ਫਰੀਦਕੋਟ ਪੁਲਿਸ ਨੇ ਵੱਡੇ ਪੱਧਰ ’ਤੇ ਚਲਾਇਆ ਸਰਚ ਆਪਰੇਸ਼ਨ ਫਰੀਦਕੋਟ ਪੁਲਿਸ ਵੱਲੋ ਜਿਲ੍ਹੇ ਅੰਦਰ ਵੱਡੇ ਪੱਧਰ ਤੇ ਚਲਾਇਆ ਸਰਚ ਆਪਰੇਸ਼ਨ
Publish Date: Tue, 28 Jul 2026 06:49 PM (IST)
Updated Date: Wed, 29 Jul 2026 04:10 AM (IST)
ਵੱਖ-ਵੱਖ ਟੀਮਾ ਨੇ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆਂ ਦੀ ਕੀਤੀ ਸਰਚ ਜੂਨ ਮੀਹਨੇ ਦੌਰਾਨ 117 ਮੁਕੱਦਮੇ ਦਰਜ ਕਰ ਕੇ 152 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 677 ਗ੍ਰਾਮ ਹੈਰੋਇਨ, 2.5 ਕਿਲੋ ਭੁੱਕੀ ਚੂਰਾ ਪੋਸਤ ਤੇ 4244 ਨਸ਼ੀਲੀਆਂ ਗੋਲੀਆ ਕੀਤੀਆਂ ਬਰਾਮਦ ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਾਮ ’ਤੇ ਇੱਕ ਮੁਹਿੰਮ ਦੀ ਸ਼ੁਰੂਆਤ ਦੌਰਾਨ ਗੁਰਬੰਸ ਸਿੰਘ ਬੈਂਸ, ਐੱਸਐੱਸਪੀ ਫਰੀਦਕੋਟ ਦੀ ਅਗਵਾਈ ’ਚ ਫਰੀਦਕੋਟ ਪੁਲਿਸ ਵੱਲੋਂ ਮੰਗਲਵਾਰ ਦੀ ਸਵੇਰੇ 6 ਵਜੇ ਤੋ ਸ਼ਹਿਰ ਅੰਦਰ ਵੱਡੇ ਪੱਧਰ ’ਤੇ ‘ਕਾਰਡਨ ਐਂਡ ਸਰਚ ਆਪਰੇਸ਼ਨ’ ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਤਰਲੋਚਨ ਸਿੰਘ ਡੀਐੱਸਪੀ ਫਰੀਦਕੋਟ ਤੇ ਸੰਜੀਵ ਕੁਮਾਰ ਡੀਐੱਸਪੀ ਕੋਟਕਪੂਰਾ ਤੇ ਇਕਬਾਲ ਸਿੰਘ ਡੀਐੱਸਪੀ ਜੈਤੋ ਦੀ ਨਿਗਰਾਨੀ ਹੇਠ ਚਲਾਇਆ ਗਿਆ। ਇਸ ਦੌਰਾਨ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰ ਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆਂ ’ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿਨ੍ਹਾਂ ਵਿਅਕਤੀਆਂ ’ਤੇ ਪਹਿਲਾਂ ਐੱਨਡੀਪੀਐੱਸ ਤਹਿਤ ਮੁਕੱਦਮੇ ਦਰਜ ਹਨ ਤੇ ਜਿਨ੍ਹਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਨ੍ਹਾਂ ’ਤੇ ਪੁਲਿਸ ਪਾਰਟੀਆਂ ਵੱਲੋਂ ਰੇਡ ਕਰ ਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਤੇ ਵਾਹਨਾਂ ਦੀ ਸ਼ੱਕ ਦੇ ਆਧਾਰ ’ਤੇ ਜਾਂਚ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਤੇ ਅੰਦਰ ਆਉਣ ਵਾਲੇ ਰਸਤਿਆਂ ਨੂੰ ਸੀਲ ਕੀਤਾ ਗਿਆ ਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਗੁਰਬੰਸ ਸਿੰਘ ਬੈਂਸ, ਐੱਸਐੱਸਪੀ ਫਰੀਦਕੋਟ ਵੱਲੋਂ ਇਸ ਸਬੰਧੀ ਦੱਸਿਆ ਗਿਆ ਕਿ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਾ ਪੀੜਤਾਂ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰ ਕੇ ਨਸ਼ਾ ਛੁਡਾਊ ਕੇਂਦਰਾ ’ਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੀ ਸੁਪਰਵੀਜਨ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮਾਂ, ਜਿਨ੍ਹਾਂ ’ਚ 110 ਦੇ ਕਰੀਬ ਪੁਲਿਸ ਕਰਮਚਾਰੀ ਸ਼ਾਮਲ ਸਨ, ਜਿਨ੍ਹਾਂ ਨੇ ਡਰੱਗ ਹਾਟਸਪਾਟ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰ ਕੇ ਛਾਪੇਮਾਰੀ ਕੀਤੀ ਗਈ। ਐੱਸਐੱਸਪੀ ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋ ਨਸ਼ਿਆਂ ਵਿਰੁੱਧ ਕੀਤੀ ਜਾ ਰਹੀ ਸਖਤ ਮਿਹਨਤ ਦੇ ਨਤੀਜੇ ਵਜੋ ਪਿਛਲੇ ਮਹੀਨੇ ਜੂਨ-2026 ਦੌਰਾਨ 117 ਮੁਕੱਦਮੇ ਦਰਜ ਕਰ ਕੇ 152 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਦੌਰਾਨ 677 ਗ੍ਰਾਮ ਹੈਰੋਇਨ, 2.5 ਕਿੱਲੋ ਭੁੱਕੀ ਚੂਰਾ ਪੋਸਤ ਤੇ 4244 ਨਸ਼ੀਲੀਆਂ ਗੋਲੀਆ/ਕੈਪਸੂਲ ਬਰਾਮਦ ਕੀਤੀ ਗਈ ਹੈ।