- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਈ.ਜੀ ਫਰੀਦਕੋਟ ਰੇਂਜ ਤੇ ਐਸ.ਐਸ.ਪੀ ਫਰੀਦਕੋਟ ਵੱਲੋ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਵਿਦਿਆਰਥੀਆਂ ਨਾਲ ਕੀਤੀ ਸੰਪਰਕ ਮੀਟਿੰਗ,

ਹਰਪ੍ਰੀਤ ਚਾਨਾ, ਵਿਕਾਸ ਗਰਗ ਪੰਜਾਬੀ ਜਾਗਰਣ, ਫਰੀਦਕੋਟ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚੋਂ ਨਸ਼ੇ ਦਾ ਸਮੂਲ ਨਾਸ਼ ਕਰਨ ਲਈ ਦ੍ਰਿੜ ਸੰਕਲਪਿਤ ਹੈ। ਗੋਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸ ਦੇ ਨਾਲ ਹੀ ਲਗਾਤਾਰ ਪਬਲਿਕ ਦੀ ਇਸ ਮੁਹਿੰਮ ਵਿੱਚ ਭਾਗੀਦਾਰੀ ਸੁਨਿਸਚਿਤ ਕਰਨ ਹਿੱਤ ਲਗਾਤਾਰ ਪਿੰਡਾ, ਸਕੂਲਾਂ, ਕਾਲਜਾਂ ਅਤੇ ਪਬਲਿਕ ਥਾਵਾਂ ਤੇ ਮੀਟਿੰਗਾ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਦੇ ਓਪਨ ਥਿਏਟਰ ਵਿਖੇ ਇੱਕ ਵਿਸ਼ੇਸ਼ ਸੰਪਰਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਵਿੱਚ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾ ਨੇ ਭਾਗ ਲਿਆ। ਇਸ ਸਮਾਗਮ ਦੌਰਾਨ ਨਸ਼ਿਆ ਵਿਰੁੱਧ ਸੁਨੇਹਾ ਦਿੰਦੇ ਹੋਏ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਜਿਸ ਨੇ ਹਾਜ਼ਰੀਨ ਨੂੰ ਵੀ ਗਹਿਰਾਈ ਨਾਲ ਜੋੜਿਆ। ਇਸ ਪ੍ਰੋਗਰਾਮ ਵਿੱਚ ਨਿਲਾਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ ਅਤੇ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਨਿਲਾਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਜਿਸ ਦੇ ਤਹਿਤ ਸੇਫ ਪੰਜਾਬ ਐਟੀ-ਡਰੱਗ ਹੈਲਪਲਾਈਨ ਨੰਬਰ 93946-93946 ਜਾਰੀ ਕੀਤੀ ਗਈ ਹੈ। ਉਹਨਾਂ ਇਹ ਵੀ ਸਪਸ਼ਟ ਕੀਤਾ ਕਿ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਸਿਰਫ਼ ਕਾਨੂੰਨੀ ਜਾਂ ਪੁਲਿਸ ਪੱਧਰ ਦੀ ਕਾਰਵਾਈ ਕਾਫੀ ਨਹੀਂ, ਸਗੋਂ ਸਮਾਜਿਕ ਜਾਗਰੂਕਤਾ ਅਤੇ ਨੌਜਵਾਨਾ ਦੀ ਜ਼ਿੰਮੇਵਾਰ ਭਾਗੀਦਾਰੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਮੁੱਦਿਆਂ ਲਈ ਵੀ ਸੰਵੇਦਨਸ਼ੀਲ ਹੋਣ ਦੀ ਅਪੀਲ ਕੀਤੀ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਗਿਆ ਕਿ “ਨਸ਼ਿਆਂ ਦੇ ਨਾਸ਼ ਲਈ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਤੇ ਦ੍ਰਿੜ ਨੀਤੀ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਸਾਨੂੰ ਸਮਝਣਾ ਹੋਵੇਗਾ ਕਿ ਨਸ਼ੇ ਵਿਰੁੱਧ ਜੰਗ ਸਿਰਫ਼ ਕਾਨੂੰਨੀ ਪੱਧਰ ਦੀ ਲੜਾਈ ਨਹੀਂ, ਸਗੋਂ ਇੱਕ ਸਮਾਜਿਕ ਜਿੰਮੇਵਾਰੀ ਵੀ ਹੈ, ਜਿਸ ਵਿੱਚ ਹਰ ਨਾਗਰਿਕ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ। ਇਸੇ ਉਦੇਸ਼ ਹੇਠ ਅਸੀਂ ਸਕੂਲਾਂ, ਕਾਲਜਾਂ ਅਤੇ ਪਿੰਡਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਤਰੇ ਬਾਰੇ ਜਾਗਰੂਕ ਕਰ ਰਹੇ ਹਾਂ। ਉਹਨਾ ਕਿਹਾ ਕਿ ਨੌਜਵਾਨਾਂ ਦੀ ਸਹੀ ਦਿਸ਼ਾ 'ਚ ਰਹਿਨੁਮਾਈ ਕਰਕੇ ਹੀ ਨਸ਼ਾ ਮੁਕਤ ਭਵਿੱਖ ਦੀ ਸਿਰਜਨਾ ਸੰਭਵ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ “ਜੇਕਰ ਉਹ ਨਸ਼ਾ ਤਸਕਰੀ ਜਾਂ ਸਮਾਜ ਵਿਰੋਧੀ ਤੱਤਾਂ ਦੀ ਕੋਈ ਵੀ ਜਾਣਕਾਰੀ ਰੱਖਦੇ ਹਨ, ਤਾਂ ਬਿਨਾ ਝਿਜਕ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਤੁਹਾਡਾ ਇੱਕ ਕਦਮ ਕਈ ਜਿੰਦਗੀਆਂ ਬਚਾ ਸਕਦਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ, ਘਰੇਲੂ ਹਿੰਸਾ ਅਤੇ ਨਿੱਜੀ ਜੀਵਨ ਵਿੱਚ ਆ ਰਹੀਆਂ ਸਮੱਸਿਆਵਾਂ ਸਬੰਧੀ ਖੁੱਲ ਕੇ ਗੱਲਬਾਤ ਕੀਤੀ। ਡਾ. ਪ੍ਰਗਿਆ ਜੈਨ ਵੱਲੋਂ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣ ਕੇ ਤੁਰੰਤ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਨੇ ਇਹ ਵੀ ਯਕੀਨ ਦਿਵਾਇਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਪੁਲਿਸ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਸਰਕਾਰੀ ਬ੍ਰਿਜਿੰਦਰਾ ਕਾਲਜ, ਫਰੀਦਕੋਟ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਵੱਲੋਂ ਨਿਲਾਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ. ਡਾ. ਪ੍ਰਗਿਆ ਜੈਨ ਦਾ ਵਿਦਿਆਰਥੀਆਂ ਨਾਲ ਸੰਵਾਦ ਕਰਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖਤਰਨਾਕ ਪ੍ਰਭਾਵਾਂ ਤੋਂ ਸਾਵਧਾਨ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਦੌਰਾਨ ਐਸ.ਪੀ. (ਸਥਾਨਕ) ਫਰੀਦਕੋਟ ਮਨਵਿੰਦਰ ਬੀਰ ਸਿੰਘ, ਡੀ.ਐਸ.ਪੀ. (ਸਬ-ਡਵੀਜ਼ਨ) ਫਰੀਦਕੋਟ ਤਰਲੋਚਨ ਸਿੰਘ, ਥਾਣੇਦਾਰ ਰਾਜਵੰਤ ਸਿੰਘ (ਮੁੱਖ ਅਫਸਰ, ਥਾਣਾ ਸਿਟੀ ਫਰੀਦਕੋਟ) ਅਤੇ ਸਾਂਝ ਸਟਾਫ ਦੇ ਮੈਂਬਰ ਵੀ ਮੌਜੂਦ ਰਹੇ।