ਫਰੀਦਕੋਟ ਪੁਲਿਸ ਨੇ ਤੜਕਸਾਰ ਜ਼ਿਲ੍ਹੇ ’ਚ ਵੱਡੇ ਪੱਧਰ ’ਤੇ ਚਲਾਈ ਤਲਾਸ਼ੀ ਮੁਹਿੰਮ ਫਰੀਦਕੋਟ ਪੁਲਿਸ ਵੱਲੋ ਤੜਕਸਾਰ ਜਿਲ੍ਹੇ ਅੰਦਰ ਵੱਡੇ ਪੱਧਰ ਪਰ ਚਲਾਇਆ ਗਿਆ ਸਰਚ ਆਪਰੇਸ਼ਨ
Publish Date: Sun, 06 Sep 2026 05:23 PM (IST)
Updated Date: Sun, 06 Sep 2026 05:25 PM (IST)
ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ ਦੀ ਕੀਤੀ ਜਾਂਚ ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ : ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਐਤਵਾਰ ਦੀ ਸੁਭਾ 06 ਵਜੋ ਤੋ ਸ਼ਹਿਰ/ ਪਿੰਡ ਅੰਦਰ ਵੱਡੇ ਪੱਧਰ ਤੇ ਕਾਰਡਨ ਐਂਡ ਸਰਚ ਓਪਰੇਸ਼ਨ ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਜਸਪ੍ਰੀਤ ਸਿੰਘ ਐਸ.ਪੀ (ਸਥਾਨਕ) ਫਰੀਦਕੋਟ, (ਸਬ-ਡਵੀਜਨ) ਫਰੀਦਕੋਟ ਅਤੇ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਅਤੇ ਅਵਤਾਰ ਸਿੰਘ ਡੀ.ਐਸ.ਪੀ (ਡੀ) ਫਰੀਦਕੋਟ ਦੀ ਨਿਗਰਾਨੀ ਹੇਠ ਚਲਾਇਆ ਗਿਆ। ਜਿਸ ਦੌਰਾਨ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਗਠਿਤ ਕਰਕੇ ਪਿੰਡ ਦੀਪ ਸਿੰਘ ਵਾਲਾ ਅਤੇ ਦਾਣਾ ਮੰਡੀ ਸਾਦਿਕ ਅਤੇ ਰੇਲਵੇ ਸਟੇਸ਼ਨ ਫਰੀਦਕੋਟ ਦੇ ਨਾਲ ਲੱਗਦੇ ਏਰੀਆ ਵਿੱਚ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕੱਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਨਾਕਾਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਜੀ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਦਰਾ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਦਰਜ ਸਾਰੇ ਕੇਸਾਂ ਦੀ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਹਦਾਇਤਾ ਦਿੱਤੀਆ ਗਈਆ ਹਨ। ਉਹਨਾ ਦੱਸਿਆ ਕਿ ਇਸ ਆਪਰੇਸ਼ਨ ਦੀ ਸੁਪਰਵੀਜਨ ਐਸ.ਪੀ, ਡੀ.ਐਸ.ਪੀ ਰੈਂਕ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ,ਇਸ ਦੌਰਾਨ ਪੁਲਿਸ ਟੀਮਾਂ, ਜਿਨ੍ਹਾਂ ਵਿੱਚ 125 ਦੇ ਕਰੀਬ ਪੁਲਿਸ ਕਰਮਚਾਰੀ ਸ਼ਾਮਲ ਸਨ, ਜਿਹਨਾ ਨੇ ਡਰੱਗ ਹੋਟਸਪਾਟ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ। ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਤਸਕਰੀ ਕਰਨ ਵਾਲਿਆ ਦੀ ਸੂਚਨਾ ਦੇਣ ਲਈ ਸ਼ੁਰੂ ਕੀਤੀ ਗਈ ਸੇਫ ਪੰਜਾਬ ਹੈਲਪਲਾਈਨ ਪਰ ਫਰੀਦਕੋਟ ਜਿਲ੍ਹੇ ਅੰਦਰ ਪਬਲਿਕ ਵੱਲੋਂ ਆਪਣਾ ਸਹਿਯੋਗ ਦਿੰਦੇ ਹੋਏ ਕੁੱਲ 764 ਦਰਖਾਸਤਾ ਮੌਸੂਲ ਹੋਈਆਂ ਹਨ, ਜਿੰਨ੍ਹਾਂ ਨੂੰ 100 ਪ੍ਰਤੀਸ਼ਤ ਵੈਰੀਫਾਈ ਕਰਨ ਉਪਰੰਤ 686 ਮੁਕੱਦਮੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਰਚ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ ਵੱਖ ਵੱਖ ਧਰਾਵਾ ਤਹਿਤ ਪੁਲਿਸ ਪਾਰਟਿਆ ਵੱਲੋ ਛਾਪੇਮਾਰੀ ਕਰਕੇ ਨਸ਼ਾ ਤਸਕਰਾਂ ਨੂੰ ਰਾਊਡ ਅੱਪ ਵੀ ਕੀਤਾ ਗਿਆ। ਇਸ ਤੋ ਇਲਾਵਾ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਹੀਕਲਾ ਦੀ ਚੈਕਿੰਗ ਵੀ ਕੀਤੀ ਗਈ।