ਫਰੀਦਕੋਟ ਪੁਲਿਸ ਨੇ ਨਸ਼ੀਲੇ ਪਦਾਰਥ ਨਸ਼ਟ ਕਰਵਾਏ
ਫਰੀਦਕੋਟ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ
Publish Date: Thu, 12 Mar 2026 04:23 PM (IST)
Updated Date: Fri, 13 Mar 2026 04:01 AM (IST)

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਜਾਰੀ ਮੁਹਿੰਮ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ, ਫਰੀਦਕੋਟ ਦੀ ਨਿਗਰਾਨੀ ਹੇਠ ਵੀਰਵਾਰ ਨੂੰ ਜਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਮੈਬਰਾਂ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਸੇਡਾ ਸਿੰਘ ਵਾਲਾ ਵਿਖੇ 5.37 ਕਿਲੋਗ੍ਰਾਮ ਤੋ ਵੱਧ ਹੈਰੋਇਨ, 01 ਕੁਇੰਟਲ 78 ਕਿਲੋ ਪੋਸਤ, 8650 ਨਸ਼ੀਲੀਆਂ ਗੋਲੀਆਂ/ਕੈਪਸੂਲ, 202 ਗ੍ਰਾਮ ਆਈਸ ਡਰੱਗ ਅਤੇ 01 ਕਿਲੋ ਤੋ ਵੱਧ ਗਾਜਾ ਨੂੰ ਨਸ਼ਟ ਕੀਤਾ ਗਿਆ। ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਸ਼ੇ ਦੀ ਇਹ ਭਾਰੀ ਮਾਤਰਾ, ਜੋ 66 ਐਨ.ਡੀ.ਪੀ.ਐੱਸ. ਮਾਮਲਿਆਂ ਨਾਲ ਸਬੰਧਤ ਹੈ, ਜਿਸ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਫਰੀਦਕੋਟ ਪੁਲਿਸ ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ। ਫਰੀਦਕੋਟ ਪੁਲਿਸ ਵੱਲੋ ਮਾਰਚ 2025 ਤੋ ਲੈ ਕੇ ਹੁਣ ਤੱਕ 1089 ਮੁਕੱਦਮੇ ਦਰਜ ਕਰਕੇ 1652 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਪਿਛਲੇ ਮਹਿਜ 19 ਮਹੀਨਿਆ ਦੌਰਾਨ ਨਸ਼ਾ ਤਸਕਰਾ ਦੀ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ। ਐਸ.ਐਸ.ਪੀ ਫਰੀਦਕੋਟ ਨੇ ਇਸ ਦੌਰਾਨ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਅਤੇ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਕਰਨ ਲਈ ਪੰਜਾਬ ਸਰਕਾਰ ਵੱਲੋ ਜਾਰੀ ਕੀਤੀ ਗਈ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ਦੀ ਵਰਤੋ ਕਰਨ, ਤੁਹਾਡੀ ਪਹਿਚਾਣ ਪੂਰੀ ਤਰ੍ਹਾ ਗੁਪਤ ਰੱਖੀ ਜਾਵੇਗੀ।