- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ਪੁਲਿਸ ਵੱਲੋਂ 208 ਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ,

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾ ਅਤੇ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸਦੀ ਲੜੀ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ ਫਰੀਦਕੋਟ ਦੀ ਰਹਿਨੁਮਾਈ ਹੇਠ ਪੁਲਿਸ ਨੇ ਨਸ਼ਾ ਤਸਕਰ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ 02 ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾ ਦੇ ਕਬਜ਼ੇ ਵਿੱਚੋ 208 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਗੁਰਵਿੰਦਰ ਸਿੰਘ ਸੀ.ਆਈ.ਏ. ਫਰੀਦਕੋਟ ਸਮੇਤ ਕਰਮਚਾਰੀ ਚੈਕਿੰਗ ਦੌਰਾਨ ਦਾਣਾ ਮੰਡੀ ਫਿਰੋਜਪੁਰ ਰੋਡ ਫਰੀਦਕੋਟ ਪਾਸ ਮੋਜੂਦ ਸੀ ਤਾਂ ਦਾਣਾ ਮੰਡੀ ਦੇ ਸ਼ੈੱਡ ਥੱਲੇ ਇੱਕ ਸਪਲੈਡਰ ਮੋਟਰਸਾਈਕਲ ਪਰ ਦੋ ਨੌਜਵਾਨ ਬੈਠੇ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਆਪਣੇ ਵੱਲ ਆਉਦਾ ਦੇਖ ਕੇ ਯਕਦਮ ਘਬਰਾਹ ਕੇ ਮੋਟਰਸਾਇਕਲ ਸਟਾਰਟ ਕਰਕੇ ਮੌਕਾ ਤੋ ਖਿਸ਼ਕਣ ਲੱਗੇ ਤਾਂ ਪੁਲਿਸ ਪਾਰਟੀ ਵੱਲੋ ਕਾਲੇ ਰੰਗ ਦੇ ਸਪਲੈਡਰ ਮੋਟਰਸਾਈਕਲ ਨੰਬਰੀ (ਪੀ.ਬੀ 05 ਏ. ਐਸ. 7745) ਪਰ ਬੈਠੇ 02 ਨੌਜਵਾਨਾ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਉਨਾਂ ਦੇ ਕਬਜਾ ਵਿੱਚੋ 208 ਗ੍ਰਾਮ ਹੈਰੋਇੰਨ ਸਮੇਤ ਪਾਰਦਰਸ਼ੀ ਮੋਮੀ ਲਿਫਾਫਾ ਅਤੇ ਸਪਲੈਡਰ ਮੋਟਰਸਾਇਕਲ, ਤਿੰਨ ਫੋਨ ਮਾਰਕਾ ਵੀਵੋ, ਆਈਫੋਨ 13 ਅਤੇ ਓਪੋ ਵੀ ਬਰਾਮਦ ਕੀਤੇ ਗਏ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮੰਨੂੰ ਅਤੇ ਹਰਪ੍ਰੀਤ ਸਿੰਘ ਉਰਫ ਹੈਰੀ ਵਜੋ ਹੋਈ ਹੈ, ਜੋ ਕਿ ਦੋਨੋ ਫਿਰੋਜਪੁਰ ਜਿਲ੍ਹਾ ਨਾਲ ਸਬੰਧਿਤ ਹਨ। ਪੁਲਿਸ ਟੀਮਾਂ ਵੱਲੋਂ ਨਸ਼ੀਲੇ ਪਦਾਰਥਾ ਦੀ ਬਰਾਮਦਗੀ ਤੋਂ ਇਲਾਵਾ ਮੌਕੇ ਪਰ ਮੌਜੂਦ ਸਪਲੈਡਰ ਮੋਟਰਸਾਇਕਲ ਨੂੰ ਵੀ ਕਬਜੇ ਵਿੱਚ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਨਸ਼ੇ ਦੀ ਖੇਪ ਸਰਹੱਦੀ ਏਰੀਆ ਵਿੱਚੋ ਬਰਾਮਦ ਹੋਈ ਸੀ, ਜਿਸਨੂੰ ਕਿ ਇਹਨਾ ਦੋਸੀਆਂ ਵੱਲੋਂ ਅੱਗੇ ਸਪਲਾਈ ਕੀਤਾ ਜਾਣਾ ਸੀ, ਜਿਸ ਨੂੰ ਕਿ ਫਰੀਦਕੋਟ ਪੁਲਿਸ ਨੇ ਕਾਰਵਾਈ ਕਰਦੇ ਹੋਏ ਬਰਾਮਦ ਕੀਤਾ ਗਿਆ ਹੈ।ਮੁੱਢਲੀ ਤਫ਼ਤੀਸ਼ ਦੌਰਾਨ ਲਖਵਿੰਦਰ ਸਿੰਘ ਉਰਫ਼ ਲੱਖਾ ਪੁੱਤਰ ਦਲਬੀਰ ਸਿੰਘ ਅਤੇ ਰਮਨਜੀਤ ਸਿੰਘ ਉਰਫ਼ ਸੋਨੂੰ ਪੁੱਤਰ ਸਤਨਾਮ ਸਿੰਘ, ਵਾਸੀ ਕੁੱਟੀ, ਜ਼ਿਲ੍ਹਾ ਫਿਰੋਜ਼ਪੁਰ ਨੂੰ ਵੀ ਮੁੱਕਦਮੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਉਕਤ ਦੋਵੇਂ ਦੋਸ਼ੀ ਜ਼ਿਲ੍ਹਾ ਫਿਰੋਜ਼ਪੁਰ ਨਾਲ ਸਬੰਧਤ ਹਨ ਅਤੇ ਮੁੱਕਦਮੇ ਵਿੱਚ ਉਨ੍ਹਾਂ ਦੀ ਭੂਮਿਕਾ ਸਾਹਮਣੇ ਆਉਣ ਉਪਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਮਾਮਲੇ ਦੀ ਹੋਰ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ।