
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਨਵੀਂ ਅਨਾਜ ਮੰਡੀ ’ਚ ਪਿਛਲੇ 15-20 ਵਰ੍ਹਿਆਂ ਤੋਂ ਰਹਿ ਰਹੀ ਇਕ 65 ਤੋਂ 70 ਸਾਲ ਦੀ ਔਰਤ ਦਾ ਲੰਘੀ ਰਾਤ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ। ਇਹ ਔਰਤ ਮੰਡੀ ਦੇ ਦੁਕਾਨਦਾਰਾਂ ਤੇ ਮਜ਼ਦੂਰਾਂ ਵੱਲੋਂ ਦਿੱਤੇ ਖਾਧ ਪਦਾਰਥਾਂ ਨਾਲ ਹੀ ਆਪਣਾ ਗੁਜ਼ਾਰਾ ਕਰਦੀ ਸੀ।

ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫ਼ਰੀਦਕੋਟ : ਨਵੀਂ ਅਨਾਜ ਮੰਡੀ ’ਚ ਪਿਛਲੇ 15-20 ਵਰ੍ਹਿਆਂ ਤੋਂ ਰਹਿ ਰਹੀ ਇਕ 65 ਤੋਂ 70 ਸਾਲ ਦੀ ਔਰਤ ਦਾ ਲੰਘੀ ਰਾਤ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਗਿਆ। ਇਹ ਔਰਤ ਮੰਡੀ ਦੇ ਦੁਕਾਨਦਾਰਾਂ ਤੇ ਮਜ਼ਦੂਰਾਂ ਵੱਲੋਂ ਦਿੱਤੇ ਖਾਧ ਪਦਾਰਥਾਂ ਨਾਲ ਹੀ ਆਪਣਾ ਗੁਜ਼ਾਰਾ ਕਰਦੀ ਸੀ।
ਸਵੇਰੇ ਜਦੋਂ ਮਜ਼ਦੂਰਾਂ ਤੇ ਦੁਕਾਨਦਾਰਾਂ ਨੇ ਔਰਤ ਦੀ ਲਾਸ਼ ਵੇਖੀ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪੁੱਜੀ ਤੇ ਜਾਂਚ ਆਰੰਭੀ। ਇਸ ਦੌਰਾਨ ‘ਸਹਾਰਾ ਸੇਵਾ ਸੁਸਾਇਟੀ’ ਫ਼ਰੀਦਕੋਟ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਪੋਸਟਮਾਰਟਮ ਕੀਤਾ ਜਾਵੇਗਾ।
ਮਜ਼ਦੂਰ ਯੂਨੀਅਨ ਦੇ ਪ੍ਰਧਾਨ ਛਿੰਦਾ ਸਿੰਘ ਤੇ ਉੱਥੇ ਮੌਜੂਦ ਆਸ-ਪਾਸ ਕੰਮ ਕਰਨ ਵਾਲੇ ਲੋਕਾਂ ਨੇ ਦੱਸਿਆ ਕਿ ਉਹ ਰੋਜ਼ ਵਾਂਗ ਸਵੇਰੇ ਮੰਡੀ ਕੰਮ 'ਤੇ ਆਏ ਤਾਂ ਦੇਖਿਆ ਕਿ ਮਾਤਾ ’ਚ ਕੋਈ ਹਲਚਲ ਨਹੀਂ ਸੀ। ਨੇੜੇ ਜਾ ਕੇ ਦੇਖਣ 'ਤੇ ਪਤਾ ਲੱਗਾ ਕਿ ਉਸ ਦਾ ਕਤਲ ਹੋ ਚੁੱਕਾ ਹੈ। ਅਸੀਂ ਤੁਰੰਤ ਦੁਕਾਨਦਾਰਾਂ ਨੂੰ ਦੱਸਿਆ ਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਅਣਪਛਾਤੇ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।