- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਰ ਦੀ ਤਲਾਸ਼ੀ ਲੈਣ ’ਤੇ ਪੁਲਿਸ ਨੇ ਉਨ੍ਹਾਂ ਕੋਲੋਂ 4 ਕਿਲੋ 29 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਬਾਅਦ ਚਾਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਾਗਰਣ ਸੰਵਾਦਦਾਤਾ, ਫਰੀਦਕੋਟ: ਸੀਆਈਏ ਸਟਾਫ ਫਰੀਦਕੋਟ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 4 ਕਿਲੋ 29 ਗ੍ਰਾਮ ਹੈਰੋਇਨ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਸਕਰੀ ਲਈ ਵਰਤੀ ਜਾ ਰਹੀ ਬ੍ਰੀਜ਼ਾ ਕਾਰ ਅਤੇ ਸਾਰੇ ਮੁਲਜ਼ਮਾਂ ਕੋਲੋਂ ਆਈਫੋਨ ਵੀ ਬਰਾਮਦ ਕੀਤੇ ਹਨ।
ਇਸ ਸਬੰਧੀ ਸੀਆਈਏ ਸਟਾਫ ਫਰੀਦਕੋਟ ਦੇ ਇੰਚਾਰਜ ਐੱਸਆਈ ਹਾਕਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਸਮੇਤ ਗਸ਼ਤ ਦੌਰਾਨ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਪਿੰਡ ਖਾਰਾ ਵੱਲ ਜਾ ਰਹੇ ਸਨ। ਇਸ ਦੌਰਾਨ ਪਿੰਡ ਖਾਰਾ ਨੇੜੇ ਇੱਕ ਬੰਦ ਪਏ ਪੈਟਰੋਲ ਪੰਪ, ਜਿਸ ਦੀ ਇਮਾਰਤ ਖੰਡਰ ਬਣ ਚੁੱਕੀ ਹੈ, ਕੋਲ ਇੱਕ ਬ੍ਰੀਜ਼ਾ ਕਾਰ ਖੜ੍ਹੀ ਦਿਖਾਈ ਦਿੱਤੀ। ਕਾਰ ਦੇ ਨੇੜੇ ਚਾਰ ਵਿਅਕਤੀ ਵੀ ਖੜ੍ਹੇ ਸਨ।
ਪੁਲਿਸ ਟੀਮ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕਰਨ ਲਈ ਗੱਡੀ ਉਨ੍ਹਾਂ ਵੱਲ ਮੋੜੀ ਤਾਂ ਚਾਰੇ ਵਿਅਕਤੀ ਕਾਰ ਵਿੱਚ ਬੈਠ ਕੇ ਉੱਥੋਂ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਨੇ ਚਾਰੇ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਰੀਵਾਲਾ ਵਾਸੀ ਸੰਦੀਪ ਸਿੰਘ ਉਰਫ਼ ਸੀਪਾ ਪੁੱਤਰ ਜਗਤਾਰ ਸਿੰਘ, ਪਿੰਡ ਖਾਰਾ ਵਾਸੀ ਮਨਵੀਰ ਸਿੰਘ ਉਰਫ਼ ਹਨੀ ਪੁੱਤਰ ਚਮਕੌਰ ਸਿੰਘ ਅਤੇ ਕੋਟਕਪੂਰਾ ਵਾਸੀ ਪ੍ਰਵੇਸ਼ ਪੁੱਤਰ ਰੌਸ਼ਨ ਲਾਲ ਤੇ ਵਾਸੂ ਬਿਰਲਾ ਪੁੱਤਰ ਵਿਨੋਦ ਕੁਮਾਰ ਵਜੋਂ ਹੋਈ।
ਕਾਰ ਦੀ ਤਲਾਸ਼ੀ ਲੈਣ ’ਤੇ ਪੁਲਿਸ ਨੇ ਉਨ੍ਹਾਂ ਕੋਲੋਂ 4 ਕਿਲੋ 29 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਬਾਅਦ ਚਾਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਦਰ ਕੋਟਕਪੂਰਾ ਵਿੱਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਚਲਾ ਕੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਨਸ਼ਾ ਤਸਕਰਾਂ ਦੇ ਖ਼ਾਤਮੇ ਲਈ ਲਗਾਤਾਰ ਯਤਨ ਕਰ ਰਹੇ ਹਨ। ਉਨ੍ਹਾਂ ਫਰੀਦਕੋਟ ਪੁਲਿਸ ਦੀ ਇਸ ਕਾਮਯਾਬੀ ਦੀ ਸ਼ਲਾਘਾ ਵੀ ਕੀਤੀ।