟ ਨੱਥਾ ਸਿੰਘ ਨੇ ਦੱਸਿਆ ਕਿ ਇਹ ਉਸਾਰੀ ਦੀਪਕ ਸਿੰਘ ਪੁੱਤਰ ਰੂਪ ਸਿੰਘ ਵੱਲੋਂ ਨਜਾਇਜ ਤੌਰ ਤੇ ਕੀਤੀ ਗਈ ਸੀ, ਜਿਸ ਸਬੰਧੀ ਗਰਾਮ ਪੰਚਾਇਤ, ਬਾਬਾ ਫਰੀਦ ਨਗਰ ਵੱਲੋਂ ਇਸ ਨਜਾਇਜ ਕਬਜੇ ਨੂੰ ਦੂਰ ਕਰਨ ਸਬੰਧੀ ਮਤਾ ਪਾਸ ਕੀਤਾ ਗਿਆ ਸੀ, ਜਿਸ ਤੇ ਕਾਰਵਾਈ ਕਰਦੇ ਹੋਏ ਇਹਨਾ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬਲਡੋਜਰ ਕਾਰਵਾਈ ਕੀਤੀ ਗਈ ਹੈ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋ ਕਾਨੂੰਨੀ ਪ੍ਰਕਿਰਿਆ ਮੁਤਾਬਿਕ ਮੰਨਜੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਏਗਾ। ਉਹਨਾਂ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਯੁੱਧ ਨਸ਼ਿਆ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਾਰਚ-2025 ਤੋ ਹੁਣ ਤੱਕ ਨਸ਼ਾ ਤਸਕਰਾ ਖਿਲਾਫ ਕਾਰਵਾਈ ਕਰਦੇ ਹੋਏ 843 ਮੁਕੱਦਮੇ ਦਰਜ ਕਰਕੇ 1290 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੌਰਾਨ 29 ਕਿਲੋ ਤੋ ਵੱਧ ਹੈਰੋਇਨ, 07 ਕਿਲੋ ਅਫੀਮ, 20 ਕੁਇੰਟਲ ਦੇ ਕਰੀਬ ਪੋਸਤ, 21 ਹਜਾਰ ਨਸ਼ੀਲੀਆਂ ਗੋਲੀਆ/ਕੈਪਸੂਲ ਅਤੇ 15 ਲੱਖ ਦੇ ਕਰੀਬ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸਦੇ ਨਾਲ ਹੀ ਹੁਣ ਤੱਕ ਨਸ਼ਾ ਤਸਕਰਾ ਦੀ ਕਰੀਬ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਪਿਛਲੇ ਕਰੀਬ 17 ਮਹੀਨਿਆ ਦੌਰਾਨ ਹੀ ਫਰੀਜ ਕਰਵਾਈ ਗਈ ਹੈ।