Faridkot News : ਇੰਸਟਾਗ੍ਰਾਮ 'ਤੇ ਪੋਸਟ ਪਾਉਣ ਤੋਂ ਬਾਅਦ ਬੀਏ ਦੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਲਾਇਬ੍ਰੇਰੀ ਇੰਚਾਰਜ ਖਿ਼ਲਾਫ਼ ਕੇਸ ਦਰਜ
ਬੀਤੇ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਾਹਨੂੰਵਾਨ ਦੇ ਸਕੂਲ 'ਚ ਮਿਲੀ ਸਜ਼ਾ ਤੋਂ ਦੁਖੀ ਹੋ ਕੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਦੀਆਂ ਖ਼ਬਰਾਂ ਦੀ ਅਜੇ ਸਿਆਹੀ ਸੁੱਕੀ ਨਹੀਂ ਸੀ ਕਿ ਅੱਜ ਫਰੀਦਕੋਟ ਦੇ ਪਿੰਡ ਸੁੱਖਣਵਾਲਾ ਦੇ ਇੱਕ ਬੀਏ ਦੇ ਵਿਦਿਆਰਥੀ ਵੱਲੋਂ ਆਤਮ ਹੱਤਿਆ ਕਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।
Publish Date: Sun, 03 May 2026 06:04 PM (IST)
Updated Date: Sun, 03 May 2026 06:18 PM (IST)
ਜਾਸ, ਫਰੀਦਕੋਟ : ਬੀਤੇ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਾਹਨੂੰਵਾਨ ਦੇ ਸਕੂਲ 'ਚ ਮਿਲੀ ਸਜ਼ਾ ਤੋਂ ਦੁਖੀ ਹੋ ਕੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਦੀਆਂ ਖ਼ਬਰਾਂ ਦੀ ਅਜੇ ਸਿਆਹੀ ਸੁੱਕੀ ਨਹੀਂ ਸੀ ਕਿ ਅੱਜ ਫਰੀਦਕੋਟ ਦੇ ਪਿੰਡ ਸੁੱਖਣਵਾਲਾ ਦੇ ਇੱਕ ਬੀਏ ਦੇ ਵਿਦਿਆਰਥੀ ਵੱਲੋਂ ਆਤਮ ਹੱਤਿਆ ਕਰਨ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਲਾਇਬ੍ਰੇਰੀ ਇੰਚਾਰਜ ਵੱਲੋਂ ਜ਼ਲੀਲ ਕੀਤੇ ਜਾਣ ਕਾਰਨ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਯੋਗੇਸ਼ ਕੁਮਾਰ ਵਜੋਂ ਹੋਈ ਹੈ ਜੋ ਜ਼ਿਲ੍ਹਾ ਮੋਗਾ ਦੇ ਪਿੰਡ ਗੁਰੂ ਤੇਗ ਬਹਾਦੁਰਗੜ੍ਹ ਸਥਿਤ ਗੁਰੂ ਨਾਨਕ ਸਰਕਾਰੀ ਕਾਲਜ (ਰੋਡੇ ਕਾਲਜ) 'ਚ ਬੀਏ ਪਹਿਲੇ ਸਾਲ ਦਾ ਵਿਦਿਆਰਥੀ ਸੀ।