- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੱਸਿਆ ਕਿ ਫਰੀਦਕੋਟ ਪੁਲਿਸ ਦੀਆਂ ਟੀਮਾਂ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਤਫਤੀਸ਼ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ।

ਸ਼ਿਵ ਸ਼ਰਮਾ, ਵਿਕਾਸ ਗਰਗ, ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਆਈਪੀਐਸਐਸਐਸਪੀ ਫਰੀਦਕੋਟ ਦੀ ਅਗਵਾਈ ਹੇਠ ਪੁਲਿਸ ਵੱਲੋਂ ਅਪਰਾਧਿਕ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ, ਜਦੋਂ ਇੱਕ ਅਹਿਮ ਆਪਰੇਸ਼ਨ ਦੌਰਾਨ ਗੋਲਡੀ ਬਰਾੜ ਗੈਂਗ ਦੇ 3 ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 1 ਵਿਦੇਸ਼ੀ ਪਿਸਟਲ ਅਤੇ 5 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਅਵਤਾਰ ਸਿੰਘ ਡੀਐਸਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਵੱਲੋ ਸੋਮਵਾਰ ਨੂੰ ਦਿੱਤੀ ਗਈ।
ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਜਗਦੀਪ ਕੁਮਾਰ ਉਰਫ ਦੀਪੂ (ਵਾਸੀ ਬਾਜੀਗਰ ਬਸਤੀ, ਫਰੀਦਕੋਟ), ਚੇਤਨ ਘਾਰੂ ਉਰਫ ਚੇਤੂ (ਵਾਸੀ ਆਵਾ ਬਸਤੀ ਬਾਰਡਰ ਰੋਡ, ਫਿਰੋਜ਼ਪੁਰ) ਅਤੇ ਸੰਨੀ ਸਿੰਘ (ਵਾਸੀ ਬਾਜ਼ੀਗਰ ਬਸਤੀ, ਫਰੀਦਕੋਟ) ਵਜੋਂ ਹੋਈ ਹੈ। ਬਰਾਮਦ ਕੀਤੇ ਹਥਿਆਰਾਂ ’ਚ 01 ਵਿਦੇਸ਼ੀ ਪਿਸਟਲ ਗਲੋਕ 9 ਐਮਐਮ ਸਮੇਤ ਮੈਗਜ਼ੀਨ ਅਤੇ 5 ਜ਼ਿੰਦਾ ਰੌਂਦ ਸ਼ਾਮਲ ਹਨ।
ਕਾਰਵਾਈ ਦੇ ਵੇਰਵਿਆਂ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ 19 ਮਾਰਚ ਨੂੰ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਵੱਲੋ ਸੀ.ਆਈ.ਏ ਸਟਾਫ ਫਰੀਦਕੋਟ ਦੀਆਂ ਟੀਮਾਂ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੌਰਾਨ ਕਾਰਵਾਈ ਕਰਦੇ ਹੋਏ ਨਵੀਂ ਦਾਣਾ ਮੰਡੀ ਫਰੀਦਕੋਟ ’ਚੋਂ 2 ਦੋਸ਼ੀਆਂ ਜਗਦੀਪ ਕੁਮਾਰ ਉਰਫ ਦੀਪੂ ਅਤੇ ਚੇਤਨ ਸਿੰਘ ਉਰਫ ਚੇਤੂ ਨੂੰ ਕਾਬੂ ਕੀਤਾ ਗਿਆ। ਜਿਨ੍ਹਾਂ ਪਾਸੋਂ 1 ਵਿਦੇਸ਼ੀ ਪਿਸਟਲ ਗਲੋਕ 9 ਐਮਐਮ ਸਮੇਤ ਮੈਗਜ਼ੀਨ ਅਤੇ 5 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।
ਡੀਐਸਪੀ(ਇੰਨਵੈਸਟੀਗੇਸ਼ਨ) ਫਰੀਦਕੋਟ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀਆਂ ਨੇ ਖੁਲਾਸਾ ਕੀਤਾ ਕਿ ਇਹ ਨਾਜਾਇਜ਼ ਹਥਿਆਰ ਉਨ੍ਹਾਂ ਨੂੰ ਮੁਹੱਈਆ ਕਰਵਾਏ ਗਏ ਸਨ, ਜਿਨ੍ਹਾਂ ਨੂੰ ਇਨ੍ਹਾਂ ਵੱਲੋਂ ਅੱਗੇ ਸਪਲਾਈ ਕੀਤਾ ਜਾਣਾ ਸੀ। ਜਿਸ ਅਧਾਰ ’ਤੇ ਪੁਲਿਸ ਵੱਲੋਂ ਇਸ ਮਾਮਲੇ ’ਚ 2 ਹੋਰ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ। ਜਿਨ੍ਹਾਂ ’ਚੋਂ ਦੋਸ਼ੀ ਸੰਨੀ ਸਿੰਘ ਨੂੰ ਕੱਲ੍ਹ 22 ਮਾਰਚ ਨੂੰ ਜਹਾਜ਼ ਗਰਾਊਂਡ ਨਜ਼ਦੀਕ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਫਰੀਦਕੋਟ ਪੁਲਿਸ ਦੀਆਂ ਟੀਮਾਂ ਵੱਲੋਂ ਇਸ ਮਾਮਲੇ ਦੀ ਗਹਿਰਾਈ ਨਾਲ ਤਫਤੀਸ਼ ਜਾਰੀ ਹੈ ਤਾਂ ਜੋ ਇਸ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦੋਂ ਦੋਸ਼ੀਆਂ ਦੇ ਪੁਰਾਣੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਦੋਸ਼ੀ ਚੇਨ ਘਾਰੂ ਖਿਲਾਫ ਪਹਿਲਾਂ ਵੀ ਕਤਲ ਅਤੇ ਹੋਰ ਧਾਰਾਵਾਂ ਤਹਿਤ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮੁਕੱਦਮੇ ਦਰਜ ਹਨ, ਜਿਸ ’ਚ ਇਹ ਭਗੌੜਾ ਚੱਲ ਰਿਹਾ ਸੀ। ਅਵਤਾਰ ਸਿੰਘ ਡੀਐਸਪੀ ਫਰੀਦਕੋਟ ਨੇ ਦੱਸਿਆ ਕਿ ਇਹ ਆਪਰੇਸ਼ਨ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀਆਈਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਚਲਾਇਆ ਗਿਆ। ਜਿਸ ਦੌਰਾਨ ਸੀਆਈਏ ਸਟਾਫ ਫਰੀਦਕੋਟ ਅਤੇ ਟੈਕਨੀਕਲ ਸੈੱਲ ਦੀਆਂ ਟੀਮਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।