ਫਰੀਦਕੋਟ ਪੁਲਿਸ ਨੇ ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਅਚਨਚੇਤ ਚੈੱਕਿੰਗ
*ਫਰੀਦਕੋਟ ਪੁਲਿਸ ਵੱਲੋਂ ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਗਈ ਅਚਨਚੇਤ ਚੈੱਕਿੰਗ
Publish Date: Sat, 28 Feb 2026 03:55 PM (IST)
Updated Date: Sun, 01 Mar 2026 03:58 AM (IST)

ਤਲਾਸ਼ੀ ਮੁਹਿੰਮ ਆਉਣ ਵਾਲੇ ਸਮੇਂ ’ਚ ਵੀ ਜਾਰੀ ਰਹੇਗੀ : ਐੱਸਐੱਸਪੀ ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਐਸਐਸਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ ਫਰੀਦਕੋਟ ‘ਚ ਅਚਾਨਕ ਚੈੱਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਮੁਹਿੰਮ ਸ਼ਨੀਵਾਰ ਨੂੰ ਲਗਭਗ 100 ਪੁਲਿਸ ਮੁਲਾਜ਼ਮਾਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਕੀਤੀ ਗਈ। ਇਹ ਸਰਚ ਆਪਰੇਸ਼ਨ ਐਸ.ਪੀ (ਸਥਾਨਿਕ) ਫਰੀਦਕੋਟ ਮਨਵਿੰਦਰ ਬੀਰ ਸਿੰਘ ਦੀ ਨਿਗਰਾਨੀ ਹੇਠ ਚਲਾਇਆ ਗਿਆ, ਜਿਸ ਦੌਰਾਨ ਉਹਨਾ ਨਾਲ ਸਬੰਧਤ ਮੁੱਖ ਅਫ਼ਸਰ ਥਾਣਾ ਸਮੇਤ ਜੇਲ੍ਹ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ। ਜਿਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜੇਲ ਦੇ ਹਰ ਹਿੱਸੇ ਦੀ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ। ਇਸ ਸਬੰਧੀ ਮਨਵਿੰਦਰ ਬੀਰ ਸਿੰਘ ਐਸ.ਪੀ ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈਕਿੰਗ ਪੁਲਿਸ ਕਰਮਚਾਰੀਆਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਜੇਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੀਤੀ ਗਈ ਹੈ। ਉਹਨਾ ਦੱਸਿਆ ਕਿ ਇਸ ਦੌਰਾਨ ਪੁਲਿਸ ਟੀਮਾਂ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। ਇਸ ਸਬੰਧੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਜਾਚ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ। ਉਹਨਾ ਕਿਹਾ ਕਿ ਅਜਿਹੀਆਂ ਅਚਾਨਕ ਚੈਕਿੰਗਾ ਨਾਲ ਜੇਲ ਅੰਦਰ ਬੰਦ ਬੁਰੇ ਰੁਝਾਨ ਵਾਲੇ ਕੈਦੀਆਂ ਵਿੱਚ ਡਰ ਪੈਦਾ ਕਰਦੀਆਂ ਹਨ ਅਤੇ ਅਜਿਹੀਆਂ ਜਾਂਚਾਂ ਆਉਣ ਵਾਲੇ ਸਮੇਂ ਵਿੱਚ ਨਿਯਮਤ ਤੌਰ ਤੇ ਜਾਰੀ ਰਹਿਣਗੀਆਂ। ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਥਾਣਾ ਇੰਚਾਰਜ ਅਤੇ ਹੋਰ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਜੇਲ ਦੇ ਆਲੇ ਦੁਆਲੇ ਰਹਿਣ ਵਾਲੇ ਨਿਵਾਸੀਆਂ ਦਾ ਰਿਕਾਰਡ ਰੱਖਿਆ ਜਾਵੇ ਤਾਂ ਜੋ ਉਹ ਕੈਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਨਾਲ ਮਿਲਕੇ ਜੇਲ ਵਿੱਚ ਨਸ਼ਾ ਜਾਂ ਹੋਰ ਗੈਰਕਾਨੂੰਨੀ ਚੀਜ਼ਾਂ ਅੰਦਰ ਸੁੱਟਣ ਵਿੱਚ ਸ਼ਾਮਿਲ ਨਾ ਹੋਣ। ਇਸ ਦੇ ਨਾਲ ਹੀ ਉਹਨਾ ਸਥਾਨਿਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਉਹ ਕਿਸੇ ਨੂੰ ਘਰ ਕਿਰਾਏ ਤੇ ਦੇਣ, ਤਾਂ ਪੁਲਿਸ ਨੂੰ ਸੂਚਨਾ ਦੇਣ ਕਿਉਂਕਿ ਕੋਈ ਅਪਰਾਧੀ ਤੱਤ ਅਜਿਹੀ ਗਤੀਵਿਧੀ ਵਿੱਚ ਸ਼ਾਮਿਲ ਹੋ ਸਕਦੇ ਹਨ।