- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੇੜਲੇ ਪਿੰਡ ਸਿੱਖਾਂ ਵਾਲਾ ਦੇ ਦੋ ਚਚੇਰੇ ਭਰਾਵਾਂ ਦੀ ਚੰਡੀਗੜ੍ਹ ਤੋਂ ਕਾਰ ’ਤੇ ਵਾਪਸ ਪਿੰਡ ਆਉਂਦਿਆਂ ਰਸਤੇ ਵਿੱਚ ਕਾਰ ਨਹਿਰ ਵਿਚ ਡਿੱਗਣ ਕਾਰਨ ਮੌਤ ਹੋ ਗਈ। ਅਚਨਚੇਤ ਪਿੰਡ ਦੇ ਦੋ ਨੌਜਵਾਨਾਂ ਦੀ ਨਹਿਰ ਵਿੱਚ ਡੁੱਬਣ ਕਾਰਨ ਹੋਈ ਮੌਤ ਕਾਰਨ ਪਿੰਡ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਹਰਪ੍ਰੀਤ ਚਾਨਾ, ਪੰਜਾਬੀ ਜਾਗਰਣ, ਕੋਟਕਪੂਰਾ : ਨੇੜਲੇ ਪਿੰਡ ਸਿੱਖਾਂ ਵਾਲਾ ਦੇ ਦੋ ਚਚੇਰੇ ਭਰਾਵਾਂ ਦੀ ਚੰਡੀਗੜ੍ਹ ਤੋਂ ਕਾਰ ’ਤੇ ਵਾਪਸ ਪਿੰਡ ਆਉਂਦਿਆਂ ਰਸਤੇ ਵਿੱਚ ਕਾਰ ਨਹਿਰ ਵਿਚ ਡਿੱਗਣ ਕਾਰਨ ਮੌਤ ਹੋ ਗਈ। ਅਚਨਚੇਤ ਪਿੰਡ ਦੇ ਦੋ ਨੌਜਵਾਨਾਂ ਦੀ ਨਹਿਰ ਵਿੱਚ ਡੁੱਬਣ ਕਾਰਨ ਹੋਈ ਮੌਤ ਕਾਰਨ ਪਿੰਡ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਚਚੇਰੇ ਭਰਾ ਵਿਕਾਸਦੀਪ (19) ਅਤੇ ਅਕਾਸ਼ਦੀਪ (20) ਚੰਡੀਗੜ੍ਹ ਤੋਂ ਵਾਪਸ ਆ ਰਹੇ ਸਨ ਕਿ ਸਵੇਰੇ ਸੁਵੱਖਤੇ 4:30 ਵਜੇ ਦੇ ਕਰੀਬ ਉਨ੍ਹਾਂ ਦੀ ਕਾਰ ਮਾਛੀਵਾੜਾ ਨਜ਼ਦੀਕ ਸਰਹਿੰਦ ਨਹਿਰ ਵਿਚ ਡਿੱਗ ਪਈ। ਜਾਣਕਾਰੀ ਅਨੁਸਾਰ ਇਸ ਕਾਰ ਵਿਚੋਂ ਦੋਵਾਂ ਚਚੇਰੇ ਭਰਾਵਾਂ ਦੀਆਂ ਲਾਸ਼ਾਂ ਨੂੰ ਗੋਤਾਖੋਰਾਂ ਦੀ ਮੱਦਦ ਨਾਲ ਬਾਹਰ ਕੱਢਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਮਿ੍ਤਕ ਚਚੇਰੇ ਭਰਾ ਚੌਕੀਦਾਰ ਜਗਰੂਪ ਸਿੰਘ ਦੇ ਪੋਤਰੇ ਹਨ ਅਤੇ ਦੋਵੇਂ ਹੀ ਕੁਆਰੇ ਹਨ।