ਫਾਰਮ ਹਾਊਸ ਚੋਰੀ ਮਾਮਲੇ 'ਚ ਅਦਾਲਤ ਦੀ ਸਖ਼ਤੀ, ਚੋਰੀ ਮਾਮਲੇ ’ਚ ਮੰਗੀ ਸਟੇਟਸ ਰਿਪੋਰਟ; ਪੁਲਿਸ ਨੂੰ ਇੱਕ ਮਹੀਨੇ ਦਾ ਦਿੱਤਾ ਸਮਾਂ
ਕਰੀਬ ਤਿੰਨ ਮਹੀਨੇ ਪਹਿਲਾਂ ਹੋਈ ਇਸ ਚੋਰੀ ਦੀ ਘਟਨਾ ਸਬੰਧੀ ਸ਼ਿਕਾਇਤਕਰਤਾ ਨੇ ਸਥਾਨਕ ਪੁਲਿਸ ਅਧਿਕਾਰੀ ’ਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੀਭੁਗਤ ਦੇ ਦੋਸ਼ ਲਗਾਏ ਹਨ। ਹੁਣ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਤੈਅ ਹੋਵੇਗੀ।
Publish Date: Sun, 22 Nov 2026 04:22 PM (IST)
Updated Date: Sun, 22 Nov 2026 04:30 PM (IST)
ਸ਼ਿਵ ਕੁਮਾਰ ਸ਼ਰਮਾ, ਪੰਜਾਬੀ ਜਾਗਰਣ, ਫਰੀਦਕੋਟ। ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕਲੇਰ ਵਿਖੇ ਖੇਤੀਬਾੜੀ ਵਾਲੀ ਜ਼ਮੀਨ ’ਤੇ ਬਣੇ ਫਾਰਮ ਹਾਊਸ ਵਿੱਚ ਹੋਈ ਚੋਰੀ ਦੇ ਮਾਮਲੇ ਵਿੱਚ ਪੁਲਿਸ ਦੀ ਕਥਿਤ ਨਿਸ਼ਕਿਰਿਆ ਵਿਰੁੱਧ ਦਾਇਰ ਪਟੀਸ਼ਨ ’ਤੇ ਅਦਾਲਤ ਨੇ ਪੁਲਿਸ ਨੂੰ ਸਟੇਟਸ ਰਿਪੋਰਟ ਪੇਸ਼ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ।
ਕਰੀਬ ਤਿੰਨ ਮਹੀਨੇ ਪਹਿਲਾਂ ਹੋਈ ਇਸ ਚੋਰੀ ਦੀ ਘਟਨਾ ਸਬੰਧੀ ਸ਼ਿਕਾਇਤਕਰਤਾ ਨੇ ਸਥਾਨਕ ਪੁਲਿਸ ਅਧਿਕਾਰੀ ’ਤੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਮਿਲੀਭੁਗਤ ਦੇ ਦੋਸ਼ ਲਗਾਏ ਹਨ। ਹੁਣ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਤੈਅ ਹੋਵੇਗੀ।
BNSS ਦੀ ਧਾਰਾ 175 ਤਹਿਤ ਅਦਾਲਤ ਵਿੱਚ ਦਾਇਰ ਕੀਤੀ ਪਟੀਸ਼ਨ
ਅਦਾਲਤੀ ਹੁਕਮਾਂ ਅਨੁਸਾਰ, ਫਰੀਦਕੋਟ ਵਾਸੀ ਐਡਵੋਕੇਟ ਮੰਗਤ ਅਰੋੜਾ ਨੇ ਮੁੱਖ ਨਿਆਂਇਕ ਮੈਜਿਸਟ੍ਰੇਟ (ਸੀਜੇਐੱਮ), ਫਰੀਦਕੋਟ ਦੀ ਅਦਾਲਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 175 ਤਹਿਤ ਪਟੀਸ਼ਨ ਦਾਇਰ ਕੀਤੀ ਸੀ।