- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿਛਲੇ 13 ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਦੀ ਸੂਬਾ ਪੱਧਰੀ ਹੜਤਾਲ ਦੇ ਚਲਦੇ ਸ਼ਹਿਰ ਦੇ ਵਿੱਚ ਜਗ੍ਹਾ ਜਗ੍ਹਾ ਕੂੜੇ ਦੇ ਢੇਰ ਲੱਗੇ ਹੋਏ ਹਨ ਜਿਸ ਨੂੰ ਲੈ ਕੇ ਆਮ ਲੋਕ ਵੱਡੀ ਗਿਣਤੀ ਵਿੱਚ ਪਰੇਸ਼ਾਨ ਹੋ ਰਹੇ ਹਨ। ਜਿੱਥੇ ਬਿਮਾਰੀ ਫੈਲਣ ਦਾ ਖਤਰਾ ਮੰਡਰਾ ਰਿਹਾ ਹੈ ਉੱਥੇ ਹੁਣ ਸ਼ਹਿਰ ਵਾਸੀਆਂ ਵੱਲੋਂ ਵੀ ਕੂੜੇ ਨੂੰ ਲੈ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ ।

ਸ਼ਿਵ ਕੁਮਾਰ ਸ਼ਰਮਾ, ਫਰੀਦਕੋਟ : ਪਿਛਲੇ 13 ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਦੀ ਸੂਬਾ ਪੱਧਰੀ ਹੜਤਾਲ ਦੇ ਚਲਦੇ ਸ਼ਹਿਰ ਦੇ ਵਿੱਚ ਜਗ੍ਹਾ ਜਗ੍ਹਾ ਕੂੜੇ ਦੇ ਢੇਰ ਲੱਗੇ ਹੋਏ ਹਨ ਜਿਸ ਨੂੰ ਲੈ ਕੇ ਆਮ ਲੋਕ ਵੱਡੀ ਗਿਣਤੀ ਵਿੱਚ ਪਰੇਸ਼ਾਨ ਹੋ ਰਹੇ ਹਨ। ਜਿੱਥੇ ਬਿਮਾਰੀ ਫੈਲਣ ਦਾ ਖਤਰਾ ਮੰਡਰਾ ਰਿਹਾ ਹੈ ਉੱਥੇ ਹੁਣ ਸ਼ਹਿਰ ਵਾਸੀਆਂ ਵੱਲੋਂ ਵੀ ਕੂੜੇ ਨੂੰ ਲੈ ਕੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ ।
ਦੂਜੇ ਪਾਸੇ ਹਾਈਕੋਰਟ ਵਿੱਚ ਲੋਕ ਹਿੱਤ ਚ ਪਾਈ ਗਈ ਪਟੀਸ਼ਨ ਦੇ ਚਲਦੇ ਹਾਈ ਕੋਰਟ ਵੱਲੋ ਆਦੇਸ਼ ਦਿੱਤਾ ਗਿਆ ਹੈ ਕਿ 22 ਤਰੀਕ ਤੱਕ ਪੰਜਾਬ ਭਰ ਦੇ ਸ਼ਹਿਰਾਂ ਵਿੱਚ ਕੂੜਾ ਸਾਫ ਕਰਾਇਆ ਜਾਵੇ ਜਿਸ ਦੇ ਚਲਦੇ ਅੱਜ ਹਾਈਕੋਰਟ ਦੇ ਹੁਕਮਾਂ ਨੂੰ ਪੂਰਾ ਕਰਨ ਲਈ ਸਿਵਿਲ ਪ੍ਰਸ਼ਾਸਨ ਵੱਲੋਂ ਨਿੱਜੀ ਟਰਾਲੀਆਂ ਅਤੇ ਜੇਸੀਬੀ ਲੈ ਕੇ ਕੂੜੇ ਦੇ ਢੇਰ ਚੁਕਾਉਣ ਲਈ ਸੁਬਹਾ ਤੋਂ ਹੀ ਕੂੜਾ ਡੰਪ ਤੇ ਪੁੱਜੇ, ਪਰ ਦੂਜੇ ਪਾਸੇ ਸਫਾਈ ਕਰਮਚਾਰੀ ਜਿਹੜੇ ਕਿ ਪਿਛਲੇ 13 ਦਿਨਾਂ ਤੋਂ ਹੜਤਾਲ ਤੇ ਬੈਠੇ ਹਨ ਉਹਨਾਂ ਵੱਲੋਂ ਪ੍ਰਸ਼ਾਸਨ ਦੇ ਇਸ ਕਦਮ ਦਾ ਵਿਰੋਧ ਕੀਤਾ ਅਤੇ ਕੂੜਾ ਚੱਕਣ ਤੋਂ ਰੋਕਿਆ ਗਿਆ।
ਇਸ ਮੌਕੇ ਸਫਾਈ ਕਰਮਚਾਰੀ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ ਅਸੀਂ ਹਾਈ ਕੋਰਟ ਦੇ ਫੈਸਲੇ ਦਾ ਸਨਮਾਨ ਕਰਦੇ ਹਾਂ ਪਰ ਜੋ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਅਸੀਂ ਸਰਕਾਰ ਵਿਰੁੱਧ ਪ੍ਰੋਟੈਸਟ ਕਰ ਰਹੇ ਹਾਂ ਪਰ ਸਰਕਾਰ ਦੇ ਕੰਨ ਤੇ ਕੋਈ ਜੂ ਨਹੀਂ ਸਰਕ ਰਹੀ। ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ ਸਾਡੀਆਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਹਾਲਤ ਵਿੱਚ ਇਹ ਕੂੜਾ ਚੁੱਕਣ ਨਹੀਂ ਦੇਵਾਂਗੇ ਭਾਵੇਂ ਇਸ ਲਈ ਸਾਨੂੰ ਆਪਣੀ ਜਾਨ ਦੇਣੀ ਪਵੇ।
ਇਸ ਮਾਹੌਲ ਦੇ ਚਲਦੇ ਸਥਿਤੀ ਕਾਫੀ ਤਣਾਅਪੂਰਨ ਬਣੀ ਹੋਈ ਹੈ ਪ੍ਰਸ਼ਾਸਨ ਵੱਲੋਂ ਹਾਲਾਂਕਿ ਵੱਡੀ ਪੱਧਰ ਵਿੱਚ ਪੁਲਿਸ ਬਲ ਤੈਨਾਤ ਕੀਤਾ ਹੋਇਆ ਹੈ ਤਾਂ ਕਿ ਕਿਸੇ ਵੀ ਸਥਿਤੀ ਨਾਲ ਨਿਬੜਨ ਲਈ ਪੁਲਿਸ ਦੀ ਸਹਾਇਤਾ ਲਈ ਜਾਵੇਗੀ ਦੂਜੇ ਪਾਸੇ ਕਾਰਜਕਾਰੀ ਅਧਿਕਾਰੀ ਨਗਰ ਕੌਂਸਲ ਦੇ ਈਓ ਅੰਮ੍ਰਿਤ ਲਾਲ ਨੇ ਕਿਹਾ ਕਿ ਸੰਗਰੂਰ ਦੇ ਇੱਕ ਵਿਅਕਤੀ ਵੱਲੋਂ ਸਾਫ ਸਫਾਈ ਨੂੰ ਲੈਕੇ ਹਾਈਕੋਰਟ ’ਚ ਇੱਕ ਪਟੀਸ਼ਨ ਪਾਈ ਗਈ ਸੀ ਕਿ ਹਾਲਾਤ ਮਹਾਮਾਰੀ ਵਾਲੇ ਬਣਦੇ ਜਾ ਰਹੇ ਹਨ। ਇਸ ਲਈ ਸਥਾਨਕ ਸਰਕਾਰਾਂ ਨੂੰ ਜ਼ਿੰਮੇਦਾਰੀ ਲੈਣੀ ਪਵੇਗੀ ਜਿਸ ਨੂੰ ਲੈਕੇ ਹਾਈ ਕੋਰਟ ਨੇ 22 ਤਰੀਕ ਤੱਕ ਸਾਰੇ ਸ਼ਹਿਰਾਂ ਅੰਦਰ ਸਫਾਈ ਕਰਨ ਦੇ ਆਦੇਸ਼ ਦਿੱਤੇ ਹਨ ਜਿਸਨੂੰ ਲਾਗੂ ਕਰਵਾਉਣ ਲਈ ਹਰ ਹੀਲੇ ਅੱਜ ਕੋਸ਼ਿਸ਼ ਕੀਤੀ ਜਾਵੇਗੀ।