- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤੀ ਜਨਤਾ ਪਾਰਟੀ ਸਟੇਟ ਕਨਵੀਨਰ ਟਰੇਡ ਯੂਨੀਅਨ ਪੰਜਾਬ ਅਸ਼ਵਨੀ ਸ਼ਰਮਾ ਵਲੋਂ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਡਾਕਟਰ ਅਭਿਸ਼ੇਕ ਸ਼ਰਮਾ ਅਤੇ ਡਾਕਟਰ ਪਵਨ ਸ਼ਰਮਾ ਨੂੰ ਟਰੇਡ ਸੈੱਲ ਪੰਜਾਬ ਲਈ ਚੁਣਿਆ ਗਿਆ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਰੀਦਕੋਟ : ਭਾਰਤੀ ਜਨਤਾ ਪਾਰਟੀ ਸਟੇਟ ਕਨਵੀਨਰ ਟਰੇਡ ਯੂਨੀਅਨ ਪੰਜਾਬ ਅਸ਼ਵਨੀ ਸ਼ਰਮਾ ਵਲੋਂ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਡਾਕਟਰ ਅਭਿਸ਼ੇਕ ਸ਼ਰਮਾ ਅਤੇ ਡਾਕਟਰ ਪਵਨ ਸ਼ਰਮਾ ਨੂੰ ਟਰੇਡ ਸੈੱਲ ਪੰਜਾਬ ਲਈ ਚੁਣਿਆ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਲਈ ਪੂਰੇ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਕਾਫ਼ੀ ਹੌਲੀ ਹੋ ਗਈ ਹੈ, ਜਦਕਿ ਉਦਯੋਗ ਅਤੇ ਵਪਾਰ ਤੇਜ਼ੀ ਨਾਲ ਗੁਆਂਢੀ ਰਾਜਾਂ ਵੱਲ ਰੁਖ ਕਰ ਰਹੇ ਹਨ। ਇਸ ਕਾਰਨ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵੀ ਘਟੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਪੰਜਾਬ ਨੂੰ ਮਜ਼ਬੂਤ, ਖੁਸ਼ਹਾਲ ਅਤੇ ਤਰੱਕੀਸ਼ੀਲ ਬਣਾਉਣ ਲਈ ਨਵੀਆਂ ਯੋਜਨਾਵਾਂ ਅਤੇ ਨਵੀਂ ਸੋਚ ਨਾਲ ਕੰਮ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਹਰ ਵਰਗ ਦੇ ਲੋਕਾਂ ਤੱਕ ਪਹੁੰਚਾਉਣਾ ਭਾਜਪਾ ਦੀ ਮੁੱਖ ਤਰਜੀਹ ਰਹੇਗੀ। ਉਨ੍ਰਾਂ ਕਿਹਾ ਕਿ ਪੰਜਾਬ ਵਿੱਚ ਨਵੇਂ ਉਦਯੋਗ ਸਥਾਪਿਤ ਕਰਨ, ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਠੋਸ ਕਦਮ ਚੁੱਕੇ ਜਾਣਗੇ।
ਇਸ ਮੌਕੇ ਟਰੇਡ ਸੱਲੱ ਪੰਜਾਬ ਲਈ ਚੁਣੇ ਜਾਣ ਤੇ ਡਾਕਟਰ ਅਭਸ਼ੇਕ ਸ਼ਰਮਾ ਅਤੇ ਡਾਕਟਰ ਪਵਨ ਸ਼ਰਮਾ ਨੇ ਅਸ਼ਵਨੀ ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਲਈ ਪੂਰੀ ਜ਼ਿੰਮੇਵਾਰੀ ਨਾਲ ਸਾਰੇ ਵਰਕਰਾਂ ਨਾਲ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲੋਕ ਹਿੱਤਾਂ ਲਈ ਚਲਾਈਆਂ ਗਈਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਉਪਰਾਲਾ ਕਰਨਗੇ। ਇਸ ਮੌਕੇ ਭਾਰਤੀ ਜਨਤਾ ਪਾਰਟੀ ਜਿਲ੍ਹਾ ਫਰੀਦਕੋਟ ਦੇ ਮੀਤ ਪ੍ਰਧਾਨ ਪਵਨ ਕੁਮਾਰ ਸ਼ਰਮਾ ਹਰੀਨੌਂ, ਅਭਿਸ਼ੇਕ ਸ਼ਰਮਾ, ਡਾ. ਬਲਵਿੰਦਰ ਸਿੰਘ ਬਰਗਾੜੀ, ਰਵੀ ਕੁਮਾਰ, ਸੁਖਜੰਟ ਸਿੰਘ ਸਮੇਤ ਹੋਰ ਵੀ ਵਰਕਰ ਹਾਜ਼ਰ ਸਨ।