- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ਪੁਲਿਸ, ਜਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਚਲਾਇਆ ਗਿਆ ਸਰਚ ਆਪਰੇਸ਼ਨ*

ਜਗਮੀਤ ਸਿੰਘ ਨੀਟਾ ਪੰਜਾਬੀ ਜਾਗਰਣ ਫਰੀਦਕੋਟ ਭਗਵੰਤ ਸਿੰਘ ਮਾਨ, ਮਾਨਯੋਗ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਯੁੱਧ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾ ਮੁਤਾਬਿਕ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਦੀਆਂ ਤਿੰਨਾਂ ਸਬ—ਡਵੀਜਨਾਂ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿੱਚ ਜ਼ਿਲ੍ਹਾ ਦੇ ਗਜਟਿਡ ਅਫਸਰਾਨ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ 08 ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਖਿਲਾਫ ਕਰਵਾਈ ਕੀਤੀ ਗਈ। ਫਰੀਦਕੋਟ ਪੁਲਿਸ ਵੱਲੋ ਵੱਖ ਵੱਖ ਟੀਮਾਂ ਬਣਾ ਕੇ ਜਿਲਾ ਅੰਦਰ ਵੱਖ-ਵੱਖ ਥਾਵਾਂ ਤੇ ਸਰਚ ਆਪਰੇਸ਼ਨ ਚਲਾਇਆ ਗਿਆ ਹੈ। ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ ਤੇ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਉਹਨਾਂ ਕਿਹਾ ਕਿ ਡਰੋਨ ਕੈਮਰਿਆਂ ਰਾਹੀਂ ਸ਼ੱਕੀ ਵਿਅਕਤੀਆਂ ਸ਼ੱਕੀ ਥਾਵਾਂ ਤੇ ਨਿਗਾ ਰੱਖੀ ਗਈ। ਮਨਵਿੰਦਰ ਬੀਰ ਸਿੰਘ ਐਸ.ਪੀ (ਸਥਾਨਿਕ) ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਡਰੱਗ ਹੌਟਸਪੌਟ ਏਰੀਆ ਵਿੱਚ ਰੇਡ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਡਰੱਗ ਤਸਕਰਾਂ ਦੇ ਘਰਾਂ ਨੂੰ ਚੈਕ ਕਰਕੇ ਉਹਨਾਂ ਨਾਨ ਸਬੰਧਤ ਪ੍ਰਾਪਰਟੀ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਤਾਂ ਕਿ ਉਸ ਨੂੰ ਡਰੱਗ ਪ੍ਰਾਪਰਟੀ ਵਿੱਚ ਅਟੈਚ ਕਰਕੇ ਫਰੀਜ ਕੀਤੀ ਜਾ ਸਕੇ। ਇਸ ਮੌਕੇ ਵਹੀਕਲਾਂ ਦੀ ਵੀ ਸਨਾਖਤ ਕੀਤੀ ਜਾ ਰਹੀ ਹੈ। ਐਸ.ਐਸ.ਪੀ ਫਰੀਦਕੋਟ ਵੱਲੋਂ ਨਸ਼ੇ ਖਿਲਾਫ ਜਾਰੀ ਇਸ ਜੰਗ ਵਿੱਚ ਸਾਰੇ ਫਰੀਦਕੋਟ ਨਿਵਾਸੀਆਂ ਨੂੰ ਵੱਧ ਚੜ ਕੇ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ ਗਈ ਤਾਂ ਕਿ ਨਸ਼ੇ ਨੂੰ ਜੜ ਤੋ ਖਤਮ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਯੁੱਧ ਨਸ਼ਿਆ ਵਿਰੁੱਧ ਤਹਿਤ ਨਸ਼ਿਆਂ ਖਿਲਾਫ ਕਾਰਵਾਈ ਕਰਦੇ ਹੋਏ ਮਾਰਚ-2025 ਤੋ ਹੁਣ ਤੱਕ 1691 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ ਨਸ਼ੇ ਦੀ ਤਸਕਰੀ ਨਾਲ ਜੁੜੇ ਵੱਡੇ ਤਸਕਰ ਵੀ ਸ਼ਾਮਿਲ ਹਨ। ਇਸਦੇ ਨਾਲ ਹੀ ਹੁਣ ਤੱਕ ਨਸ਼ਾ ਤਸਕਰਾ ਦੀ ਕਰੀਬ 09 ਕਰੋੜ ਤੋ ਜਿਆਦਾ ਕੀਮਤ ਦੀ ਜਾਇਦਾਤ ਮਹਿਜ ਪਿਛਲੇ 19 ਮਹੀਨਿਆ ਅੰਦਰ ਫਰੀਜ ਕਰਵਾਈ ਗਈ ਹੈ। ਇਸ ਤੋ ਇਲਾਵਾ 5000 ਤੋ ਵੱਧ ਨਸ਼ਾ ਪੀੜਿਤਾ ਨੂੰ ਪ੍ਰੇਰਿਤ ਕਰਕੇ ਇਲਾਜ ਲਈ ਨਸ਼ਾ ਛੁਡਾਊ ਕੇਦਰਾ ਵਿੱਚ ਵੀ ਦਾਖਿਲ ਹੋਣ ਵਿੱਚ ਮਦਦ ਵੀ ਕੀਤੀ ਗਈ ਹੈ।