- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਸਰ ਪੰਜਾਬ 'ਚ ਕਰਜ਼ੇ ਦੇ ਬੋਝ ਜਾਂ ਗੰਭੀਰ ਬਿਮਾਰੀਆਂ ਕਾਰਨ ਲੋਕਾਂ ਵੱਲੋਂ ਆਪਣੇ ਘਰ ਅਤੇ ਜ਼ਮੀਨ-ਜਾਇਦਾਦ ਵੇਚਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਪਰ ਹੁਣ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿੱਚ ਇੱਕ ਹੈਰਾਨ ਕਰਨ ਵਾਲਾ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ।

ਜਾਸ, ਫਰੀਦਕੋਟ : ਅਕਸਰ ਪੰਜਾਬ 'ਚ ਕਰਜ਼ੇ ਦੇ ਬੋਝ ਜਾਂ ਗੰਭੀਰ ਬਿਮਾਰੀਆਂ ਕਾਰਨ ਲੋਕਾਂ ਵੱਲੋਂ ਆਪਣੇ ਘਰ ਅਤੇ ਜ਼ਮੀਨ-ਜਾਇਦਾਦ ਵੇਚਣ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ। ਪਰ ਹੁਣ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਸ਼ਹਿਰ ਵਿੱਚ ਇੱਕ ਹੈਰਾਨ ਕਰਨ ਵਾਲਾ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲੋਕਾਂ ਨੇ ਆਪਣੇ ਘਰਾਂ ਦੇ ਬਾਹਰ 'ਘਰ ਵਿਕਾਊ ਹੈ' ਦੇ ਬੋਰਡ ਲਾ ਦਿੱਤੇ ਹਨ। ਕਾਰਨ ਨਾ ਤਾਂ ਕਰਜ਼ਾ ਹੈ ਅਤੇ ਨਾ ਹੀ ਕੋਈ ਬਿਮਾਰੀ, ਸਗੋਂ ਇਲਾਕੇ 'ਚ ਖੁੱਲ੍ਹੇਆਮ ਵਿਕ ਰਹੇ ਚਿੱਟੇ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋਣ ਦੇ ਦੋਸ਼ ਹਨ। ਹਾਲਾਂਕਿ ਪੁਲਿਸ ਨੇ ਉਕਤ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਕੁਝ ਲੋਕਾਂ ਵੱਲੋਂ ਲੜਾਈ ਦੇ ਮਾਮਲੇ ਨੂੰ ਗਲਤ ਰੰਗਤ ਦਿੱਤੀ ਜਾ ਰਹੀ ਹੈ।
ਵਰਣਨਯੋਗ ਹੈ ਕਿ ਕੋਟਕਪੂਰਾਂ ਦੇ ਜੈਤੋ ਰੋਡ ਸਥਿਤ ਵਾਰਡ ਨੰਬਰ 17 ਦੀ ਰਾਮ ਬਸਤੀ 'ਚ ਲੋਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਫਲੈਕਸ ਅਤੇ ਪੋਸਟਰ ਚਿਪਕਾ ਦਿੱਤੇ ਗਏ ਹਨ ਜਿਨ੍ਹਾਂ 'ਤੇ ਲਿਖਿਆ ਹੈ 'ਇਹ ਘਰ ਵਿਕਾਊ ਹੈ, ਕਿਉਂਕਿ ਮੁਹੱਲੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਵੱਲੋ਼ ਕੋਈ ਵੀ ਕਾਰਵਾਈ ਨਾ ਹੋਣ ਕਰਕੇ' ਇਨ੍ਹਾਂ ਪੋਸਟਰਾਂ 'ਤੇ ਘਰ ਦੇ ਮਾਲਕ ਦਾ ਨਾਂ ਵੀ ਲਿਖਿਆ ਗਿਆ ਹੈ। ਦੱਸ ਦੇਈਏ ਕਿ ਉਕਤ ਮੁਹੱਲੇ 'ਚ ਲਗਪਗ 50-55 ਘਰ ਹਨ, ਜਿਨ੍ਹਾਂ ਵਿੱਚੋਂ ਲਗਪਗ 20 ਘਰਾਂ ਵੱਲੋਂ ਇਹ ਪੋਸਟਰ ਲਾਏ ਗਏ ਹਨ। ਹਾਲਾਂਕਿ ਸਥਾਨਕ ਲੋਕਾਂ ਦਾ ਕਹਿਣਾ ੲੈ ਕਿ ਸਾਰਿਆਂ ਦੇ ਘਰ ਵਿਕਾਊ ਹਨ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਸ਼ਰ੍ਹੇਆਮ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਖ਼ਤਰੇ 'ਚ ਪੈ ਗਿਆ ਹੈ। ਨਸ਼ੇ ਦੇ ਇਸ ਮਾਹੌਲ ਤੋਂ ਪਰੇਸ਼ਾਨ ਹੋ ਕੇ ਕਈ ਕਈ ਪਰਿਵਾਰ ਹੁਣ ਆਪਦੇ ਘਰ ਵੇਚ ਕੇ ਇਹ ਇਲਾਕਾ ਛੱਡਣ ਦਾ ਮਨ ਬਣਾ ਚੁੱਕੇ ਹਨ।
ਇਸ ਸਬੰਧੀ ਗੱਲਬਾਤ ਕਰਦੇ ਹੋਏ ਮੁਹੱਲਾ ਨਿਵਾਸੀ ਸੁੱਖਾ ਸਿੰਘ, ਮਨੀਸ਼ ਪਾਠਕ, ਵੀਨਾ ਆਦਿ ਨੇ ਦੱਸਿਆ ਕਿ ਮੁਹੱਲੇ ਵਿੱਚ ਕਥਿਤ ਤੌਰ 'ਤੇ ਦੋ ਭਰਾ ਪਿਛਲੇ ਕਾਫ਼ੀ ਸਮੇਂ ਤੋਂ ਚਿੱਟੇ ਦਾ ਕਾਰੋਬਾਰ ਕਰ ਰਹੇ ਹਨ। ਲੋਕਾਂ ਨੇ ਦੋਸਸ਼ਲਾਇਆ ਕਿ ਉਨ੍ਹਾਂ 'ਤੇ ਪਹਿਲਾਂ ਐੱਨਡੀਪੀਐੱਸ ਦੇ ਮਾਮਲੇ ਵੀ ਦਰਜ ਹਨ ਅਤੇ ਉਨ੍ਹਾਂ ਦਾ ਵਿਰੋਧ ਕਰਨ 'ਤੇ ਉਨ੍ਹਾਂ ਵੱਲੋਂ ਮੁਹੱਲਾ ਵਾਸੀਆਂ ਨੂੰ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ। ਅਤੇ ਇਸ ਕਾਰਨ ਪਿਛਲੇ ਦਿਨੀਂ ਉਨ੍ਹਾਂ ਵੱਲੋਂ ਲੜਾਈ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਨ੍ਹਾਂ ਖਿ਼ਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਰ ਹੀ। ਜਿਸ ਕਾਰਨ ਮੁਹੱਲਾਵਾਸੀ ਲੰਬੇ ਸਮੇਂ ਤੋਂ ਪਰੇਸ਼ਾਨ ਹਨ। ਇਸ ਕਾਰਨ ਜੋ ਇੱਥੇ ਪਿਛਲੇ 20-30 ਸਾਲਾਂ ਤੋਂ ਰਹਿ ਰਹੇ ਹਨ ਅਤੇ ਬੜੀ ਮਿਹਨਤ ਨਾਲ ਆਪਣੇ ਘਰ ਬਣਾਏ ਹਨ, ਉੱਹ ਅੱਧੀ ਕੀਮਤ 'ਚ ਵੀ ਆਪਣੇ ਘਰ ਵੇਚ ਕੇ ਜਾਣ ਲਈ ਤਿਆਰ ਹਨ। ਤਾਂਕਿ ਉਨ੍ਰਾਂ ਦੇ ਬੱਚੇ ਅਤੇ ਉਨ੍ਹਾਂ ਦੀ ਆਉਣ ਵਾਲੀ ਪੀੜ੍ਹੀ ਨਸ਼ੇ ਤੋਂ ਦੂਰ ਰਹਿ ਸਕੇ।
ਉੱਧਰ ਇਸ ਮਾਮਲੇ 'ਚ ਡੀਐੱਸਪੀ ਕੋਟਕਪੂਰਾਂ ਸੰਜੀਵ ਕੁਮਾਰ ਦਾ ਕਹਿਣਾ ਹੈ ਕਿ ਉਕਤ ਮਾਮਲਾ ਦੋ ਧਿਰਾਂ ਦੀ ਲੜਾਈ ਦਾ ਹੈ। ਜਿਸ ਵਿੱਚ ਇੱਕ ਧਿਰ ਵੱਲੋਂ ਦੂਜੀ ਧਿਰ ਜੋ ਦੋ ਭਰਾ ਹਨ, ਉਨ੍ਹਾਂ ਖਿ਼ਲਾਫ਼ ਗੰਭੀਰ ਧਾਰਾਵਾਂ ਲਾਉਣ ਦੀ ਮੰਗ ਕਰ ਰਹੀ ਹੈ। ਪਰੰਤੂ ਪੁਲਿਸ ਵੱਲੋਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਗਈ ਤਾਂ ਹੁਣ ਉਨ੍ਹਾਂ ਵੱਲੋ੍ਹ ਇਸ ਮਾਮਲੇ ਨੂੰ ਇਹ ਰੰਗਤ ਦੇ ਦਿੱਤੀਗ ਈ। ਤਾਂਕਿ ਉਨ੍ਹਾਂ ਲੋਕਾਂ ਨੂੰ ਨਸ਼ੇ ਦੇ ਮਾਮਲੇ 'ਚ ਫਸਾਇਆ ਜਾ ਸਕੇ। ਪਰੰਤੂ ਜੇਕਰ ਨਸ਼ੇ ਦੀ ਵਿਕਰੀ ਹੋ ਰਹੀ ਹੁੰਦੀ ਤਾਂ ਪੁਲਿਸ ਖ਼ੁਦ ਕਾਰਵਾਈ ਕਰਦੀ।