ਫਰੀਦਕੋਟ ਪੁਲਿਸ ਨੇ ਕੇਂਦਰੀ ਮਾਡਰਨ ਜੇਲ੍ਹ ਦੀ ਕੀਤੀ ਚੈਕਿੰਗ
ਫਰੀਦਕੋਟ ਪੁਲਿਸ ਵੱਲੋਂ ਕੇਦਰੀ ਮਾਡਰਨ ਜੇਲ੍ਹ ਦੀ ਕੀਤੀ ਗਈ ਅਚਨਚੇਤ ਚੈਕਿੰਗ
Publish Date: Fri, 20 Mar 2026 05:12 PM (IST)
Updated Date: Sat, 21 Mar 2026 04:05 AM (IST)

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜੇਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੇਂਦਰੀ ਮਾਡਰਨ ਜੇਲ ਫਰੀਦਕੋਟ ‘ਚ ਅਚਾਨਕ ਅਤੇ ਵਿਸਤ੍ਰਿਤ ਚੈੱਕਿੰਗ ਮੁਹਿੰਮ ਚਲਾਈ ਗਈ। ਇਹ ਚੈਕਿੰਗ ਮੁਹਿੰਮ ਸੁੱਕਰਵਾਰ ਨੂੰ ਲਗਭਗ 100 ਪੁਲਿਸ ਮੁਲਾਜ਼ਮਾਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਕੀਤੀ ਗਈ। ਇਹ ਸਰਚ ਆਪਰੇਸ਼ਨ ਡੀ.ਐਸ.ਪੀ ਨਵੀਨ ਕੁਮਾਰ ਦੀ ਨਿਗਰਾਨੀ ਹੇਠ ਚਲਾਇਆ ਗਿਆ, ਜਿਸ ਦੌਰਾਨ ਉਹਨਾ ਨਾਲ ਸਬੰਧਤ ਮੁੱਖ ਅਫ਼ਸਰ ਥਾਣਾ ਸਮੇਤ ਜੇਲ੍ਹ ਪ੍ਰਸ਼ਾਸ਼ਨ ਦੇ ਅਧਿਕਾਰੀ ਵੀ ਮੌਜੂਦ ਸਨ। ਜਿਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਜੇਲ ਦੇ ਹਰ ਹਿੱਸੇ ਦੀ ਜਾਚ ਕੀਤੀ ਗਈ, ਜਿਸ ਵਿੱਚ ਕੈਦੀਆਂ ਦੇ ਬੈਰਕ, ਕੰਟੀਨ, ਬਾਥਰੂਮ, ਚਾਰਦੀਵਾਰੀ, ਨਿਗਰਾਨੀ ਕੈਮਰੇ ਅਤੇ ਹੋਰ ਸੁਰੱਖਿਆ ਪ੍ਰਣਾਲੀਆਂ ਦੀ ਗਹਿਰੀ ਜਾਂਚ ਕੀਤੀ ਗਈ। ਇਸ ਸਬੰਧੀ ਨਵੀਨ ਕੁਮਾਰ ਡੀ.ਐਸ.ਪੀ ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਚੈਕਿੰਗ ਪੁਲਿਸ ਕਰਮਚਾਰੀਆਂ ਦੀਆਂ ਅਲੱਗ-ਅਲੱਗ ਟੀਮਾਂ ਬਣਾ ਕੇ ਜੇਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੇ ਨਾਲ ਮਿਲ ਕੇ ਕੀਤੀ ਗਈ ਹੈ। ਉਹਨਾ ਦੱਸਿਆ ਕਿ ਇਸ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੇ ਜੇਲ ਦੇ ਹਰ ਹਿੱਸੇ ਦੀ ਵਧੀਆ ਤਰੀਕੇ ਨਾਲ ਜਾਂਚ ਕੀਤੀ, ਜਿਸ ਵਿੱਚ ਬੈਰਕਾਂ, ਕੰਟੀਨ, ਬਾਥਰੂਮ, ਚਾਰਦੀਵਾਰੀ ਅਤੇ ਨਿਗਰਾਨੀ ਕੈਮਰਿਆਂ ਦੀ ਜਾਂਚ ਵੀ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਮਹਿਲਾ ਬੈਰਕਾਂ ਦੀ ਜਾਂਚ ਮਹਿਲਾ ਪੁਲਿਸ ਮੁਲਾਜ਼ਮਾਂ ਵੱਲੋਂ ਵਿਸ਼ੇਸ਼ ਸੰਵੇਦਨਸ਼ੀਲਤਾ ਅਤੇ ਸੁਰੱਖਿਆ ਨਿਯਮਾਂ ਦੇ ਤਹਿਤ ਕੀਤੀ ਗਈ, ਜਿਸ ਦੌਰਾਨ ਮਹਿਲਾ ਕੈਦੀਆਂ ਦੀ ਪ੍ਰਾਈਵੇਸੀ ਨੂੰ ਪੂਰਾ ਸਨਮਾਨ ਦਿੱਤਾ ਗਿਆ। ਉਹਨਾ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਇਹ ਚੈੱਕਿੰਗ ਕਿਸੇ ਵੀ ਗੈਰਕਾਨੂੰਨੀ ਚੀਜ਼ ਜਾਂ ਨਸ਼ੀਲੇ ਪਦਾਰਥ ਦੀ ਚੈਕਿੰਗ ਅਤੇ ਜੇਲ ਦੇ ਅੰਦਰ ਸੁਰੱਖਿਆ ਪ੍ਰਬੰਧਾ ਦੀ ਜਾਚ ਲਈ ਕੀਤੀ ਗਈ। ਇਹ ਮੁਹਿੰਮ ਗੁਪਤ ਰੱਖੀ ਗਈ ਤਾਂ ਜੋ ਕੋਈ ਸ਼ਰਾਰਤੀ ਤੱਤ ਇਸ ਦੀ ਜਾਣਕਾਰੀ ਲੈ ਕੇ ਬਚ ਨਾ ਸਕਣ।