- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰੀਦਕੋਟ ਵਿੱਚ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ 'ਚ ਪੈਦਾ ਹੋਏ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ : ਫਰੀਦਕੋਟ ਵਿੱਚ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ 'ਚ ਪੈਦਾ ਹੋਏ ਵਿਵਾਦ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਬਾਬਾ ਫਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਦੀ ਬਦਲੀ ਤੋਂ ਬਾਅਦ ਹੁਣ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਡਾ. ਨੀਤੂ ਕੁੱਕੜ ਮੈਡੀਕਲ ਸੁਪਰਡੈਂਟ ਦੇ ਨਾਲ-ਨਾਲ ਯੂਨੀਵਰਸਿਟੀ ਹਸਪਤਾਲ ਦੇ ਕਈ ਹੋਰ ਮਹੱਤਵਪੂਰਨ ਅਹੁਦਿਆਂ 'ਤੇ ਵੀ ਤੈਨਾਤ ਸਨ। ਸਰਕਾਰ ਵਲੋਂ ਲਏ ਗਏ ਇਸ ਤਾਜ਼ਾ ਫੈਸਲੇ ਤੋਂ ਬਾਅਦ ਹੁਣ ਡਾਕਟਰ ਅਮਰਵੀਰ ਸਿੰਘ ਨੂੰ ਨਵਾਂ ਮੈਡੀਕਲ ਸੁਪਰਡੈਂਟ ਨਿਯੁਕਤ ਕੀਤਾ ਗਿਆ ਹੈ। ਡਾ. ਅਮਰਵੀਰ ਸਿੰਘ ਨੇ ਤੁਰੰਤ ਆਪਣਾ ਚਾਰਜ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਪੇਪਰ ਲੀਕ ਮਾਮਲੇ ਤੋਂ ਬਾਅਦ ਲਗਾਤਾਰ ਹੋ ਰਹੀਆਂ ਇਹਨਾਂ ਬਦਲੀਆਂ ਨਾਲ ਪ੍ਰਸ਼ਾਸਨਿਕ ਫੇਰਬਦਲ ਤੇਜ਼ ਹੋ ਗਿਆ ਹੈ।