- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਦਸਾ ਇੰਨਾ ਭਿਆਨਕ ਸੀ ਕਿ ਕੇਵਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕੇਵਲ ਸਿੰਘ ਦੀ ਇੱਕ ਲੜਕੀ ਵਿਆਹੀ ਹੋਈ ਹੈ, ਜਦਕਿ ਉਸ ਦਾ 24 ਸਾਲਾ ਲੜਕਾ ਸਤਨਾਮ ਸਿੰਘ ਅਜੇ ਕੁਆਰਾ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਨੇੜਲੇ ਪਿੰਡ ਢਿੱਲਵਾਂ ਕਲਾਂ ਵਿਖੇ ਵਾਪਰੇ ਸੜਕ ਹਾਦਸੇ ’ਚ ਵਿਅਕਤੀ ਦੀ ਮੌਤ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਢਿੱਲਵਾਂ ਕਲਾਂ ਦੇ ਵਸਨੀਕ 57 ਸਾਲਾ ਕਿਸਾਨ ਕੇਵਲ ਸਿੰਘ ਪੁੱਤਰ ਸੂਬਾ ਸਿੰਘ ਆਪਣੇ ਖੇਤ ਤੋਂ ਗੇੜਾ ਮਾਰ ਕੇ ਮੋਟਰਸਾਈਕਲ ’ਤੇ ਢਿੱਲਵਾਂ ਕਲਾਂ ਨੂੰ ਆ ਰਿਹਾ ਸੀ, ਜਿਉਂ ਹੀ ਉਹ ਸਿਵੀਆਂ ਵਾਲੇ ਪਾਸਿਓਂ ਮੁੱਖ ਮਾਰਗ ਨੂੰ ਕ੍ਰਾਸ ਕਰਨ ਲੱਗਾ ਤਾਂ ਬਾਜਾਖਾਨਾ ਵਾਲੇ ਪਾਸਿਓਂ ਆ ਰਹੀ ਕਾਰ ਨਾਲ ਉਸ ਦਾ ਮੋਟਰਸਾਈਕਲ ਹਾਦਸਾਗ੍ਰਸਤ ਹੋ ਗਿਆ।
ਹਾਦਸਾ ਇੰਨਾ ਭਿਆਨਕ ਸੀ ਕਿ ਕੇਵਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਕਾਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਕੇਵਲ ਸਿੰਘ ਦੀ ਇੱਕ ਲੜਕੀ ਵਿਆਹੀ ਹੋਈ ਹੈ, ਜਦਕਿ ਉਸ ਦਾ 24 ਸਾਲਾ ਲੜਕਾ ਸਤਨਾਮ ਸਿੰਘ ਅਜੇ ਕੁਆਰਾ ਹੈ।
ਹਾਦਸੇ ਬਾਰੇ ਸੂਚਨਾ ਮਿਲਦੇ ਹੀ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਵਿਭਾਗੀ ਕਾਰਵਾਈ ਆਰੰਭੀ ਹੈ। ਸੰਪਰਕ ਕਰਨ ’ਤੇ ਤਫ਼ਤੀਸ਼ੀ ਅਫ਼ਸਰ ਐੱਸ.ਆਈ. ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਸਤਨਾਮ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਜਾ ਰਹੀ ਹੈ।