ਨਾਜਾਇਜ਼ ਅਸਲੇ ਸਮੇਤ ਵਿਅਕਤੀ ਕਾਬੂ
*ਫਰੀਦਕੋਟ ਪੁਲਿਸ ਵੱਲੋਂ ਨਜਾਇਜ ਅਸਲੇ ਸਮੇਤ ਇਕ ਕੀਤਾ ਕਾਬੂ,
Publish Date: Fri, 27 Feb 2026 03:52 PM (IST)
Updated Date: Sat, 28 Feb 2026 03:58 AM (IST)

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਦੀ ਰਹਿਨੁਮਾਈ ਹੇਠ ਫਰੀਦਕੋਟ ਪੁਲਿਸ ਦੇ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾ ਹੇਠ ਸੀ.ਆਈ.ਏ ਸਟਾਫ ਫਰੀਦਕੋਟ ਵੱਲੋਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਦੋਸ਼ੀ ਨੂੰ ਨਜਾਇਜ ਅਸਲੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਹੋਏ ਦੋਸ਼ੀ ਦੀ ਪਹਿਚਾਣ ਰਾਮੂ ਪੁੱਤਰ ਹਮੀਰਾ ਵਜੋ ਹੋਈ ਹੈ, ਜੋ ਕਿ ਜਿਲ੍ਹਾ ਹਰਦੋਈ ਥਾਣਾ ਕਲਿਆਣ ਉੱਤਰ ਪ੍ਰਦੇਸ਼ ਨਾਲ ਸਬੰਧਿਤ ਹੈ, ਜੋ ਕਿ ਹੁਣ ਫਰੀਦਕੋਟ ਦੇ ਗੁਰੂ ਰਾਮ ਦਾਸ ਕਾਲੋਨੀ ਵਿਖੇ ਰਹਿ ਰਿਹਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਪਾਸੋ 01 ਪਿਸਟਲ 32 ਬੋਰ ਦੇਸੀ ਸਮੇਤ 03 ਰੋਦ ਜਿੰਦਾ ਵੀ ਬਰਾਮਦ ਕੀਤੇ ਗਏ ਹਨ। ਇਸ ਮੌਕੇ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸੰਬੰਧ ਵਿੱਚ ਨੇੜੇ ਬੁੱਲਟ ਏਜੰਸੀ ਫਿਰੋਜਪੁਰ ਰੋਡ ਫਰੀਦਕੋਟ ਮੌਜੂਦ ਸੀ ਤਾ ਜਿਸ ਦੌਰਾਨ ਪੁਲਿਸ ਪਾਰਟੀ ਵੱਲੋਂ ਰਾਮੂ ਪੁੱਤਰ ਹਮੀਰਾ ਨੂੰ ਸ਼ੱਕ ਦੀ ਬਿਨਾਹ ਪਰ ਰੋਕ ਕੇ ਤਲਾਸ਼ੀ ਕੀਤੀ ਗਈ ਤਾ ਦੌਰਾਨੇ ਤਲਾਸ਼ੀ ਉਸ ਪਾਸੋ 01 ਪਿਸਟਲ 32 ਬੋਰ ਦੇਸੀ ਸਮੇਤ 03 ਰੋਦ ਜਿੰਦਾ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸੀ। ਜਿਸ ਨੂੰ ਕਾਬੂ ਕਰਨ ਨਾਲ ਫਰੀਦਕੋਟ ਪੁਲਿਸ ਵੱਲੋਂ ਕਿਸੇ ਵੱਡੀ ਵਾਰਦਾਤ ਨੂੰ ਰੋਕਣ ਵਿੱਚ ਸਫਲਤਾ ਹਾਸਿਲ ਹੋਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਸ ਦੇ ਖਿਲਾਫ ਪਹਿਲਾ ਵੀ ਸੰਗੀਨ ਧਾਰਾਵਾ ਤਹਿਤ 02 ਮਾਮਲੇ ਦਰਜ ਹਨ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ।